ਹੁਕਮਨਾਮਾ ਸਾਹਿਬ

Hukamnama Sahib

Sunday, 01 May 2011

ਐਤਵਾਰ, ੧੮ ਵੈਸਾਖ (ਸੰਮਤ ੫੪੩ ਨਾਨਕਸ਼ਾਹੀ)

Ang 814 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥

tirasan bujhee mamataa giee naaThe bhai bharamaa ||

ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥

thit paiee aanadh bhiaa gur keene dharamaa ||1||

ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥

gur pooraa aaraadhiaa binasee meree peer ||

ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥

tan man sabh seetal bhiaa paiaa sukh beer ||1|| rahaau ||

ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥

sovat har jap jaagiaa pekhiaa bisamaadh ||

ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥

pee a(n)mrit tirapataasiaa taa kaa acharaj suaadh ||2||

ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥

aap mukat sa(n)gee tare kul kuTa(n)b udhaare ||

ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥

safal sevaa gurdhev kee niramal dharabaare ||3||

ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥

neech anaath ajaan mai niragun gunaheen ||

ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥

naanak kau kirapaa bhiee dhaas apanaa keen ||4||25||55||

English Translation

BILAAVAL, FIFTH MEHL:

Desire is stilled, and egotism is gone; fear and doubt have run away. I have found stability, and I am in ecstasy; the Guru has blessed me with Dharmic faith. || 1 ||

Worshipping the Perfect Guru in adoration, my anguish is eradicated. My body and mind are totally cooled and soothed; I have found peace, O my brother. || 1 || Pause ||

I have awakened from sleep, chanting the Name of the Lord; gazing upon Him, I am filled with wonder. Drinking in the Ambrosial Nectar, I am satisfied. How wondrous is its taste! || 2 ||

I myself am liberated, and my companions swim across; my family and ancestors are also saved. Service to the Divine Guru is fruitful; it has made me pure in the Court of the Lord. || 3 ||

I am lowly, without a master, ignorant, worthless and without virtue. Nanak has been blessed with God’s Mercy; God has made him His Slave. || 4 || 25 || 55 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਆਸਰਾ ਲਿਆ) ਗੁਰੂ ਨੇ ਉਸ ਦੀ ਸਹਾਇਤਾ ਕਰਨ ਦਾ ਨੇਮ ਨਿਬਾਹ ਦਿੱਤਾ, (ਉਸ ਦੇ ਅੰਦਰੋਂ ਮਾਇਆ ਦੀ) ਤਿ੍ਰਸ਼ਨਾ ਮਿਟ ਗਈ, (ਮਾਇਆ ਵਾਲੀ) ਅਪਣੱਤ ਦੂਰ ਹੋ ਗਈ, ਉਸ ਦੇ ਸਾਰੇ ਡਰ ਵਹਿਮ ਨੱਸ ਗਏ, ਉਸ ਨੇ ਆਤਮਕ ਅਡੋਲਤਾ ਹਾਸਲ ਕਰ ਲਈ, ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਗਿਆ।੧।

ਹੇ ਭਾਈ! (ਜਿਸ ਭੀ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ । ਉਸ ਦਾ (ਮਾਇਆ ਦੀ) ਮਮਤਾ ਵਾਲਾ ਦੁੱਖ ਦੂਰ ਹੋ ਜਾਂਦਾ ਹੈ । ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ, ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਰਹਾਉ।

(ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਪੱਲਾ ਫੜਿਆ, ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਉਸ ਦਾ ਮਨ ਪਰਮਾਤਮਾ ਦਾ ਨਾਮ ਜਪ ਕੇ ਜਾਗ ਪਿਆ, ਉਸ ਨੇ (ਹਰ ਥਾਂ) ਅਚਰਜ-ਰੂਪ ਪਰਮਾਤਮਾ ਦਾ ਦਰਸਨ ਕਰ ਲਿਆ । ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਉਸ ਦਾ ਮਨ (ਮਾਇਆ ਵਲੋਂ) ਰੱਜ ਗਿਆ । ਹੇ ਭਾਈ! ਉਸ ਨਾਮ-ਅੰਮ੍ਰਿਤ ਦਾ ਸੁਆਦ ਹੈ ਹੀ ਅਚਰਜ।੨।

(ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਆਪ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਮਨੁੱਖ ਆਪਣੀਆਂ ਕੁਲਾਂ ਨੂੰ, ਆਪਣੇ ਪਰਵਾਰ ਨੂੰ ਪਾਰ ਲੰਘਾ ਲੈਂਦਾ ਹੈ । ਗੁਰੂ ਦੀ ਕੀਤੀ ਹੋਈ ਸੇਵਾ ਉਸ ਨੂੰ ਫਲ-ਦਾਇਕ ਸਾਬਤ ਹੋ ਜਾਂਦੀ ਹੈ, (ਪ੍ਰਭੂ ਦੀ) ਪਵਿੱਤਰ ਹਜ਼ੂਰੀ ਵਿਚ (ਉਸ ਨੂੰ ਥਾਂ ਮਿਲ ਜਾਂਦੀ ਹੈ)।੩।

ਹੇ ਭਾਈ! ਮੈਂ ਨੀਚ ਸਾਂ, ਅਨਾਥ ਸਾਂ, ਅੰਞਾਨ ਸਾਂ, ਮੇਰੇ ਅੰਦਰ ਕੋਈ ਗੁਣ ਨਹੀਂ ਸਨ, ਮੈਂ ਗੁਣਾਂ ਤੋਂ ਸੱਖਣਾ ਸਾਂ (ਪਰ ਗੁਰੂ ਦੀ ਸਰਨ ਪੈਣ ਕਰ ਕੇ, ਮੈਂ) ਨਾਨਕ ਉਤੇ ਪਰਮਾਤਮਾ ਦੀ ਮੇਹਰ ਹੋਈ, ਪਰਮਾਤਮਾ ਨੇ ਮੈਨੂੰ ਆਪਣਾ ਸੇਵਕ ਬਣਾ ਲਿਆ।੪।੨੫।੫੫।

Source: SGPC Official; BaniDB · Read Ang 814 in Sri Guru Granth Sahib Ji

On this day in earlier years

  • Saturday, 01 May 2010 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Friday, 01 May 2009 ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ Ang 436 · Raag Aasaa
  • Tuesday, 01 May 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Monday, 01 May 2006 ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ Ang 655 · Raag Sorath
  • Sunday, 01 May 2005 ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ Ang 593 · Raag Vadhans
  • Saturday, 01 May 2004 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree