ਹੁਕਮਨਾਮਾ ਸਾਹਿਬ
Hukamnama Sahib
Sunday, 07 March 2010
ਐਤਵਾਰ, ੨੪ ਫੱਗਣ (ਸੰਮਤ ੫੪੧ ਨਾਨਕਸ਼ਾਹੀ)
Ang 531 · Raag Dayv Gandhaaree · Guru Arjan Dev Ji
ਗੁਰਮੁਖੀ (Gurmukhi)
ਦੇਵਗੰਧਾਰੀ ਮਹਲਾ ੫ ॥
dhevaga(n)dhaaree mahalaa panjavaa ||
ਅਪੁਨੇ ਹਰਿ ਪਹਿ ਬਿਨਤੀ ਕਹੀਐ ॥
apune har peh binatee kaheeaai ||
ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥
chaar padhaarath anadh ma(n)gal nidh sookh sahaj sidh laheeaai ||1|| rahaau ||
ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥
maan tiaag har charanee laagau tis prabh a(n)chal gaheeaai ||
ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥
aa(n)ch na laagai agan saagar te saran suaamee kee aheeaai ||1||
ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥
koT paraadh mahaa akirataghan bahur bahur prabh saheeaai ||
ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
karunaa mai pooran paramesur naanak tis saranaheeaai ||2||17||
English Translation
DAYV-GANDHAAREE, FIFTH MEHL:
Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. || 1 || Pause ||
Renounce your self-conceit, and grasp hold of the Gurus feet; hold tight to the hem of Gods robe. The heat of the ocean of fire does not affect one who longs for the Lord and Masters Sanctuary. || 1 ||
Again and again, God puts up with the millions of sins of the supremely ungrateful ones. The embodiment of mercy, the Perfect Transcendent Lord Nanak longs for His Sanctuary. || 2 || 17 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ । (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ�ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ।੧।ਰਹਾਉ।
ਹੇ ਭਾਈ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ । ਭਾਈ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ । (ਇਸ ਤਰ੍ਹਾਂ ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ । ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ ਚਾਹੀਦੀ ਹੈ।੧।
ਹੇ ਭਾਈ! ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕੋ੍ਰੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ । ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ ਪੈਣਾ ਚਾਹੀਦਾ ਹੈ।੨।੧੭।
Source: SGPC Official; BaniDB · Read Ang 531 in Sri Guru Granth Sahib Ji