ਹੁਕਮਨਾਮਾ ਸਾਹਿਬ

Hukamnama Sahib

Sunday, 21 February 2010

ਐਤਵਾਰ, ੧੦ ਫੱਗਣ (ਸੰਮਤ ੫੪੧ ਨਾਨਕਸ਼ਾਹੀ)

Ang 671 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਃ ੫ ॥

dhanaasaree mahalaa panjavaa ||

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥

kar kirapaa dheeo moh naamaa ba(n)dhan te chhuTakaae ||

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥

man te bisario sagalo dha(n)dhaa gur kee charanee laae ||1||

ਸਾਧਸੰਗਿ ਚਿੰਤ ਬਿਰਾਨੀ ਛਾਡੀ ॥

saadhasa(n)g chi(n)t biraanee chhaaddee ||

ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥

aha(n)budh moh man baasan dhe kar gaddahaa gaaddee ||1|| rahaau ||

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥

naa ko meraa dhusaman rahiaa naa ham kis ke bairaiee ||

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥

braham pasaar pasaario bheetar satigur te sojhee paiee ||2||

ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥

sabh ko meet ham aapan keenaa ham sabhanaa ke saajan ||

ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥

dhoor paraio man kaa birahaa taa mel keeo merai raajan ||3||

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥

binasio ddeeThaa a(n)mrit vooThaa sabadh lago gur meeThaa ||

ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥

jal thal maheeal sarab nivaasee naanak ramieeaa ddeeThaa ||4||3||

English Translation

Dhanaasaree, Fifth Mehla:

Granting His Grace, God has blessed me with His Name, and released me of my bonds.

I have forgotten all worldly entanglements, and I am attached to the Guru's feet. ||1||

In the Saadh Sangat, the Company of the Holy, I have renounced my other cares and anxieties.

I dug a deep pit, and buried my egotistical pride, emotional attachment and the desires of my mind. ||1||Pause||

No one is my enemy, and I am no one's enemy.

God, who expanded His expanse, is within all; I learned this from the True Guru. ||2||

I am a friend to all; I am everyone's friend.

When the sense of separation was removed from my mind, then I was united with the Lord, my King. ||3||

My stubbornness is gone, Ambrosial Nectar rains down, and the Word of the Guru's Shabad seems so sweet to me.

He is pervading everywhere, in the water, on the land and in the sky; Nanak beholds the all-pervading Lord. ||4||3||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

(ਹੇ ਭਾਈ! ਸਾਧ ਸੰਗਤਿ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ

ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ (ਜਿਸ ਕਰਕੇ ਮੇਰੇ) ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ ।੧।

ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ

। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ—ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।੧।ਰਹਾਉ।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ), ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ ।

ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ ।

ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ ।

ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ ।੩

ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ) ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ

ਹੇ ਨਾਨਕ! (ਆਖ—ਹੇ ਭਾਈ!) ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ ।੪।੩।

Source: BaniDB · Read Ang 671 in Sri Guru Granth Sahib Ji

On this day in earlier years

  • Saturday, 21 February 2009 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Thursday, 21 February 2008 ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ Ang 610 · Raag Sorath
  • Wednesday, 21 February 2007 ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥ Ang 633 · Raag Sorath
  • Tuesday, 21 February 2006 ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ Ang 693 · Raag Dhanaasree
  • Monday, 21 February 2005 ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ Ang 730 · Raag Soohee
  • Saturday, 21 February 2004 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree