ਹੁਕਮਨਾਮਾ ਸਾਹਿਬ

Hukamnama Sahib

Saturday, 19 March 2011

ਸ਼ਨੀਵਾਰ, ੬ ਚੇਤ (ਸੰਮਤ ੫੪੩ ਨਾਨਕਸ਼ਾਹੀ)

Ang 700 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੩ ਦੁਪਦੇ

jaitasaree mahalaa panjavaa ghar teejaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥

dheh sa(n)dhesaro kaheeaau pria kaheeaau ||

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥

bisam bhiee mai bahu bidh sunate kahahu suhaagan saheeaau ||1|| rahaau ||

ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥

ko kahato sabh baahar baahar ko kahato sabh maheeaau ||

ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥

baran na dheesai chihan na lakheeaai suhaagan saat bujhaheeaau ||1||

ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥

sarab nivaasee ghaT ghaT vaasee lep nahee alapaheeaau ||

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

naanak kahat sunahu re logaa sa(n)t rasan ko basaheeaau ||2||1||2||

English Translation

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause ||

Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 ||

He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

Source: SGPC Official; BaniDB · Read Ang 700 in Sri Guru Granth Sahib Ji

On this day in earlier years

  • Friday, 19 March 2010 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 19 March 2009 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ Ang 743 · Raag Soohee
  • Wednesday, 19 March 2008 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath
  • Monday, 19 March 2007 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Sunday, 19 March 2006 ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ Ang 728 · Raag Soohee
  • Saturday, 19 March 2005 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree