ਹੁਕਮਨਾਮਾ ਸਾਹਿਬ

Hukamnama Sahib

Tuesday, 25 May 2010

ਮੰਗਲਵਾਰ, ੧੨ ਜੇਠ (ਸੰਮਤ ੫੪੨ ਨਾਨਕਸ਼ਾਹੀ)

Ang 742 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਅਨਿਕ ਬੀਂਗ ਦਾਸ ਕੇ ਪਰਹਰਿਆ ॥

anik bee(n)g dhaas ke parahariaa ||

ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥

kar kirapaa prabh apanaa kariaa ||1||

ਤੁਮਹਿ ਛਡਾਇ ਲੀਓ ਜਨੁ ਅਪਨਾ ॥

tumeh chhaddai leeo jan apanaa ||

ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥

aurajh pario jaal jag supanaa ||1|| rahaau ||

ਪਰਬਤ ਦੋਖ ਮਹਾ ਬਿਕਰਾਲਾ ॥

parabat dhokh mahaa bikaraalaa ||

ਖਿਨ ਮਹਿ ਦੂਰਿ ਕੀਏ ਦਇਆਲਾ ॥੨॥

khin meh dhoor ke'ee dhiaalaa ||2||

ਸੋਗ ਰੋਗ ਬਿਪਤਿ ਅਤਿ ਭਾਰੀ ॥

sog rog bipat at bhaaree ||

ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥

dhoor bhiee jap naam muraaree ||3||

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥

dhirasaT dhaar leeno laR lai ||

ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥

har charan gahe naanak saranai ||4||22||28||

English Translation

SOOHEE, FIFTH MEHL:

God covers the many shortcomings of His slaves. Granting His Mercy, God makes them His own. || 1 ||

You emancipate Your humble servant, and rescue him from the noose of the world, which is just a dream. || 1 || Pause ||

Even huge mountains of sin and corruption are removed in an instant by the Merciful Lord. || 2 ||

Sorrow, disease and the most terrible calamities are removed by meditating on the Naam, the Name of the Lord. || 3 ||

Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।

ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।

ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।

ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।

ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।

Source: SGPC Official; BaniDB · Read Ang 742 in Sri Guru Granth Sahib Ji

On this day in earlier years

  • Monday, 25 May 2009 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Sunday, 25 May 2008 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Friday, 25 May 2007 ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ Ang 613 · Raag Sorath
  • Thursday, 25 May 2006 ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ Ang 647 · Raag Sorath
  • Wednesday, 25 May 2005 ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ Ang 773 · Raag Soohee
  • Tuesday, 25 May 2004 ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ Ang 763 · Raag Jaithsree