ਹੁਕਮਨਾਮਾ ਸਾਹਿਬ

Hukamnama Sahib

Saturday, 30 January 2010

ਸ਼ਨੀਵਾਰ, ੧੮ ਮਾਘ (ਸੰਮਤ ੫੪੧ ਨਾਨਕਸ਼ਾਹੀ)

Ang 749 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥

tudh chit aae mahaa ana(n)dhaa jis visareh so mar jaae ||

ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥

dhiaal hoveh jis uoopar karate so tudh sadhaa dhiaae ||1||

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥

mere saahib too(n) mai maan nimaanee ||

ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥

aradhaas karee prabh apane aagai sun sun jeevaa teree baanee ||1|| rahaau ||

ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥

charan dhooR tere jan kee hovaa tere dharasan kau bal jaiee ||

ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥

a(n)mirat bachan ridhai ur dhaaree tau kirapaa te sa(n)g paiee ||2||

ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥

a(n)tar kee gat tudh peh saaree tudh jevadd avar na koiee ||

ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥

jis no lai laih so laagai bhagat tuhaaraa soiee ||3||

ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥

dhui kar joR maagau ik dhaanaa saahib tuThai paavaa ||

ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥

saas saas naanak aaraadhe aaTh pahar gun gaavaa ||4||9||56||

English Translation

SOOHEE, FIFTH MEHL:

When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. || 1 ||

O my Lord and Master, You are the honor of the dishonored such as me. I offer my prayer to You, God; listening, listening to the Word of Your Bani, I live. || 1 || Pause ||

May I become the dust of the feet of Your humble servants. I am a sacrifice to the Blessed Vision of Your Darshan. I enshrine Your Ambrosial Word within my heart. By Your Grace, I have found the Company of the Holy. || 2 ||

I place the state of my inner being before You; there is no other as great as You. He alone is attached, whom You attach; he alone is Your devotee. || 3 ||

With my palms pressed together, I beg for this one gift; O my Lord and Master, if it pleases You, I shall obtain it. With each and every breath, Nanak adores You; twenty-four hours a day, I sing Your Glorious Praises. || 4 || 9 || 56 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਜੇ ਤੂੰ ਚਿੱਤ ਵਿਚ ਆ ਵਸੇਂ, ਤਾਂ ਬੜਾ ਸੁਖ ਮਿਲਦਾ ਹੈ। ਜਿਸ ਮਨੁੱਖ ਨੂੰ ਤੂੰ ਵਿਸਰ ਜਾਂਦਾ ਹੈਂ, ਉਹ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ। ਹੇ ਕਰਤਾਰ! ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਸਦਾ ਤੈਨੂੰ ਯਾਦ ਕਰਦਾ ਰਹਿੰਦਾ ਹੈ।੧।

ਹੇ ਮੇਰੇ ਮਾਲਕ-ਪ੍ਰਭੂ! ਮੇਰਾ ਨਿਮਾਣੀ ਦਾ ਤੂੰ ਹੀ ਮਾਣ ਹੈਂ। ਹੇ ਪ੍ਰਭੂ! ਮੈਂ ਤੇਰੇ ਅੱਗੇ ਅਰਜ਼ੋਈ ਕਰਦਾ ਹਾਂ, ਮੇਹਰ ਕਰ ਤੇਰੀ ਸਿਫ਼ਤਿ ਸਾਲਾਹ ਦੀ ਬਾਣੀ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ।੧। ਰਹਾਉ।

ਹੇ ਪ੍ਰਭੂ! ਮੈਂ ਤੇਰੇ ਦਰਸ਼ਨ ਤੋਂ ਸਦਕੇ ਜਾਂਦਾ ਹਾਂ, ਮੇਹਰ ਕਰ ਮੈਂ ਤੇਰੇ ਸੇਵਕ ਦੇ ਚਰਨਾਂ ਦੀ ਧੂੜ ਬਣਿਆ ਰਹਾਂ। ਤੇਰੇ ਸੇਵਕ ਦੇ ਆਤਮਕ ਜੀਵਨ ਦੇਣ ਵਾਲੇ ਬਚਨ ਮੈਂ ਆਪਣੇ ਦਿਲ ਵਿਚ ਹਿਰਦੇ ਵਿਚ ਵਸਾਈ ਰੱਖਾਂ, ਤੇਰੀ ਕਿਰਪਾ ਨਾਲ ਮੈਂ ਤੇਰੇ ਸੇਵਕ ਦੀ ਸੰਗਤਿ ਪ੍ਰਾਪਤ ਕਰਾਂ।੨।

ਹੇ ਭਾਈ ਆਪਣੇ ਦਿਲ ਦੀ ਹਾਲਤ ਤੇਰੇ ਅੱਗੇ ਖੋਲ੍ਹ ਕੇ ਰੱਖ ਦਿੱਤੀ ਹੈ। ਮੈਨੂੰ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ। ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈਂ, ਉਹ ਤੇਰੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਉਹੀ ਤੇਰਾ ਅਸਲ ਭਗਤ ਹੈ।੩।

ਹੇ ਪ੍ਰਭੂ! ਮੈਂ ਆਪਣੇ ਦੋਵੇ ਹੱਥ ਜੋੜ ਕੇ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ। ਹੇ ਸਾਹਿਬ! ਤੇਰੇ ਤੁ੍ਰੱਠਣ ਨਾਲ ਹੀ ਮੈਂ ਇਕ ਦਾਨ ਲੈ ਸਕਦਾ ਹਾਂ। ਮੇਹਰ ਕਰ ਨਾਨਕ ਹਰੇਕ ਸਾਹ ਦੇ ਨਾਲ ਅਰਾਧਨ ਕਰਦਾ ਰਹੇ, ਮੈਂ ਅੱਠੇ ਪਹਰ ਤੇਰੀ ਸਿਫਤਿ ਸਾਲਾਹ ਦੇ ਗੀਤ ਗਾਉਂਦਾ ਰਹਾਂ।੪।੯।੫੬।

Source: SGPC Official; BaniDB · Read Ang 749 in Sri Guru Granth Sahib Ji

On this day in earlier years

  • Friday, 30 January 2009 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Wednesday, 30 January 2008 ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥ Ang 739 · Raag Soohee
  • Tuesday, 30 January 2007 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang
  • Monday, 30 January 2006 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Sunday, 30 January 2005 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Friday, 30 January 2004 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree