ਹੁਕਮਨਾਮਾ ਸਾਹਿਬ
Hukamnama Sahib
Tuesday, 23 March 2010
ਮੰਗਲਵਾਰ, ੧੦ ਚੇਤ (ਸੰਮਤ ੫੪੨ ਨਾਨਕਸ਼ਾਹੀ)
Ang 367 · Raag Aasaa · Guru Raam Daas Ji
ਗੁਰਮੁਖੀ (Gurmukhi)
ਆਸਾ ਮਹਲਾ ੪ ॥
aasaa mahalaa chauthhaa ||
ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
gurmukh har har vel vadhaiee ||
ਫਲ ਲਾਗੇ ਹਰਿ ਰਸਕ ਰਸਾਈ ॥੧॥
fal laage har rasak rasaiee ||1||
ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
har har naam jap anat tara(n)gaa ||
ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥
jap jap naam gurmat saalaahee maariaa kaal jamaka(n)kar bhuia(n)gaa ||1|| rahaau ||
ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥
har har gur meh bhagat rakhaiee ||
ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥
gur tuThaa sikh dhevai mere bhaiee ||2||
ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥
haumai karam kichh bidh nahee jaanai ||
ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥
jiau ku(n)char nai khaak sir chhaanai ||3||
ਜੇ ਵਡ ਭਾਗ ਹੋਵਹਿ ਵਡ ਊਚੇ ॥
je vadd bhaag hoveh vadd uooche ||
ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥
naanak naam japeh sach sooche ||4||7||59||
English Translation
Aasaa, Fourth Mehla:
The vine of the Lord's Name, Har, Har, has taken root in the Gurmukh.
It bears the fruit of the Lord; its taste is so tasty! ||1||
Chant the Name of the Lord, Har, Har, in endless waves of joy.
Chant and repeat the Naam; through the Guru's Teachings praise the Lord, and slay the horrible serpent of the Messenger of Death. ||1||Pause||
The Lord has implanted His devotional worship in the Guru.
When the Guru is pleased, He bestows it upon His Sikh, O my siblings of Destiny. ||2||
One who acts in ego, knows nothing about the Way.
He acts like an elephant, who takes a bath, and then throws dust on his head. ||3||
If one's destiny is great and exalted,
O Nanak, one chants the Naam, the Name of the Immaculate, True Lord. ||4||7||59||
ਪੰਜਾਬੀ ਵਿਆਖਿਆ (Punjabi Explanation)
ਆਸਾ ਚੌਥੀ ਪਾਤਸ਼ਾਹੀ।
(ਹੇ ਭਾਈ! ਪਰਮਾਤਮਾ ਦਾ ਨਾਮ, ਮਾਨੋ, ਵੇਲ ਹੈ) ਗੁਰੂ ਦੀ ਸਰਨ ਪੈਣ ਵਾਲੇ ਮਨੁੱਖਾਂ ਨੇ ਇਸ ਹਰਿ-ਨਾਮ-ਵੇਲ ਨੂੰ (ਸਿਮਰਨ ਦਾ ਜਲ ਸਿੰਜ ਸਿੰਜ ਕੇ ਆਪਣੇ ਅੰਦਰ) ਵਡੀ ਕਰ ਲਿਆ ਹੈ,
(ਉਹਨਾਂ ਦੇ ਅੰਦਰ ਉਹਨਾਂ ਦੇ ਆਤਮਕ ਜੀਵਨ ਵਿਚ ਇਸ ਵੇਲ ਨੂੰ) ਰਸ ਦੇਣ ਵੇਲੇ ਸੁਆਦਲੇ (ਆਤਮਕ ਗੁਣਾਂ ਦੇ) ਫਲ ਲੱਗਦੇ ਹਨ ।੧।
(ਹੇ ਭਾਈ! ਜਗਤ ਦੇ ਅਨੇਕਾਂ ਜੀਆ-ਜੰਤ-ਰੂਪ) ਬੇਅੰਤ ਲਹਰਾਂ ਦੇ ਮਾਲਕ ਪਰਮਾਤਮਾ ਦਾ ਨਾਮ ਸਿਮਰ
ਗੁਰੂ ਦੀ ਮਤਿ ਲੈ ਕੇ ਮੁੜ ਮੁੜ ਹਰਿ-ਨਾਮ ਸਿਮਰ ਤੇ ਸਿਫ਼ਤਿ-ਸਾਲਾਹ ਕਰਦਾ ਰਹੁ । (ਜਿਸ ਮਨੁੱਖ ਨੇ ਨਾਮ ਜਪਿਆ, ਜਿਸ ਨੇ ਸਿਫ਼ਤਿ-ਸਾਲਾਹ ਕੀਤੀ ਉਸ ਨੇ ਮਨ-) ਸੱਪ ਨੂੰ ਮਾਰ ਲਿਆ, ਉਸ ਨੇ ਮੌਤ ਦੇ ਡਰ ਨੂੰ ਮੁਕਾ ਲਿਆ,ਜਮਦੂਤ ਉਸ ਦੇ ਨੇੜੇ ਨਹੀਂ ਢੁਕਦੇ ।੧।ਰਹਾਉ।
ਪਰਮਾਤਮਾ ਨੇ (ਆਪਣੀ) ਭਗਤੀ ਗੁਰੂ ਵਿਚ ਟਿਕਾ ਰੱਖੀ ਹੈ,
ਹੇ ਮੇਰੇ ਭਾਈ! ਗੁਰੂ ਪ੍ਰਸੰਨ ਹੋ ਕੇ (ਭਗਤੀ ਦੀ ਇਹ ਦਾਤਿ) ਸਿੱਖ ਨੂੰ ਦੇਂਦਾ ਹੈ ।੨।
(ਪਰ ਜੇਹੜਾ ਮਨੱੁਖ ਗੁਰੂ ਦੀ ਸਰਨ ਨਹੀਂ ਪੈਂਦਾ ਤੇ ਆਪਣੀ) ਹਉਮੈ ਵਿਚ ਹੀ (ਆਪਣੇ ਵਲੋਂ ਧਾਰਮਿਕ) ਕੰਮ (ਭੀ ਕਰਦਾ ਹੈ, ਉਹ ਪਰਮਾਤਮਾ ਦੀ) ਭਗਤੀ ਦੀ ਰਤਾ ਭੀ ਸਾਰ ਨਹੀਂ ਜਾਣਦਾ
(ਹਉਮੈ ਦੇ ਆਸਰੇ ਕੀਤੇ ਹੋਏ ਉਸ ਦੇ ਧਾਰਮਿਕ ਕੰਮ ਇਉਂ ਹਨ) ਜਿਵੇਂ ਹਾਥੀ ਨ੍ਹਾ ਕੇ ਆਪਣੇ ਸਿਰ ਤੇ ਮਿੱਟੀ ਪਾ ਲੈਂਦਾ ਹੈ ।੩।
ਜੇ ਵੱਡੇ ਭਾਗ ਹੋਣ, ਜੇ ਬੜੇ ਉਚੇ ਭਾਗ ਹੋਣ
ਹੇ ਨਾਨਕ! ਤਾਂ ਮਨੁੱਖ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਨਾਮ ਜਪਦੇ ਹਨ (ਇਸ ਤਰ੍ਹਾਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜ ਕੇ ਉਹ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ ।੪।੭।੫੯।
Source: BaniDB · Read Ang 367 in Sri Guru Granth Sahib Ji