ਹੁਕਮਨਾਮਾ ਸਾਹਿਬ
Hukamnama Sahib
Sunday, 19 September 2010
ਐਤਵਾਰ, ੪ ਅੱਸੂ (ਸੰਮਤ ੫੪੨ ਨਾਨਕਸ਼ਾਹੀ)
Ang 738 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਬੁਰੇ ਕਾਮ ਕਉ ਊਠਿ ਖਲੋਇਆ ॥
bure kaam kau uooTh khaloiaa ||
ਨਾਮ ਕੀ ਬੇਲਾ ਪੈ ਪੈ ਸੋਇਆ ॥੧॥
naam kee belaa pai pai soiaa ||1||
ਅਉਸਰੁ ਅਪਨਾ ਬੂਝੈ ਨ ਇਆਨਾ ॥
aausar apanaa boojhai na iaanaa ||
ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
maiaa moh ra(n)g lapaTaanaa ||1|| rahaau ||
ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥
lobh lahar kau bigas fool baiThaa ||
ਸਾਧ ਜਨਾ ਕਾ ਦਰਸੁ ਨ ਡੀਠਾ ॥੨॥
saadh janaa kaa dharas na ddeeThaa ||2||
ਕਬਹੂ ਨ ਸਮਝੈ ਅਗਿਆਨੁ ਗਵਾਰਾ ॥
kabahoo na samajhai agiaan gavaaraa ||
ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
bahur bahur lapaTio ja(n)jaaraa ||1|| rahaau ||
ਬਿਖੈ ਨਾਦ ਕਰਨ ਸੁਣਿ ਭੀਨਾ ॥
bikhai naadh karan sun bheenaa ||
ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
har jas sunat aalas man keenaa ||3||
ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
dhirasaT naahee re pekhat a(n)dhe ||
ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
chhodd jaeh jhooThe sabh dha(n)dhe ||1|| rahaau ||
ਕਹੁ ਨਾਨਕ ਪ੍ਰਭ ਬਖਸ ਕਰੀਜੈ ॥
kahu naanak prabh bakhas kareejai ||
ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
kar kirapaa moh saadhasa(n)g dheejai ||4||
ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
tau kichh paieeaai jau hoieeaai renaa ||
ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
jiseh bujhaae tis naam lainaa ||1|| rahaau ||2||8||
English Translation
SOOHEE, FIFTH MEHL:
He gets up early, to do his evil deeds, but when it is time to meditate on the Naam, the Name of the Lord, then he sleeps. || 1 ||
The ignorant person does not take advantage of the opportunity. He is attached to Maya, and engrossed in worldly delights. || 1 || Pause ||
He rides the waves of greed, puffed up with joy. He does not see the Blessed Vision of the Darshan of the Holy. || 2 ||
The ignorant clown will never understand. Again and again, he becomes engrossed in entanglements. || 1 || Pause ||
He listens to the sounds of sin and the music of corruption, and he is pleased. His mind is too lazy to listen to the Praises of the Lord. || 3 ||
You do not see with your eyes — you are so blind! You shall have to leave all these false affairs. || 1 || Pause ||
Says Nanak, please forgive me, God. ave Mercy upon me, and bless me with the Saadh Sangat, the Company of the Holy. || 4 ||
He alone obtains something, who becomes the dust under the feet of all. And he alone repeats the Naam, whom God causes to understand. || 1 || Pause || 2 || 8 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਮੂਰਖ ਮਨੁੱਖ ਮੰਦੇ ਕੰਮ ਕਰਨ ਲਈ (ਤਾਂ) ਛੇਤੀ ਤਿਆਰ ਹੋ ਪੈਂਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਦੇ ਵੇਲੇ (ਅੰਮ੍ਰਿਤ ਵੇਲੇ) ਲੰਮੀਆਂ ਤਾਣ ਕੇ ਪਿਆ ਰਹਿੰਦਾ ਹੈ (ਬੇ-ਪਰਵਾਹ ਹੋ ਕੇ ਸੁੱਤਾ ਰਹਿੰਦਾ ਹੈ)।੧।
ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਮੋਹ ਦੀ ਲਗਨ ਵਿਚ ਮਸਤ ਰਹਿੰਦਾ ਹੈ, ਇਹ ਨਹੀਂ ਸਮਝਦਾ ਕਿ ਇਹ ਮਨੁੱਖਾ ਜੀਵਨ ਹੀ ਆਪਣਾ ਅਸਲ ਮੌਕਾ ਹੈ (ਜਦੋਂ ਪ੍ਰਭੂ ਨੂੰ ਯਾਦ ਕੀਤਾ ਜਾ ਸਕਦਾ ਹੈ)।੧।ਰਹਾਉ।
ਹੇ ਭਾਈ! (ਅੰਦਰ ਉੱਠ ਰਹੀ) ਲੋਭ ਦੀ ਲਹਿਰ ਦੇ ਕਾਰਨ (ਮਾਇਕ ਲਾਭ ਦੀ ਆਸ ਤੇ) ਖ਼ੁਸ਼ ਹੋ ਕੇ ਫੁੱਲ ਫੁੱਲ ਬੈਠਦਾ ਹੈ, ਕਦੇ ਸੰਤ ਜਨਾਂ ਦਾ ਦਰਸਨ (ਭੀ) ਨਹੀਂ ਕਰਦਾ।੨।
ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਸੱਖਣਾ ਮੂਰਖ ਮਨੁੱਖ (ਆਪਣੇ ਅਸਲ ਭਲੇ ਦੀ ਗੱਲ) ਕਦੇ ਭੀ ਨਹੀਂ ਸਮਝਦਾ, ਮੁੜ ਮੁੜ (ਮਾਇਆ ਦੇ) ਧੰਧਿਆਂ ਵਿਚ ਰੁੱਝਾ ਰਹਿੰਦਾ ਹੈ।੧।ਰਹਾਉ।
ਹੇ ਭਾਈ! (ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ) ਵਿਸ਼ੇ-ਵਿਕਾਰਾਂ ਦੇ ਗੀਤ ਕੰਨੀਂ ਸੁਣ ਕੇ ਖ਼ੁਸ਼ ਹੁੰਦਾ ਹੈ । ਪਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੋਂ ਮਨ ਵਿਚ ਆਲਸ ਕਰਦਾ ਹੈ।੩।
ਹੇ ਅੰਨ੍ਹੇ! ਤੂੰ ਅੱਖਾਂ ਨਾਲ (ਕਿਉਂ) ਨਹੀਂ ਵੇਖਦਾ ਕਿ ਇਹ ਸਾਰੇ (ਦੁਨੀਆ ਵਾਲੇ) ਧੰਧੇ ਛੱਡ ਕੇ (ਆਖ਼ਰ ਇਥੋਂ) ਚਲਾ ਜਾਏਂਗਾ?।੧।ਰਹਾਉ।
ਹੇ ਨਾਨਕ! ਆਖ—ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ । ਕਿਰਪਾ ਕਰ ਕੇ ਮੈਨੂੰ ਗੁਰਮੁਖਾਂ ਦੀ ਸੰਗਤਿ ਬਖ਼ਸ਼।੪।
ਹੇ ਭਾਈ! (ਸਾਧ ਸੰਗਤਿ ਵਿਚੋਂ ਭੀ) ਤਦੋਂ ਹੀ ਕੁਝ ਹਾਸਲ ਕਰ ਸਕੀਦਾ ਹੈ, ਜਦੋਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਬਣ ਜਾਈਏ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ (ਚਰਨ-ਧੂੜ ਹੋਣ ਦੀ) ਸੂਝ ਬਖ਼ਸ਼ਦਾ ਹੈ, ਓਹ (ਸਾਧ ਸੰਗਤਿ ਵਿਚ ਟਿਕ ਕੇ ਓਸ ਦਾ) ਨਾਮ ਸਿਮਰਦਾ ਹੈ।੧।ਰਹਾਉ।੨।੮।
Source: SGPC Official; BaniDB · Read Ang 738 in Sri Guru Granth Sahib Ji