ਹੁਕਮਨਾਮਾ ਸਾਹਿਬ

Hukamnama Sahib

Tuesday, 16 February 2010

ਮੰਗਲਵਾਰ, ੫ ਫੱਗਣ (ਸੰਮਤ ੫੪੧ ਨਾਨਕਸ਼ਾਹੀ)

Ang 702 · Raag Jaithsree · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੯

jaitasaree mahalaa nauvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਭੂਲਿਓ ਮਨੁ ਮਾਇਆ ਉਰਝਾਇਓ ॥

bhoolio man maiaa urajhaio ||

ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥

jo jo karam keeo laalach lag teh teh aap ba(n)dhaio ||1|| rahaau ||

ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥

samajh na paree bikhai ras rachio jas har ko bisaraio ||

ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

sa(n)g suaamee so jaanio naahin ban khojan kau dhaio ||1||

ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥

ratan raam ghaT hee ke bheetar taa ko giaan na paio ||

ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

jan naanak bhagava(n)t bhajan bin birathaa janam gavaio ||2||1||

English Translation

Jaitsree, Ninth Mehla: One Universal Creator God.

One Universal Creator God. By The Grace Of The True Guru:

My mind is deluded, entangled in Maya.

Whatever I do, while engaged in greed, only serves to bind me down. ||1||Pause||

I have no understanding at all; I am engrossed in the pleasures of corruption, and I have forgotten the Praises of the Lord.

The Lord and Master is with me, but I do not know Him. Instead, I run into the forest, looking for Him. ||1||

The Jewel of the Lord is deep within my heart, but I do not have any knowledge of Him.

O servant Nanak, without vibrating, meditating on the Lord God, human life is uselessly wasted and lost. ||2||1||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਨੌਵੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਹਿਟਾ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! (ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ

ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ ।੧।ਰਹਾਉ।

(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ ।

ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੰੂਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ ।੧।

ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ

ਹੇ ਦਾਸ ਨਾਨਕ! (ਆਖ—) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ ।੨।੧।

Source: BaniDB · Read Ang 702 in Sri Guru Granth Sahib Ji

On this day in earlier years

  • Monday, 16 February 2009 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Saturday, 16 February 2008 ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ Ang 540 · Raag Bihaagraa
  • Friday, 16 February 2007 ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ Ang 596 · Raag Sorath
  • Wednesday, 16 February 2005 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Monday, 16 February 2004 ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ Ang 623 · Raag Sorath
  • Sunday, 16 February 2003 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree