ਹੁਕਮਨਾਮਾ ਸਾਹਿਬ

Hukamnama Sahib

Tuesday, 19 October 2010

ਮੰਗਲਵਾਰ, ੩ ਕੱਤਕ (ਸੰਮਤ ੫੪੨ ਨਾਨਕਸ਼ਾਹੀ)

Ang 804 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥

tan man dhan arapau sabh apanaa ||

ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥

kavan su mat jit har har japanaa ||1||

ਕਰਿ ਆਸਾ ਆਇਓ ਪ੍ਰਭ ਮਾਗਨਿ ॥

kar aasaa aaio prabh maagan ||

ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥

tum(h) pekhat sobhaa merai aagan ||1|| rahaau ||

ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥

anik jugat kar bahut beechaarau ||

ਸਾਧਸੰਗਿ ਇਸੁ ਮਨਹਿ ਉਧਾਰਉ ॥੨॥

saadhasa(n)g is maneh udhaarau ||2||

ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥

mat budh surat naahee chaturaiee ||

ਤਾ ਮਿਲੀਐ ਜਾ ਲਏ ਮਿਲਾਈ ॥੩॥

taa mileeaai jaa le milaiee ||3||

ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥

nain sa(n)tokhe prabh dharasan paiaa ||

ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

kahu naanak safal so aaiaa ||4||4||9||

English Translation

BILAAVAL,  FIFTH MEHL:

Body, mind, wealth and everything, I surrender to my Lord. What is that wisdom, by which I may come to chant the Name of the Lord, Har, Har? || 1 ||

Nurturing hope, I have come to beg from God. Gazing upon You, the courtyard of my heart is embellished. || 1 || Pause ||

Trying several methods, I reflect deeply upon the Lord. In the Saadh Sangat, the Company of the Holy, this mind is saved. || 2 ||

I have neither intelligence, wisdom, common sense nor cleverness. I meet You, only if You lead me to meet You. || 3 ||

My eyes are content, gazing upon the Blessed Vision of God’s Darshan. Says Nanak, such a life is fruitful and rewarding. || 4 || 4 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? (ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ।੧।

ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ । ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ।੧।ਰਹਾਉ।

ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ । ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ।੨।

ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ । ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ।੩।

ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ।੪।੪।੯।

Source: SGPC Official; BaniDB · Read Ang 804 in Sri Guru Granth Sahib Ji

On this day in earlier years

  • Monday, 19 October 2009 ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ Ang 575 · Raag Vadhans
  • Sunday, 19 October 2008 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Friday, 19 October 2007 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Thursday, 19 October 2006 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Wednesday, 19 October 2005 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Tuesday, 19 October 2004 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree