ਹੁਕਮਨਾਮਾ ਸਾਹਿਬ

Hukamnama Sahib

Sunday, 13 March 2011

ਐਤਵਾਰ, ੨੯ ਫੱਗਣ (ਸੰਮਤ ੫੪੨ ਨਾਨਕਸ਼ਾਹੀ)

Ang 536 · Raag Dayv Gandhaaree · Guru Tegh Bahaadur Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਗੁ ਦੇਵਗੰਧਾਰੀ ਮਹਲਾ ੯ ॥

raag dhevaga(n)dhaaree mahalaa nauvaa ||

ਯਹ ਮਨੁ ਨੈਕ ਨ ਕਹਿਓ ਕਰੈ ॥

yeh man naik na kahio karai ||

ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥੧॥ ਰਹਾਉ ॥

seekh sikhai rahio apanee see dhuramat te na Tarai ||1|| rahaau ||

ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥

madh maiaa kai bhio baavaro har jas neh ucharai ||

ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥੧॥

kar parapa(n)ch jagat kau ddahakai apano udhar bharai ||1||

ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥

suaan poochh jiau hoi na soodho kahio na kaan dharai ||

ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥

kahu naanak bhaj raam naam nit jaa te kaaj sarai ||2||1||

English Translation

ONE UNIVERSAL CREATOR GOD. BY THE GRACE OF THE TRUE GURU:

RAAG DAYV-GANDHAAREE, NINTH MEHL:

This mind does not follow my advice one tiny bit. I am so tired of giving it instructions - it will not refrain from its evil-mindedness. || 1 || Pause ||

It has gone insane with the intoxication of Maya; it does not chant the Lord’s Praise. Practicing deception, it tries to cheat the world, and so it fills its belly. || 1 ||

Like a dog’s tail, it cannot be straightened; it will not listen to what I tell it. Says Nanak, vibrate forever the Name of the Lord, and all your affairs shall be adjusted. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ । ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ।੧।ਰਹਾਉ।

ਹੇ ਭਾਈ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ।੧।

ਹੇ ਭਾਈ! ਕੁੱਤੇ ਦੀ ਪੂਛਲ ਵਾਂਗ ਇਹ ਮਨ ਕਦੇ ਭੀ ਸਿੱਧਾ ਨਹੀਂ ਹੁੰਦਾ, (ਕਿਸੇ ਦੀ ਭੀ) ਦਿੱਤੀ ਹੋਈ ਸਿੱਖਿਆ ਨੂੰ ਧਿਆਨ ਨਾਲ ਨਹੀਂ ਸੁਣਦਾ । ਹੇ ਨਾਨਕ! (ਮੁੜ ਇਸ ਨੂੰ) ਆਖ—(ਹੇ ਮਨ!) ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ ਤੇਰਾ ਜਨਮ-ਮਨੋਰਥ ਹੱਲ ਹੋ ਜਾਏ।੨।੧।

Source: SGPC Official; BaniDB · Read Ang 536 in Sri Guru Granth Sahib Ji

On this day in earlier years

  • Saturday, 13 March 2010 ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ Ang 592 · Raag Vadhans
  • Friday, 13 March 2009 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Thursday, 13 March 2008 ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ Ang 768 · Raag Soohee
  • Tuesday, 13 March 2007 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Monday, 13 March 2006 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Sunday, 13 March 2005 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ Ang 716 · Raag Todee