ਹੁਕਮਨਾਮਾ ਸਾਹਿਬ

Hukamnama Sahib

Tuesday, 16 November 2010

ਮੰਗਲਵਾਰ, ੧ ਮੱਘਰ (ਸੰਮਤ ੫੪੨ ਨਾਨਕਸ਼ਾਹੀ)

Ang 632 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

man re prabh kee saran bichaaro ||

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

jeh simarat ganakaa see udharee taa ko jas ur dhaaro ||1|| rahaau ||

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

aTal bhio dhraooa jaa kai simaran ar nirabhai padh paiaa ||

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

dhukh harataa ieh bidh ko suaamee tai kaahe bisaraiaa ||1||

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

jab hee saran gahee kirapaa nidh gaj garaeh te chhooTaa ||

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

mahamaa naam kahaa lau baranau raam kahat ba(n)dhan teh tooTaa ||2||

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ajaamal paapee jag jaane nimakh maeh nisataaraa ||

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

naanak kahat chet chi(n)taaman tai bhee utareh paaraa ||3||4||

English Translation

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause ||

Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 ||

As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 ||

Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

Source: SGPC Official; BaniDB · Read Ang 632 in Sri Guru Granth Sahib Ji

On this day in earlier years

  • Monday, 16 November 2009 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Friday, 16 November 2007 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Thursday, 16 November 2006 ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥ Ang 418 · Raag Aasaa
  • Wednesday, 16 November 2005 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Tuesday, 16 November 2004 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Sunday, 16 November 2003 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree