ਹੁਕਮਨਾਮਾ ਸਾਹਿਬ

Hukamnama Sahib

Saturday, 14 May 2011

ਸ਼ਨੀਵਾਰ, ੩੧ ਵੈਸਾਖ (ਸੰਮਤ ੫੪੩ ਨਾਨਕਸ਼ਾਹੀ)

Ang 765 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

raag soohee chha(n)t mahalaa pehilaa ghar chauthhaa ||

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥

jin keeaa tin dhekhiaa jag dha(n)dhaRai laiaa ||

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥

dhaan terai ghaT chaananaa tan cha(n)dh dheepaiaa ||

ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥

cha(n)dho dheepaiaa dhaan har kai dhukh a(n)dheraa uTh giaa ||

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥

gun ja(n)n(j) laaRe naal sohai parakh mohaneeaai liaa ||

ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥

veevaahu hoaa sobh setee pa(n)ch sabadhee aaiaa ||

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

jin keeaa tin dhekhiaa jag dha(n)dhaRai laiaa ||1||

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥

hau balihaaree saajanaa meetaa avareetaa ||

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥

eih tan jin siau gaaddiaa man leeaRaa dheetaa ||

ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥

leeaa ta dheeaa maan jin(h) siau se sajan kiau veesareh ||

ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥

jin(h) dhis aaiaa hoh raleeaa jeea setee geh raheh ||

ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥

sagal gun avagan na koiee hoh neetaa neetaa ||

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

hau balihaaree saajanaa meetaa avareetaa ||2||

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥

gunaa kaa hovai vaasulaa kadd vaas lieejai ||

ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥

je gun hovani(h) saajanaa mil saajh kareejai ||

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

saajh kareejai guneh keree chhodd avagan chaleeaai ||

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥

pahire paTa(n)bar kar adda(n)bar aapanaa piR maleeaai ||

ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥

jithai jai baheeaai bhalaa kaheeaai jhol a(n)mrit peejai ||

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

gunaa kaa hovai vaasulaa kadd vaas lieejai ||3||

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥

aap kare kis aakheeaai hor kare na koiee ||

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥

aakhan taa kau jaieeaai je bhoolaRaa hoiee ||

ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥

je hoi bhoolaa jai kaheeaai aap karataa kiau bhulai ||

ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥

sune dhekhe baajh kahiaai dhaan anama(n)giaa dhivai ||

ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥

dhaan dhei dhaataa jag bidhaataa naanakaa sach soiee ||

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

aap kare kis aakheeaai hor kare na koiee ||4||1||4||

English Translation

ONE UNIVERSAL CREATOR GOD. BY THE GRACE OF THE TRUE GURU:

RAAG SOOHEE, CHHANT, FIRST MEHL, FOURTH HOUSE:

The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord’s gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. || 1 ||

I am a sacrifice to my pure friends, the immaculate Saints. This body is attached to them, and we have shared our minds. We have shared our minds — how could I forget those friends? Seeing them brings joy to my heart; I keep them clasped to my soul. They have all virtues and merits, forever and ever; they have no demerits or faults at all. I am a sacrifice to my pure friends, the immaculate Saints. || 2 ||

One who has a basket of fragrant virtues, should enjoy its fragrance. If my friends have virtues, I will share in them. Let us form a partnership, and share our virtues; let us abandon our faults, and walk on the Path. Let us wear our virtues like silk clothes; let us decorate ourselves, and enter the arena. Let us speak of goodness, wherever we go and sit; let us skim off the Ambrosial Nectar, and drink it in. One who has a basket of fragrant virtues, should enjoy its fragrance. || 3 ||

He Himself acts; unto whom should we complain? No one else does anything. Go ahead and complain to Him, if He makes a mistake. If He makes a mistake, go ahead and complain to Him; but how can the Creator Himself make a mistake? He sees, He hears, and without our asking, without our begging, He gives His gifts. The Great Giver, the Architect of the Universe, gives His gifts. O Nanak, He is the True Lord. He Himself acts; unto whom should we complain? No one else does anything. || 4 || 1 || 4 ||

ਪੰਜਾਬੀ ਵਿਆਖਿਆ (Punjabi Explanation)

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਪਰ ਹੇ ਪ੍ਰਭੂ! ਤੇਰੀ ਬਖਸ਼ਸ਼ ਨਾਲ ਕਿਸੇ ਸੁਭਾਗ ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, ਕਿਸੇ ਸੁਭਾਗ ਸਰੀਰ ਵਿਚ ਚੰਦ ਚਮਕਦਾ ਹੈ, ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ ਪ੍ਰਭੂ ਨਾਮ ਦੀ ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ ਅਗਿਆਨਤਾ ਦਾ ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, ਲੋਕ ਪਰਲੋਕ ਵਿਚ ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿੰਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿੰਨ੍ਹਾਂ ਦੀ ਸੰਗਤਿ ਕਰਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿੰਨ੍ਹਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ ਆਪਣੇ ਸਤਸੰਗੀਆਂ ਨੂੰ ਆਪਣੀ ਜਾਨ ਨਾਲ ਲਾ ਰੱਖਦੇ ਹਨ, ਜਿੰਦ ਤੋਂ ਪਿਆਰਾ ਸਮਝਦੇ ਹਨ। ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿੰਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।

ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤ ਗੁਣਾਂ ਦਾ ਡੱਬਾ ਹੈ, ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ। ਹੇ ਭਾਈ! ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। ਗੁਰਮੁਖਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ ਅੰਦਰੋਂ ਔਗਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰਕੇ ਤੇ ਭਲਾਈ ਦੇ ਸੋਹਣੇ ਉੱਦਮ ਕਰਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। ਹੇ ਭਾਈ! ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ ਡੱਬੇ ਵਿਚਲੀ ਸੁਗੰਧੀ ਲੈਣੀ ਚਾਹੀਦੀ ਹੈ।੩।

ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ, ਪਰਮਾਤਮਾ ਆਪ ਹੀ ਇਹ ਸਭ ਕੁਝ ਕਰ ਰਿਹਾ ਹੈ, ਉਸ ਤੋਂ ਬਿਨਾਂ ਹੋਰ ਕੋਈ ਨਹੀਂ ਕਰ ਸਕਦਾ, ਤਾਹੀਏਂ ਕਿਸੇ ਹੋਰ ਦੇ ਪਾਸ ਇਸ ਦੇ ਸੰਬੰਧ ਵਿਚ ਕੋਈ ਗਿਲ੍ਹਾ ਆਦਿਕ ਨਹੀਂ ਕੀਤਾ ਜਾ ਸਕਦਾ। ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ, ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ ਕਿਸੇ ਖੁੰਝਾਈ ਬਾਰੇ ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਤੇ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾਂ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣ-ਹਾਰ ਹੀ ਸਦਾ ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ ਉਸ ਤੋਂ ਆਕੀ ਹੋ ਕੇ ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲ੍ਹਾ ਨਹੀਂ ਕੀਤਾ ਜਾ ਸਕਦਾ।੪।੧।੪।

Source: SGPC Official; BaniDB · Read Ang 765 in Sri Guru Granth Sahib Ji

On this day in earlier years

  • Friday, 14 May 2010 ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ Ang 845 · Raag Bilaaval
  • Thursday, 14 May 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Wednesday, 14 May 2008 ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥ Ang 829 · Raag Bilaaval
  • Monday, 14 May 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Sunday, 14 May 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 14 May 2005 ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ Ang 793 · Raag Soohee