ਹੁਕਮਨਾਮਾ ਸਾਹਿਬ

Hukamnama Sahib

Monday, 27 September 2010

ਸੋਮਵਾਰ, ੧੨ ਅੱਸੂ (ਸੰਮਤ ੫੪੨ ਨਾਨਕਸ਼ਾਹੀ)

Ang 811 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥

saadhasa(n)gat kai baasabai kalamal sabh nasanaa ||

ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥

prabh setee ra(n)g raatiaa taa te garabh na grasanaa ||1||

ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥

naam kahat govi(n)dh kaa soochee bhiee rasanaa ||

ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥

man tan niramal hoiee hai gur kaa jap japanaa ||1|| rahaau ||

ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥

har ras chaakhat dhraapiaa man ras lai hasanaa ||

ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥

budh pragaas pragaT bhiee ulaT kamal bigasanaa ||2||

ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥

seetal saa(n)t sa(n)tokh hoi sabh boojhee tirasanaa ||

ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥

dheh dhis dhaavat miT ge niramal thaan basanaa ||3||

ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥

raakhanahaarai raakhiaa bhe bhram bhasanaa ||

ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥

naam nidhaan naanak sukhee pekh saadh dharasanaa ||4||13||43||

English Translation

BILAAVAL, FIFTH MEHL:

Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 ||

Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause ||

Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. || 2 ||

He is cooled and soothed, peaceful and content; all his thirst is quenched. The mind’s wandering in the ten directions is stopped, and one dwells in the immaculate place. || 3 ||

The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints’ Darshan. || 4 || 13 || 43 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ।੧।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ।੨।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ।੩।

ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ।੪।੧੩।੪੩।

Source: SGPC Official; BaniDB · Read Ang 811 in Sri Guru Granth Sahib Ji

On this day in earlier years

  • Sunday, 27 September 2009 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee
  • Saturday, 27 September 2008 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ Ang 663 · Raag Dhanaasree
  • Thursday, 27 September 2007 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Wednesday, 27 September 2006 ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ Ang 793 · Raag Soohee
  • Tuesday, 27 September 2005 ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ Ang 655 · Raag Sorath
  • Monday, 27 September 2004 ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ Ang 788 · Raag Soohee