ਹੁਕਮਨਾਮਾ ਸਾਹਿਬ

Hukamnama Sahib

Saturday, 17 July 2010

ਸ਼ਨੀਵਾਰ, ੨ ਸਾਵਣ (ਸੰਮਤ ੫੪੨ ਨਾਨਕਸ਼ਾਹੀ)

Ang 868 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਜਾ ਕਉ ਰਾਖੈ ਰਾਖਣਹਾਰੁ ॥

jaa kau raakhai raakhanahaar ||

ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥

tis kaa a(n)g kare nira(n)kaar ||1|| rahaau ||

ਮਾਤ ਗਰਭ ਮਹਿ ਅਗਨਿ ਨ ਜੋਹੈ ॥

maat garabh meh agan na johai ||

ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥

kaam karodh lobh moh na pohai ||

ਸਾਧਸੰਗਿ ਜਪੈ ਨਿਰੰਕਾਰੁ ॥

saadhasa(n)g japai nira(n)kaar ||

ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥

ni(n)dhak kai muh laagai chhaar ||1||

ਰਾਮ ਕਵਚੁ ਦਾਸ ਕਾ ਸੰਨਾਹੁ ॥

raam kavach dhaas kaa sa(n)naahu ||

ਦੂਤ ਦੁਸਟ ਤਿਸੁ ਪੋਹਤ ਨਾਹਿ ॥

dhoot dhusaT tis pohat naeh ||

ਜੋ ਜੋ ਗਰਬੁ ਕਰੇ ਸੋ ਜਾਇ ॥

jo jo garab kare so jai ||

ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥

gareeb dhaas kee prabh saranai ||2||

ਜੋ ਜੋ ਸਰਣਿ ਪਇਆ ਹਰਿ ਰਾਇ ॥

jo jo saran piaa har rai ||

ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥

so dhaas rakhiaa apanai ka(n)Th lai ||

ਜੇ ਕੋ ਬਹੁਤੁ ਕਰੇ ਅਹੰਕਾਰੁ ॥

je ko bahut kare aha(n)kaar ||

ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥

oh khin meh rulataa khaakoo naal ||3||

ਹੈ ਭੀ ਸਾਚਾ ਹੋਵਣਹਾਰੁ ॥

hai bhee saachaa hovanahaar ||

ਸਦਾ ਸਦਾ ਜਾੲਂੀ ਬਲਿਹਾਰ ॥

sadhaa sadhaa jaae(n)ee balihaar ||

ਅਪਣੇ ਦਾਸ ਰਖੇ ਕਿਰਪਾ ਧਾਰਿ ॥

apane dhaas rakhe kirapaa dhaar ||

ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥

naanak ke prabh praan adhaar ||4||18||20||

English Translation

GOND, FIFTH MEHL:

One who is protected by the Protector Lord — the Formless Lord is on his side. || 1 || Pause ||

In the mother’s womb, the fire does not touch him. Sexual desire, anger, greed and emotional attachment do not affect him. In the Saadh Sangat, the Company of the Holy, he meditates on the Formless Lord. Dust is thrown into the faces of the slanderers. || 1 ||

The Lord’s protective spell is the armor of His slave. The wicked, evil demons cannot even touch him. Whoever indulges in egotistical pride, shall waste away to ruin. God is the Sanctuary of His humble slave. || 2 ||

Whoever enters the Sanctuary of the Sovereign Lord — He saves that slave, hugging him close in His embrace. Whoever takes great pride in himself, in an instant, shall be like dust mixing with dust. || 3 ||

The True Lord is, and shall always be. Forever and ever, I am a sacrifice to Him. Granting His Mercy, He saves His slaves. God is the Support of Nanak’s breath of life. || 4 || 18 || 20 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ)।੧।ਰਹਾਉ।

ਹੇ ਭਾਈ! (ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕੋ੍ਰਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ । ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ)।੧।

ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ । (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ । ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।

ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ । ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ । ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ । ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।

Source: SGPC Official; BaniDB · Read Ang 868 in Sri Guru Granth Sahib Ji

On this day in earlier years

  • Friday, 17 July 2009 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Ang 684 · Raag Dhanaasree
  • Thursday, 17 July 2008 ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ Ang 425 · Raag Aasaa
  • Tuesday, 17 July 2007 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Monday, 17 July 2006 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ Ang 663 · Raag Dhanaasree
  • Sunday, 17 July 2005 ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ Ang 499 · Raag Gujri
  • Saturday, 17 July 2004 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath