ਹੁਕਮਨਾਮਾ ਸਾਹਿਬ
Hukamnama Sahib
Friday, 02 July 2010
ਸ਼ੁੱਕਰਵਾਰ, ੧੮ ਹਾੜ (ਸੰਮਤ ੫੪੨ ਨਾਨਕਸ਼ਾਹੀ)
Ang 412 · Raag Aasaa · Guru Nanak Dev Ji
ਗੁਰਮੁਖੀ (Gurmukhi)
ਆਸਾ ਮਹਲਾ ੧ ॥
aasaa mahalaa pehilaa ||
ਸਭਿ ਜਪ ਸਭਿ ਤਪ ਸਭ ਚਤੁਰਾਈ ॥
sabh jap sabh tap sabh chaturaiee ||
ਊਝੜਿ ਭਰਮੈ ਰਾਹਿ ਨ ਪਾਈ ॥
uoojhaR bharamai raeh na paiee ||
ਬਿਨੁ ਬੂਝੇ ਕੋ ਥਾਇ ਨ ਪਾਈ ॥
bin boojhe ko thai na paiee ||
ਨਾਮ ਬਿਹੂਣੈ ਮਾਥੇ ਛਾਈ ॥੧॥
naam bihoonai maathe chhaiee ||1||
ਸਾਚ ਧਣੀ ਜਗੁ ਆਇ ਬਿਨਾਸਾ ॥
saach dhanee jag aai binaasaa ||
ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥
chhooTas praanee gurmukh dhaasaa ||1|| rahaau ||
ਜਗੁ ਮੋਹਿ ਬਾਧਾ ਬਹੁਤੀ ਆਸਾ ॥
jag moh baadhaa bahutee aasaa ||
ਗੁਰਮਤੀ ਇਕਿ ਭਏ ਉਦਾਸਾ ॥
gurmatee ik bhe udhaasaa ||
ਅੰਤਰਿ ਨਾਮੁ ਕਮਲੁ ਪਰਗਾਸਾ ॥
a(n)tar naam kamal paragaasaa ||
ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥
tin(h) kau naahee jam kee traasaa ||2||
ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥
jag tria jit kaaman hitakaaree ||
ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥
putr kalatr lag naam visaaree ||
ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥
birathaa janam gavaiaa baajee haaree ||
ਸਤਿਗੁਰੁ ਸੇਵੇ ਕਰਣੀ ਸਾਰੀ ॥੩॥
satigur seve karanee saaree ||3||
ਬਾਹਰਹੁ ਹਉਮੈ ਕਹੈ ਕਹਾਏ ॥
baaharahu haumai kahai kahaae ||
ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥
a(n)dharahu mukat lep kadhe na laae ||
ਮਾਇਆ ਮੋਹੁ ਗੁਰ ਸਬਦਿ ਜਲਾਏ ॥
maiaa moh gur sabadh jalaae ||
ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥
niramal naam sadh hiradhai dhiaae ||4||
ਧਾਵਤੁ ਰਾਖੈ ਠਾਕਿ ਰਹਾਏ ॥
dhaavat raakhai Thaak rahaae ||
ਸਿਖ ਸੰਗਤਿ ਕਰਮਿ ਮਿਲਾਏ ॥
sikh sa(n)gat karam milaae ||
ਗੁਰ ਬਿਨੁ ਭੂਲੋ ਆਵੈ ਜਾਏ ॥
gur bin bhoolo aavai jaae ||
ਨਦਰਿ ਕਰੇ ਸੰਜੋਗਿ ਮਿਲਾਏ ॥੫॥
nadhar kare sa(n)jog milaae ||5||
ਰੂੜੋ ਕਹਉ ਨ ਕਹਿਆ ਜਾਈ ॥
rooRo kahau na kahiaa jaiee ||
ਅਕਥ ਕਥਉ ਨਹ ਕੀਮਤਿ ਪਾਈ ॥
akath kathau neh keemat paiee ||
ਸਭ ਦੁਖ ਤੇਰੇ ਸੂਖ ਰਜਾਈ ॥
sabh dhukh tere sookh rajaiee ||
ਸਭਿ ਦੁਖ ਮੇਟੇ ਸਾਚੈ ਨਾਈ ॥੬॥
sabh dhukh meTe saachai naiee ||6||
ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥
kar bin vaajaa pag bin taalaa ||
ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥
je sabadh bujhai taa sach nihaalaa ||
ਅੰਤਰਿ ਸਾਚੁ ਸਭੇ ਸੁਖ ਨਾਲਾ ॥
a(n)tar saach sabhe sukh naalaa ||
ਨਦਰਿ ਕਰੇ ਰਾਖੈ ਰਖਵਾਲਾ ॥੭॥
nadhar kare raakhai rakhavaalaa ||7||
ਤ੍ਰਿਭਵਣ ਸੂਝੈ ਆਪੁ ਗਵਾਵੈ ॥
tirabhavan soojhai aap gavaavai ||
ਬਾਣੀ ਬੂਝੈ ਸਚਿ ਸਮਾਵੈ ॥
baanee boojhai sach samaavai ||
ਸਬਦੁ ਵੀਚਾਰੇ ਏਕ ਲਿਵ ਤਾਰਾ ॥
sabadh veechaare ek liv taaraa ||
ਨਾਨਕ ਧੰਨੁ ਸਵਾਰਣਹਾਰਾ ॥੮॥੨॥
naanak dha(n)n savaaranahaaraa ||8||2||
English Translation
Aasaa, First Mehla:
All meditation, all austerities, and all clever tricks,
lead one to wander in the wilderness, but he does not find the Path.
Without understanding, he is not approved;
without the Naam, the Name of the Lord, ashes are thrown upon one's head. ||1||
True is the Master; the world comes and goes.
The mortal is emancipated, as Gurmukh, as the Lord's slave. ||1||Pause||
The world is bound by its attachments to the many desires.
Through the Guru's Teachings, some become free of desire.
Within them is the Naam, and their heart lotus blossoms forth.
They have no fear of death. ||2||
The men of the world are conquered by woman; they love the ladies.
Attached to children and wife, they forget the Naam.
They waste this human life in vain, and lose the game in the gamble.
Serving the True Guru is the best occupation. ||3||
One who speaks egotistically in public,
never attains liberation within.
One who burns away his attachment to Maya, by the Word of the Guru's Shabad,
meditates forever within his heart on the Immaculate Naam. ||4||
He restrains his wandering mind, and keeps it under control.
The company of such a Sikh is obtained only by Grace.
Without the Guru, he goes astray and continues coming and going.
Bestowing His Mercy, the Lord unites him in Union. ||5||
I cannot describe the Beauteous Lord.
I speak the unspoken; I cannot estimate His value.
All pain and pleasure come by Your Will.
All pain is eradicated by the True Name. ||6||
He plays the instrument without hands, and dances without feet.
But if he understands the Word of the Shabad, then he shall behold the True Lord.
With the True Lord within the self, all happiness comes.
Showering His Mercy, the Preserving Lord preserves him. ||7||
He understands the three worlds; he eliminates his self-conceit.
He understands the Bani of the Word, and he is absorbed into the True Lord.
Contemplating the Shabad, he enshrines love for the One Lord.
O Nanak, blessed is the Lord, the Embellisher. ||8||2||
ਪੰਜਾਬੀ ਵਿਆਖਿਆ (Punjabi Explanation)
ਆਸਾ ਪਹਿਲੀ ਪਾਤਸ਼ਾਹੀ।
ਜੇਹੜਾ ਮਨੁੱਖ ਸਾਰੇ ਜਪ ਕਰਦਾ ਹੈ ਸਾਰੇ ਤਪ ਸਾਧਦਾ ਹੈ (ਸ਼ਾਸਤ੍ਰ ਆਦਿਕ ਸਮਝਣ ਬਾਰੇ) ਹਰੇਕ ਕਿਸਮ ਦੀ ਸਿਆਣਪ-ਅਕਲ ਭੀ ਵਿਖਾਂਦਾ ਹੈ
ਉਹ ਗ਼ਲਤ ਰਸਤੇ ਤੇ ਭਟਕ ਰਿਹਾ ਹੈ, ਉਹ ਸਹੀ ਰਸਤੇ ਉੱਤੇ ਨਹੀਂ ਜਾ ਰਿਹਾ ।
ਪਰ ਜੇ ਉਹ (ਪਰਮਾਤਮਾ ਦਾ ਦਾਸ ਬਣਨ ਦੀ ਜੁਗਤਿ) ਨਹੀਂ ਸਮਝਦਾ, ਤਾਂ ਉਸ ਦਾ (ਜਪ ਤਪ ਆਦਿਕ ਦਾ) ਕੋਈ ਭੀ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੰੁਦਾ ।
ਪਰਮਾਤਮਾ ਦੇ ਨਾਮ ਤੋਂ ਸੱਖਣੇ ਮਨੁੱਖ ਦੇ ਸਿਰ ਸੁਆਹ ਹੀ ਪੈਂਦੀ ਹੈ ।੧।
ਜਗਤ ਜੰਮਦਾ ਮਰਦਾ ਰਹਿੰਦਾ ਹੈ, (ਪਰ) ਜਗਤ ਦਾ ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ।
ਜੇਹੜਾ ਪ੍ਰਾਣੀ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਦਾਸ (ਭਗਤ) ਬਣ ਜਾਂਦਾ ਹੈ ਉਹ (ਜਨਮ ਮਰਨ ਦੇ ਗੇੜ ਤੋਂ) ਬਚ ਜਾਂਦਾ ਹੈ ।੧।ਰਹਾਉ।
ਜਗਤ ਮਾਇਆ ਦੇ ਮੋਹ ਵਿਚ ਬੱਝਾ ਹੋਇਆ ਬਹੁਤੀਆਂ ਆਸਾਂ ਵਿਚ ਬੱਝਾ ਹੋਇਆ (ਜੰਮਦਾ ਮਰਦਾ ਰਹਿੰਦਾ) ਹੈ ।
ਪਰ ਕਈ (ਵਡ-ਭਾਗੀ ਮਨੁੱਖ) ਗੁਰੂ ਦੀ ਸਿੱਖਿਆ ਤੇ ਤੁਰ ਕੇ ਮੋਹ ਤੋਂ ਨਿਰਲੇਪ ਰਹਿੰਦੇ ਹਨ
ਉਹਨਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਹਨਾਂ ਦਾ ਹਿਰਦਾ-) ਕਮਲ ਖਿੜਿਆ ਰਹਿੰਦਾ ਹੈ ।
ਅਜੇਹੇ ਬੰਦਿਆਂ ਨੂੰ ਜਨਮ ਮਰਨ ਦੇ ਗੇੜ ਦਾ ਡਰ ਨਹੀਂ ਰਹਿੰਦਾ ।੨।
(ਗੁਰੂ ਦੀ ਸਰਨ ਤੋਂ ਖੁੰਝ ਕੇ) ਜਗਤ ਕਾਮਾਤੁਰ ਹੋ ਰਿਹਾ ਹੈ, ਇਸਤ੍ਰੀ ਦੇ ਮੋਹ ਵਿਚ ਫਸਿਆ ਹੋਇਆ ਹੈ;
ਪੁੱਤਰ ਵਹੁਟੀ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੇ ਨਾਮ ਨੂੰ ਭੁਲਾ ਰਿਹਾ ਹੈ ।
ਇਸ ਤਰ੍ਹਾਂ ਆਪਣਾ ਜੀਵਨ ਵਿਅਰਥ ਗਵਾਂਦਾ ਹੈ ਤੇ ਮਨੁੱਖਾ ਜਨਮ ਦੀ ਖੇਡ ਹਾਰ ਕੇ ਜਾਂਦਾ ਹੈ ।
ਪਰ ਜੇਹੜਾ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਉਸ ਦਾ ਨਿੱਤ-ਕਰਮ ਸ੍ਰੇਸ਼ਟ ਹੋ ਜਾਂਦਾ ਹੈ ।੩।
ਮਾਇਆ ਦਾ ਪ੍ਰਭਾਵ ਉਸ ਉਤੇ ਕਦੇ ਨਹੀਂ ਪੈਂਦਾ
ਉਂਞ ਦੁਨੀਆ ਦੀ ਕਿਰਤ ਕਾਰ ਕਰਦਾ ਉਹ ਵੇਖਣ ਨੂੰ ਆਪਾ ਜਤਾਂਦਾ ਹੈ ।੪।
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਪਣੇ ਅੰਦਰੋਂ) ਮਾਇਆ ਦਾ ਮੋਹ ਸਾੜ ਦੇਂਦਾ ਹੈ
ਪਰਮਾਤਮਾ ਦੇ ਪਵਿਤ੍ਰ ਨਾਮ ਨੂੰ ਸਦਾ ਆਪਣੇ ਹਿਰਦੇ ਵਿਚ ਯਾਦ ਰੱਖਦਾ ਹੈ, ਉਹ ਅੰਤਰ ਆਤਮੇ ਮਾਇਆ ਦੇ ਮੋਹ ਤੋਂ ਆਜ਼ਾਦ ਰਹਿੰਦਾ ਹੈ,
ਉਹ ਆਪਣੇ ਭਟਕਦੇ ਮਨ ਦੀ ਰਾਖੀ ਕਰਦਾ ਹੈ (ਮਾਇਆ ਦੇ ਮੋਹ ਵਲੋਂ) ਰੋਕ ਕੇ ਰੱਖਦਾ ਹੈ ।
(ਗੁਰੂ ਦੇ ਜਿਸ) ਸਿੱਖ ਨੂੰ (ਪਰਮਾਤਮਾ ਆਪਣੀ) ਮੇਹਰ ਨਾਲ, ਸੰਗਤਿ ਵਿਚ ਮਿਲਾਂਦਾ ਹੈ,
ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਤੋਂ) ਖੁੰਝ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।
ਜਦੋਂ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਉਸ ਨੂੰ ਭੀ ਸੰਗਤਿ ਵਿਚ ਰਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੫।
(ਹੇ ਪ੍ਰਭੂ!) ਤੂੰ ਸੰੁਦਰ ਹੈਂ, ਪਰ ਜੇ ਮੈਂ ਦੱਸਣ ਦਾ ਜਤਨ ਕਰਾਂ ਕਿ ਤੂੰ ਕਿਹੋ ਜਿਹਾ ਸੰੁਦਰ ਹੈਂ ਤਾਂ ਦੱਸਿਆ ਨਹੀਂ ਜਾ ਸਕਦਾ ।
ਹੇ ਪ੍ਰਭੂ! ਤੇਰੇ ਗੁਣ ਬਿਆਨ ਨਹੀਂ ਹੋ ਸਕਦੇ, ਜੇ ਮੈਂ ਬਿਆਨ ਕਰਨ ਦਾ ਜਤਨ ਕਰਾਂ, ਤਾਂ ਭੀ ਤੇਰੇ ਗੁਣਾਂ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
(ਤੈਥੋਂ ਵਿਛੁੜਿਆਂ ਦੁੱਖ ਵਾਪਰਦੇ ਹਨ, ਪਰ) ਤੇਰੀ ਰਜ਼ਾ ਵਿਚ ਤੁਰਿਆਂ ਸਾਰੇ ਦੁੱਖ ਸੁਖ ਬਣ ਜਾਂਦੇ ਹਨ ।
ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਸਾਰੇ ਹੀ ਦੁੱਖ ਮਿਟ ਜਾਂਦੇ ਹਨ ।੬।
ਕਿ, ਮਾਨੋ, ਬਿਨਾ ਹੱਥੀਂ ਵਜਾਏ ਵਾਜਾ ਵੱਜਦਾ ਹੈ ਤੇ ਬਿਨਾ ਪੈਰੀਂ ਨੱਚਿਆਂ ਤਾਲ ਪੂਰੀਦਾ ਹੈ ।
ਜੇ ਮਨੁੱਖ (ਗੁਰੂ ਦੇ) ਸ਼ਬਦ ਨੂੰ ਸਮਝ ਲਏ, ਤਾਂ ਉਹ ਆਪਣੇ ਅੰਦਰ ਸਦਾ-ਥਿਰ ਪ੍ਰਭੂ ਦਾ ਦੀਦਾਰ ਕਰ ਲੈਂਦਾ ਹੈ, ਉਸ ਦੇ ਅੰਦਰ ਅਜੇਹੀ ਆਤਮਕ ਅਵਸਥਾ ਬਣ ਜਾਂਦੀ ਹੈ
ਉਸ ਦੇ ਅੰਦਰ ਉਹ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਸ ਨੂੰ ਆਪਣੇ ਅੰਤਰ ਆਤਮੇ ਸੁਖ ਹੀ ਸੁਖ ਪ੍ਰਤੀਤ ਹੰੁਦੇ ਹਨ
ਜਿਸ ਮਨੁੱਖ ਨੂੰ ਰੱਖਣਹਾਰ ਪ੍ਰਭੂ ਮੇਹਰ ਦੀ ਨਜ਼ਰ ਕਰ ਕੇ (ਮਾਇਆ ਦੇ ਮੋਹ ਤੋਂ) ਬਚਾਂਦਾ ਹੈ,
ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਦਾਸ ਬਣ ਕੇ) ਆਪਾ-ਭਾਵ ਦੂਰ ਕਰਦਾ ਹੈ, ਉਸ ਨੂੰ ਪਰਮਾਤਮਾ ਤਿੰਨਾਂ ਭਵਨਾਂ ਵਿਚ ਵੱਸਦਾ ਦਿੱਸ ਪੈਂਦਾ ਹੈ
ਗੁਰੂ ਦੀ ਬਾਣੀ ਦੀ ਰਾਹੀਂ ਉਸ ਨੂੰ ਸਹੀ ਗਿਆਨ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।
ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ, ਇਕ-ਰਸ ਸੁਰਤਿ ਪ੍ਰਭੂ ਵਿਚ ਜੋੜਦਾ ਹੈ ।
ਹੇ ਨਾਨਕ! ਉਸ ਮਨੁੱਖ ਦਾ ਮਨੁੱਖਾ ਜਨਮ ਮੁਬਾਰਿਕ ਹੈ ਉਹ ਹੋਰਨਾਂ ਦਾ ਜੀਵਨ ਭੀ ਸੋਹਣਾ ਬਣਾ ਦੇਂਦਾ ਹੈ ।੮।੨।
Source: BaniDB · Read Ang 412 in Sri Guru Granth Sahib Ji