ਹੁਕਮਨਾਮਾ ਸਾਹਿਬ

Hukamnama Sahib

Sunday, 09 January 2011

ਐਤਵਾਰ, ੨੫ ਪੋਹ (ਸੰਮਤ ੫੪੨ ਨਾਨਕਸ਼ਾਹੀ)

Ang 426 · Raag Aasaa · Guru Amar Daas Ji

Reading: Permalink

ਗੁਰਮੁਖੀ (Gurmukhi)

ਆਸਾ ਮਹਲਾ ੩ ॥

aasaa mahalaa teejaa ||

ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥

dhohaaganee mahal na pain(h)ee na jaanan pir kaa suaau ||

ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥

fikaa boleh naa niveh dhoojaa bhaau suaau ||1||

ਇਹੁ ਮਨੂਆ ਕਿਉ ਕਰਿ ਵਸਿ ਆਵੈ ॥

eih manooaa kiau kar vas aavai ||

ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥

gur parasaadhee Thaakeeaai giaan matee ghar aavai ||1|| rahaau ||

ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥

sohaaganee aap savaareeon lai prem piaar ||

ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥

satigur kai bhaanai chaladheeaa naame sahaj seegaar ||2||

ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥

sadhaa raaveh pir aapanaa sachee sej subhai ||

ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥

pir kai prem moheeaa mil preetam sukh pai ||3||

ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥

giaan apaar seegaar hai sobhaava(n)tee naar ||

ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥

saa sabharaiee su(n)dharee pir kai het piaar ||4||

ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥

sohaaganee vich ra(n)g rakhion sachai alakh apaar ||

ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥

satigur sevan aapanaa sachai bhai piaar ||5||

ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥

sohaaganee seegaar banaiaa gun kaa gal haar ||

ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥

prem piramal tan laavanaa a(n)tar ratan veechaar ||6||

ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥

bhagat rate se uootamaa jat pat sabadhe hoi ||

ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥

bin naavai sabh neech jaat hai bisaTaa kaa keeRaa hoi ||7||

ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥

hau hau karadhee sabh firai bin sabadhai hau na jai ||

ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥

naanak naam rate tin haumai giee sachai rahe samai ||8||8||30||

English Translation

AASAA, THIRD MEHL:

The deserted brides do not obtain the Mansion of their Husband’s Presence, nor do they know His taste. They speak harsh words, and do not bow to Him; they are in love with another. || 1 ||

How can this mind come under control? By Guru’s Grace, it is held in check; instructed in spiritual wisdom, it returns to its home. || 1 || Pause ||

He Himself adorns the happy soul-brides; they bear Him love and affection. They live in harmony with the Sweet Will of the True Guru, naturally adorned with the Naam. || 2 ||

They enjoy their Beloved forever, and their bed is decorated with Truth. They are fascinated with the Love of their Husband Lord; meeting their Beloved, they obtain peace. || 3 ||

Spiritual wisdom is the incomparable decoration of the happy soul-bride. She is so beautiful — she is the queen of all; she enjoys the love and affection of her Husband Lord. || 4 ||

The True Lord, the Unseen, the Infinite, has infused His Love among the happy soul-brides. They serve their True Guru, with true love and affection. || 5 ||

The happy soul-bride has adorned herself with the necklace of virtue. She applies the perfume of love to her body, and within her mind is the jewel of reflective meditation. || 6 ||

Those who are imbued with devotional worship are the most exalted. Their social standing and honor come from the Word of the Shabad. Without the Naam, all are low class, like maggots in manure. || 7 ||

Everyone proclaims, “Me, me!”; but without the Shabad, the ego does not depart. O Nanak, those who are imbued with the Naam lose their ego; they remain absorbed in the True Lord. || 8 || 8 || 30 ||

ਪੰਜਾਬੀ ਵਿਆਖਿਆ (Punjabi Explanation)

ਮੰਦੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਦਾ ਟਿਕਾਣਾ ਨਹੀਂ ਲੱਭ ਸਕਦੀਆਂ, ਉਹ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਨਹੀਂ ਜਾਣ ਸਕਦੀਆਂ । ਉਹ ਖਰ੍ਹਵਾ ਬੋਲਦੀਆਂ ਹਨ, ਲਿਫਣਾ ਨਹੀਂ ਜਾਣਦੀਆਂ, ਮਾਇਆ ਦਾ ਪਿਆਰ ਹੀ ਉਹਨਾਂ ਦੀ ਜ਼ਿੰਦਗੀ ਦਾ ਪਿਆਰ ਬਣਿਆ ਰਹਿੰਦਾ ਹੈ।੧।

(ਹੇ ਭਾਈ! ਕੀ ਤੈਨੂੰ ਪਤਾ ਹੈ ਕਿ) ਇਹ ਮਨ ਕਿਸ ਤਰ੍ਹਾਂ ਕਾਬੂ ਵਿਚ ਆਉਂਦਾ ਹੈ? (ਵੇਖ, ਇਸ ਮਨ ਨੂੰ) ਗੁਰੂ ਦੀ ਕਿਰਪਾ ਨਾਲ ਹੀ (ਵਿਕਾਰਾਂ ਵਲੋਂ) ਰੋਕਿਆ ਜਾ ਸਕਦਾ ਹੈ (ਗੁਰੂ ਦੇ ਬਖ਼ਸ਼ੇ ਹੋਏ) ਗਿਆਨ ਦੀ ਮਤਿ ਦੇ ਆਸਰੇ (ਇਹ ਮਨ) ਅੰਤਰ ਆਤਮੇ ਆ ਟਿਕਦਾ ਹੈ।੧।ਰਹਾਉ।

(ਹੇ ਭਾਈ!) ਚੰਗੇ ਭਾਗਾਂ ਵਾਲੀਆਂ ਨੂੰ ਆਪਣੇ ਪ੍ਰੇਮ ਪਿਆਰ ਦੀ ਦਾਤਿ ਦੇ ਕੇ ਪਰਮਾਤਮਾ ਨੇ ਆਪ ਸੋਹਣੇ ਜੀਵਨ ਵਾਲੀਆਂ ਬਣਾ ਦਿੱਤਾ ਹੈ । ਉਹ ਸਦਾ ਗੁਰੂ ਦੀ ਰਜ਼ਾ ਵਿਚ ਜੀਵਨ ਬਿਤਾਂਦੀਆਂ ਹਨ । ਨਾਮ ਵਿਚ ਆਤਮਕ ਅਡੋਲਤਾ ਵਿਚ ਟਿਕੇ ਰਹਿਣਾ ਉਹਨਾਂ ਦੇ ਆਤਮਕ ਜੀਵਨ ਦਾ ਸ਼ਿੰਗਾਰ ਹੈ।੨।

ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦਾ ਹਿਰਦਾ ਪ੍ਰਭੂ-ਪਤੀ ਵਾਸਤੇ) ਸਦਾ ਟਿਕੀ ਰਹਿਣ ਵਾਲੀ ਸੇਜ ਬਣਿਆ ਰਹਿੰਦਾ ਹੈ, (ਇਸ ਤਰ੍ਹਾਂ) ਆਤਮਕ ਆਨੰਦ ਪ੍ਰਾਪਤ ਕਰ ਕੇ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਪ੍ਰਭੂ-ਪਤੀ ਦੇ ਪ੍ਰੇਮ ਵਿਚ ਮਸਤ ਰਹਿੰਦੀਆਂ ਹਨ।੩।

(ਹੇ ਭਾਈ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਸੰਵਾਰ ਦਿੱਤਾ) ਉਹ ਜੀਵ-ਇਸਤ੍ਰੀ ਸ਼ੋਭਾ ਖੱਟਦੀ ਹੈ, ਗੁਰੂ ਦਾ ਬਖ਼ਸ਼ਿਆ ਗਿਆ ਉਸ ਦੇ ਪਾਸ ਕਦੇ ਨਾਹ ਮੁੱਕਣ ਵਾਲਾ (ਆਤਮਕ) ਸ਼ਿੰਗਾਰ ਹੈ । ਪ੍ਰਭੂ-ਪਤੀ ਦੇ ਪ੍ਰੇਮ-ਪਿਆਰ ਦੀ ਬਰਕਤਿ ਨਾਲ ਉਹ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ ਉਹ ਪ੍ਰਭੂ-ਪਾਤਿਸ਼ਾਹ ਦੀ ਪਟਰਾਣੀ ਬਣ ਜਾਂਦੀ ਹੈ।੪।

(ਹੇ ਭਾਈ!) ਸਦਾ-ਥਿਰ ਅਲੱਖ ਤੇ ਅਪਾਰ ਪ੍ਰਭੂ ਨੇ ਸੋਹਾਗਣ (ਜੀਵ-ਇਸਤ੍ਰੀਆਂ ਦੇ ਹਿਰਦੇ) ਵਿਚ ਆਪਣਾ ਪਿਆਰ ਆਪ ਟਿਕਾ ਰੱਖਿਆ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰਦੀਆਂ ਰਹਿੰਦੀਆਂ ਹਨ ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪੇ੍ਰਮ ਵਿਚ ਪਿਆਰ ਵਿਚ (ਮਸਤ ਰਹਿੰਦੀਆਂ ਹਨ)।੫।

ਹੇ ਭਾਈ! ਜਿਨ੍ਹਾਂ ਜੀਵ-ਇਸਤ੍ਰੀਆਂ ਦੇ ਸਿਰ ਉੱਤੇ ਖਸਮ-ਪ੍ਰਭੂ ਦਾ ਹੱਥ ਹੈ ਉਹਨਾਂ ਨੇ ਪ੍ਰਭੂ-ਪਤੀ ਦੇ ਗੁਣਾਂ ਨੂੰ ਆਪਣੇ ਜੀਵਨ ਦਾ ਗਹਿਣਾ ਬਣਾਇਆ ਹੋਇਆ ਹੈ, ਪ੍ਰਭੂ ਦੇ ਗੁਣਾਂ ਦਾ ਹਾਰ ਬਣਾ ਕੇ ਆਪਣੇ ਗਲ ਵਿਚ ਪਾਇਆ ਹੋਇਆ ਹੈ । ਉਹ ਪ੍ਰਭੂ-ਪਤੀ ਦੇ ਪਿਆਰ ਦੀ ਸੁਗੰਧੀ ਨੂੰ ਆਪਣੇ ਸਰੀਰ ਉਤੇ ਲਾਂਦੀਆਂ ਹਨ, ਉਹ ਆਪਣੇ ਹਿਰਦੇ ਵਿਚ ਪ੍ਰਭੂ ਦੇ ਗੁਣਾਂ ਦੀ ਵਿਚਾਰ ਦਾ ਰਤਨ ਸਾਂਭ ਰੱਖਦੀਆਂ ਹਨ।੬।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੀ ਭਗਤੀ ਦੇ ਰੰਗ ਵਿਚ ਰੰਗੇ ਜਾਂਦੇ ਹਨ ਉਹੀ ਉੱਚੀ ਜਾਤਿ ਵਾਲੇ ਹਨ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਉੱਚੀ ਜਾਤਿ ਬਣਦੀ ਹੈ ਉੱਚੀ ਕੁਲ ਬਣਦੀ ਹੈ । ਪ੍ਰਭੂ ਦੇ ਨਾਮ ਤੋਂ ਸੱਖਣੀ ਸਾਰੀ ਲੁਕਾਈ ਹੀ ਨੀਵੀਂ ਜਾਤਿ ਵਾਲੀ ਹੈ । (ਨਾਮ ਤੋਂ ਖੁੰਝ ਕੇ ਲੁਕਾਈ ਵਿਕਾਰਾਂ ਦੇ ਗੰਦ ਵਿਚ ਟਿਕੀ ਰਹਿੰਦੀ ਹੈ, ਜਿਵੇਂ) ਵਿਸ਼ਟੇ ਦਾ ਕੀੜਾ ਵਿਸ਼ਟੇ ਵਿਚ ਮਗਨ ਰਹਿੰਦਾ ਹੈ।੭।

(ਹੇ ਭਾਈ! ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਸਾਰੀ ਲੁਕਾਈ ਹਉਮੈ ਅਹੰਕਾਰ ਵਿਚ ਆਫਰੀ ਫਿਰਦੀ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਇਹ ਹਉਮੈ ਦੂਰ ਨਹੀਂ ਹੋ ਸਕਦੀ । ਹੇ ਨਾਨਕ! ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੀ ਹਉਮੈ ਦੂਰ ਹੋ ਜਾਂਦੀ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ।੮।੮।੩੦।

Source: SGPC Official; BaniDB · Read Ang 426 in Sri Guru Granth Sahib Ji

On this day in earlier years

  • Saturday, 09 January 2010 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Friday, 09 January 2009 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Wednesday, 09 January 2008 ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ Ang 717 · Raag Todee
  • Tuesday, 09 January 2007 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ Ang 838 · Raag Bilaaval
  • Monday, 09 January 2006 ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ Ang 681 · Raag Dhanaasree
  • Sunday, 09 January 2005 ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ Ang 817 · Raag Bilaaval