ਹੁਕਮਨਾਮਾ ਸਾਹਿਬ

Hukamnama Sahib

Sunday, 21 March 2010

ਐਤਵਾਰ, ੮ ਚੇਤ (ਸੰਮਤ ੫੪੨ ਨਾਨਕਸ਼ਾਹੀ)

Ang 626 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰ ਅਪੁਨੇ ਬਲਿਹਾਰੀ ॥

gur apune balihaaree ||

ਜਿਨਿ ਪੂਰਨ ਪੈਜ ਸਵਾਰੀ ॥

jin pooran paij savaaree ||

ਮਨ ਚਿੰਦਿਆ ਫਲੁ ਪਾਇਆ ॥

man chi(n)dhiaa fal paiaa ||

ਪ੍ਰਭੁ ਅਪੁਨਾ ਸਦਾ ਧਿਆਇਆ ॥੧॥

prabh apunaa sadhaa dhiaaiaa ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥

sa(n)tahu tis bin avar na koiee ||

ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥

karan kaaran prabh soiee || rahaau ||

ਪ੍ਰਭਿ ਅਪਨੈ ਵਰ ਦੀਨੇ ॥

prabh apanai var dheene ||

ਸਗਲ ਜੀਅ ਵਸਿ ਕੀਨੇ ॥

sagal jeea vas keene ||

ਜਨ ਨਾਨਕ ਨਾਮੁ ਧਿਆਇਆ ॥

jan naanak naam dhiaaiaa ||

ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

taa sagale dhookh miTaiaa ||2||5||69||

English Translation

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 ||

O Saints, without Him, there is no other at all. He is God, the Cause of causes. || Pause ||

My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ—ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Saturday, 21 March 2009 ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ Ang 707 · Raag Jaithsree
  • Friday, 21 March 2008 ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ Ang 588 · Raag Vadhans
  • Wednesday, 21 March 2007 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Tuesday, 21 March 2006 ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ Ang 593 · Raag Vadhans
  • Monday, 21 March 2005 ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ Ang 809 · Raag Bilaaval
  • Sunday, 21 March 2004 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee