ਹੁਕਮਨਾਮਾ ਸਾਹਿਬ
Hukamnama Sahib
Saturday, 13 November 2010
ਸ਼ਨੀਵਾਰ, ੨੮ ਕੱਤਕ (ਸੰਮਤ ੫੪੨ ਨਾਨਕਸ਼ਾਹੀ)
Ang 607 · Raag Sorath · Guru Raam Daas Ji
ਗੁਰਮੁਖੀ (Gurmukhi)
ਸੋਰਠਿ ਮਹਲਾ ੪ ॥
soraTh mahalaa chauthhaa ||
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
har siau preet a(n)tar man bedhiaa har bin rahan na jaiee ||
ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
jiau machhulee bin neerai binasai tiau naamai bin mar jaiee ||1||
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
mere prabh kirapaa jal dhevahu har naiee ||
ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
hau a(n)tar naam ma(n)gaa dhin raatee naame hee saa(n)t paiee || rahaau ||
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
jiau chaatirak jal bin bilalaavai bin jal piaas na jaiee ||
ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
gurmukh jal paavai sukh sahaje hariaa bhai subhaiee ||2||
ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥
manmukh bhookhe dheh dhis ddoleh bin naavai dhukh paiee ||
ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
janam marai fir jonee aavai dharageh milai sajaiee ||3||
ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥
kirapaa kareh taa har gun gaaveh har ras a(n)tar paiee ||
ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
naanak dheen dhiaal bhe hai tirasanaa sabadh bujhaiee ||4||8||
English Translation
SORAT’H, FOURTH MEHL:
The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 ||
O my God, please bless me with the water of Your Name. I beg for Your Name, deep within myself, day and night; through the Name, I find peace. || Pause ||
The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 ||
The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 ||
But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।
ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।
ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।
Source: SGPC Official; BaniDB · Read Ang 607 in Sri Guru Granth Sahib Ji