ਹੁਕਮਨਾਮਾ ਸਾਹਿਬ

Hukamnama Sahib

Friday, 23 July 2010

ਸ਼ੁੱੱਕਰਵਾਰ, ੮ ਸਾਵਣ (ਸੰਮਤ ੫੪੨ ਨਾਨਕਸ਼ਾਹੀ)

Ang 732 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੨

soohee mahalaa chauthhaa ghar doojaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੁਰਮਤਿ ਨਗਰੀ ਖੋਜਿ ਖੋਜਾਈ ॥

gurmat nagaree khoj khojaiee ||

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

har har naam padhaarath paiee ||1||

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

merai man har har saa(n)t vasaiee ||

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

tisanaa agan bujhee khin a(n)tar gur miliaai sabh bhukh gavaiee ||1|| rahaau ||

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

har gun gaavaa jeevaa meree maiee ||

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

satigur dhiaal gun naam dhiraRaiee ||2||

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

hau har prabh piaaraa ddoodd ddooddaiee ||

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

satasa(n)gat mil har ras paiee ||3||

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

dhur masatak lekh likhe har paiee ||

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

gur naanak tuThaa melai har bhaiee ||4||1||5||

English Translation

RAAG SOOHEE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Following the Guru’s Teachings, I searched and searched the body-village; I found the wealth of the Name of the Lord, Har, Har. || 1 ||

The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause ||

Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 ||

I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 ||

By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧।

ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।

ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨।

ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩।

ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।

Source: SGPC Official; BaniDB · Read Ang 732 in Sri Guru Granth Sahib Ji

On this day in earlier years

  • Thursday, 23 July 2009 ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ Ang 646 · Raag Sorath
  • Wednesday, 23 July 2008 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Monday, 23 July 2007 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Sunday, 23 July 2006 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Saturday, 23 July 2005 ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ Ang 667 · Raag Dhanaasree
  • Friday, 23 July 2004 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans