ਹੁਕਮਨਾਮਾ ਸਾਹਿਬ

Hukamnama Sahib

Monday, 29 November 2010

ਸੋਮਵਾਰ, ੧੪ ਮੱਘਰ (ਸੰਮਤ ੫੪੨ ਨਾਨਕਸ਼ਾਹੀ)

Ang 895 · Raag Raamkalee · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੫ ॥

raamakalee mahalaa panjavaa ||

ਸਗਲ ਸਿਆਨਪ ਛਾਡਿ ॥

sagal siaanap chhaadd ||

ਕਰਿ ਸੇਵਾ ਸੇਵਕ ਸਾਜਿ ॥

kar sevaa sevak saaj ||

ਅਪਨਾ ਆਪੁ ਸਗਲ ਮਿਟਾਇ ॥

apanaa aap sagal miTai ||

ਮਨ ਚਿੰਦੇ ਸੇਈ ਫਲ ਪਾਇ ॥੧॥

man chi(n)dhe seiee fal pai ||1||

ਹੋਹੁ ਸਾਵਧਾਨ ਅਪੁਨੇ ਗੁਰ ਸਿਉ ॥

hoh saavadhaan apune gur siau ||

ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥

aasaa manasaa pooran hovai paaveh sagal nidhaan gur siau ||1|| rahaau ||

ਦੂਜਾ ਨਹੀ ਜਾਨੈ ਕੋਇ ॥

dhoojaa nahee jaanai koi ||

ਸਤਗੁਰੁ ਨਿਰੰਜਨੁ ਸੋਇ ॥

satagur nira(n)jan soi ||

ਮਾਨੁਖ ਕਾ ਕਰਿ ਰੂਪੁ ਨ ਜਾਨੁ ॥

maanukh kaa kar roop na jaan ||

ਮਿਲੀ ਨਿਮਾਨੇ ਮਾਨੁ ॥੨॥

milee nimaane maan ||2||

ਗੁਰ ਕੀ ਹਰਿ ਟੇਕ ਟਿਕਾਇ ॥

gur kee har Tek Tikai ||

ਅਵਰ ਆਸਾ ਸਭ ਲਾਹਿ ॥

avar aasaa sabh laeh ||

ਹਰਿ ਕਾ ਨਾਮੁ ਮਾਗੁ ਨਿਧਾਨੁ ॥

har kaa naam maag nidhaan ||

ਤਾ ਦਰਗਹ ਪਾਵਹਿ ਮਾਨੁ ॥੩॥

taa dharageh paaveh maan ||3||

ਗੁਰ ਕਾ ਬਚਨੁ ਜਪਿ ਮੰਤੁ ॥

gur kaa bachan jap ma(n)t ||

ਏਹਾ ਭਗਤਿ ਸਾਰ ਤਤੁ ॥

ehaa bhagat saar tat ||

ਸਤਿਗੁਰ ਭਏ ਦਇਆਲ ॥

satigur bhe dhiaal ||

ਨਾਨਕ ਦਾਸ ਨਿਹਾਲ ॥੪॥੨੮॥੩੯॥

naanak dhaas nihaal ||4||28||39||

English Translation

Raamkalee, Fifth Mehla:

Abandon all your clever tricks.

Become His servant, and serve Him.

Totally erase your self-conceit.

You shall obtain the fruits of your mind's desires. ||1||

Be awake and aware with your Guru.

Your hopes and desires shall be fulfilled, and you shall obtain all treasures from the Guru. ||1||Pause||

Let no one think that God and Guru are separate.

The True Guru is the Immaculate Lord.

Do not believe that He is a mere human being;

He gives honor to the dishonored. ||2||

Hold tight to the Support of the Guru, the Lord.

Give up all other hopes.

Ask for the treasure of the Name of the Lord,

and then you shall be honored in the Court of the Lord. ||3||

Chant the Mantra of the Guru's Word.

This is the essence of true devotional worship.

When the True Guru becomes merciful,

slave Nanak is enraptured. ||4||28||39||

ਪੰਜਾਬੀ ਵਿਆਖਿਆ (Punjabi Explanation)

ਰਾਮਕਲੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਇਹੋ ਜਿਹੇ ਸਾਰੇ ਖ਼ਿਆਲ ਛੱਡ ਦੇਹ ਕਿ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਤੂੰ ਬੜਾ ਸਿਆਣਾ ਹੈਂ,

ਸੇਵਕ ਵਾਲੀ ਭਾਵਨਾ ਨਾਲ (ਗੁਰੂ ਦੇ ਦਰ ਤੇ) ਸੇਵਾ ਕਰਿਆ ਕਰ ।

(ਜਿਹੜਾ ਮਨੁੱਖ ਗੁਰੂ ਦੇ ਦਰ ਤੇ) ਆਪਣਾ ਸਾਰਾ ਆਪਾ-ਭਾਵ ਮਿਟਾ ਦੇਂਦਾ ਹੈ,

ਉਹੀ ਮਨ ਦੇ ਚਿਤਵੇ ਹੋਏ ਫਲ ਪ੍ਰਾਪਤ ਕਰਦਾ ਹੈ ।੧।

ਹੇ ਭਾਈ! ਆਪਣੇ ਗੁਰੂ ਦੇ ਉਪਦੇਸ਼ ਵਲ, ਪੂਰਾ ਧਿਆਨ ਰੱਖਿਆ ਕਰ,

ਤੇਰੀ (ਹਰੇਕ) ਆਸ ਪੂਰੀ ਹੋ ਜਾਇਗੀ, ਤੇਰਾ (ਹਰੇਕ) ਮਨ ਦਾ ਫੁਰਨਾ ਪੂਰਾ ਹੋ ਜਾਇਗਾ । ਆਪਣੇ ਗੁਰੂ ਪਾਸੋਂ ਤੂੰ ਸਾਰੇ ਖ਼ਜ਼ਾਨੇ ਹਾਸਲ ਕਰ ਲਏਂਗਾ ।੧।ਰਹਾਉ।

ਹੇ ਭਾਈ! ਗੁਰੂ ਉਸ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਵੱਖਰੀ ਹਸਤੀ) ਨਹੀਂ ਜਾਣਦਾ,

ਗੁਰੂ ਉਸ ਮਾਇਆ-ਰਹਿਤ ਨਿਰਲੇਪ ਪ੍ਰਭੂ ਨੂੰ ਹੀ (ਹਰ ਥਾਂ) ਜਾਣਦਾ ਹੈ,

(ਇਸ ਵਾਸਤੇ ਗੁਰੂ ਨੂੰ) ਨਿਰਾ ਮਨੁੱਖ ਦਾ ਰੂਪ ਹੀ ਨਾਹ ਸਮਝ ਰੱਖ ।

(ਗੁਰੂ ਦੇ ਦਰ ਤੋਂ ਉਸੇ ਮਨੁੱਖ ਨੂੰ) ਆਦਰ ਮਿਲਦਾ ਹੈ ਜੋ (ਆਪਣੀ ਸਿਆਣਪ ਦਾ) ਅਹੰਕਾਰ ਛੱਡ ਦੇਂਦਾ ਹੈ ।੨।

ਹੇ ਭਾਈ! ਪ੍ਰਭੂ ਦੇ ਰੂਪ ਗੁਰੂ ਦਾ ਹੀ ਆਸਰਾ-ਪਰਨਾ ਫੜ,

ਹੋਰ (ਆਸਰਿਆਂ ਦੀਆਂ) ਸਭ ਆਸਾਂ (ਮਨ ਵਿਚੋਂ) ਦੂਰ ਕਰ ਦੇਹ ।

(ਗੁਰੂ ਦੇ ਦਰ ਤੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਮੰਗਿਆ ਕਰ,

ਤਦੋਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪ੍ਰਾਪਤ ਕਰੇਂਗਾ ।੩।

ਹੇ ਭਾਈ! ਗੁਰੂ ਦਾ ਬਚਨ ਗੁਰੂ ਦਾ ਸ਼ਬਦ-ਮੰਤ੍ਰ (ਸਦਾ) ਜਪਿਆ ਕਰ,

ਇਹੀ ਵਧੀਆ ਭਗਤੀ ਹੈ, ਇਹੀ ਹੈ ਭਗਤੀ ਦੀ ਅਸਲੀਅਤ ।

ਜਿਨ੍ਹਾਂ ਮਨੁੱਖਾਂ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ,

ਹੇ ਨਾਨਕ! ਉਹ ਦਾਸ ਸਦਾ ਚੜ੍ਹਦੀ ਕਲਾ ਵਿਚ ਰਹਿੰਦੇ ਹਨ ।੪।੨੮।੩੯।

Source: BaniDB · Read Ang 895 in Sri Guru Granth Sahib Ji

On this day in earlier years

  • Sunday, 29 November 2009 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Saturday, 29 November 2008 ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ Ang 891 · Raag Raamkalee
  • Thursday, 29 November 2007 ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥ Ang 633 · Raag Sorath
  • Wednesday, 29 November 2006 ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ Ang 887 · Raag Raamkalee
  • Tuesday, 29 November 2005 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Monday, 29 November 2004 ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ Ang 777 · Raag Soohee