ਹੁਕਮਨਾਮਾ ਸਾਹਿਬ
Hukamnama Sahib
Sunday, 18 July 2010
ਐਤਵਾਰ, ੩ ਸਾਵਣ (ਸੰਮਤ ੫੪੨ ਨਾਨਕਸ਼ਾਹੀ)
Ang 750 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
sagal tiaag gur saranee aaiaa raakhahu raakhanahaare ||
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
jit too laaveh tit ham laageh kiaa eh ja(n)t vichaare ||1||
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥
mere raam jee too(n) prabh a(n)tarajaamee ||
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
kar kirapaa gurdhev dhiaalaa gun gaavaa nit suaamee ||1|| rahaau ||
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥
aaTh pahar prabh apanaa dhiaaieeaai gur prasaadh bhau tareeaai ||
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
aap tiaag hoieeaai sabh renaa jeevatiaa iau mareeaai ||2||
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥
safal janam tis kaa jag bheetar saadhasa(n)g naau jaape ||
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
sagal manorath tis ke pooran jis dhiaa kare prabh aape ||3||
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥
dheen dhiaal kirapaal prabh suaamee teree saran dhiaalaa ||
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
kar kirapaa apanaa naam dheejai naanak saadh ravaalaa ||4||11||58||
English Translation
SOOHEE, FIFTH MEHL:
Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? || 1 ||
O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. || 1 || Pause ||
Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. || 2 ||
How fruitful is the life of that being in this world, who chants the Name in the Saadh Sangat, the Company of the Holy. All desires are fulfilled, for the one who is blessed with God’s Kindness and Mercy. || 3 ||
O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. || 4 || 11 || 58 ||
ਪੰਜਾਬੀ ਵਿਆਖਿਆ (Punjabi Explanation)
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ । ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ।੧।
ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ । ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ।
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ।੨।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ।੩।
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ।੪।੧੧।੫੮।
Source: SGPC Official; BaniDB · Read Ang 750 in Sri Guru Granth Sahib Ji