ਹੁਕਮਨਾਮਾ ਸਾਹਿਬ

Hukamnama Sahib

Friday, 09 April 2010

ਸ਼ੁਕਰਵਾਰ, ੨੭ ਚੇਤ (ਸੰਮਤ ੫੪੨ ਨਾਨਕਸ਼ਾਹੀ)

Ang 652 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੪ ॥

salok mahalaa chauthhaa ||

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

a(n)tar agiaan bhiee mat madhim satigur kee parateet naahee ||

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

a(n)dhar kapaT sabh kapaTo kar jaanai kapaTe khapeh khapaahee ||

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

satigur kaa bhaanaa chit na aavai aapanai suaai firaahee ||

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

kirapaa kare je aapanee taa naanak sabadh samaahee ||1||

ਮਃ ੪ ॥

mahalaa chauthhaa ||

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

manmukh maiaa moh viaape dhoojai bhai manooaa thir naeh ||

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

anadhin jalat raheh dhin raatee haumai khapeh khapaeh ||

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

a(n)tar lobh mahaa gubaaraa tin kai nikaT na koiee jaeh ||

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

oi aap dhukhee sukh kabahoo na paaveh janam mareh mar jaeh ||

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

naanak bakhas le prabh saachaa j gur charanee chit laeh ||2||

ਪਉੜੀ ॥

pauRee ||

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

sa(n)t bhagat paravaan jo prabh bhaiaa ||

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

seiee bichakhan ja(n)t jinee har dhiaaiaa ||

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥

a(n)mrit naam nidhaan bhojan khaiaa ||

ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

sa(n)t janaa kee dhoor masatak laiaa ||

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

naanak bhe puneet har teerath naiaa ||26||

English Translation

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 ||

FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 ||

PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

ਪੰਜਾਬੀ ਵਿਆਖਿਆ (Punjabi Explanation)

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।

ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

Source: SGPC Official; BaniDB · Read Ang 652 in Sri Guru Granth Sahib Ji

On this day in earlier years

  • Thursday, 09 April 2009 ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ Ang 702 · Raag Jaithsree
  • Wednesday, 09 April 2008 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ Ang 805 · Raag Bilaaval
  • Monday, 09 April 2007 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Sunday, 09 April 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 09 April 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Friday, 09 April 2004 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee