ਹੁਕਮਨਾਮਾ ਸਾਹਿਬ

Hukamnama Sahib

Tuesday, 24 May 2011

ਮੰਗਲਵਾਰ, ੧੦ ਜੇਠ (ਸੰਮਤ ੫੪੩ ਨਾਨਕਸ਼ਾਹੀ)

Ang 476 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥

gaj saadde tai tai dhoteeaa tihare pain tag ||

ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ ॥

galee jin(h)aa japamaaleeaa loTe hath nibag ||

ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥

oi har ke sa(n)t na aakhe'eeh baanaaras ke Thag ||1||

ਐਸੇ ਸੰਤ ਨ ਮੋ ਕਉ ਭਾਵਹਿ ॥

aaise sa(n)t na mo kau bhaaveh ||

ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥

ddaalaa siau peddaa gaTakaaveh ||1|| rahaau ||

ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥

baasan maa(n)j charaaveh uoopar kaaThee dhoi jalaaveh ||

ਬਸੁਧਾ ਖੋਦਿ ਕਰਹਿ ਦੁਇ ਚੂਲੇੑ ਸਾਰੇ ਮਾਣਸ ਖਾਵਹਿ ॥੨॥

basudhaa khodh kareh dhui choole(h) saare maanas khaaveh ||2||

ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥

oi paapee sadhaa fireh aparaadhee mukhahu aparas kahaaveh ||

ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥

sadhaa sadhaa fireh abhimaanee sagal kuTa(n)b ddubaaveh ||3||

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥

jit ko laiaa tit hee laagaa taise karam kamaavai ||

ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥

kahu kabeer jis satigur bheTai punarap janam na aavai ||4||2||

English Translation

AASAA:

They wear loin cloths, three and a half yards long, and triple-wound sacred threads. They have rosaries around their necks, and they carry glittering jugs in their hands. They are not called Saints of the Lord — they are thugs of Benares. || 1 ||

Such ‘saints’ are not pleasing to me; they eat the trees along with the branches. || 1 || Pause ||

They wash their pots and pans before putting them on the stove, and they wash the wood before lighting it. They dig up the earth and make two fireplaces, but they eat the whole person! || 2 ||

Those sinners continually wander in evil deeds, while they call themselves touch-nothing saints. They wander around forever and ever in their self-conceit, and all their families are drowned. || 3 ||

He is attached to that, to which the Lord has attached him, and he acts accordingly. Says Kabeer, one who meets the True Guru, is not reincarnated again. || 4 || 2 ||

ਪੰਜਾਬੀ ਵਿਆਖਿਆ (Punjabi Explanation)

(ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ, ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ, (ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ।੧।

ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ, ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ)।੧।ਰਹਾਉ।

(ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, ਭਾਂਡੇ ਮਾਂਜ ਕੇ (ਚੁੱਲਿ੍ਹਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ।੨।

ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ, ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀ ਮਾਇਆ ਦੇ ਨੇੜੇ ਨਹੀਂ ਛੋਂਹਦੇ । ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ, (ਇਹ ਆਪ ਤਾਂ ਡੁੱਬੇ ਹੀ ਸਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ-ਕਰਮਾਂ ਵਿਚ) ਡੋਬਦੇ ਹਨ।੩।

(ਪਰ ਜੀਵਾਂ ਦੇ ਕੀਹ ਵੱਸ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ, ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ । ਹੇ ਕਬੀਰ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਫਿਰ ਕਦੇ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਉਂਦਾ।੪।੨।

Source: SGPC Official; BaniDB · Read Ang 476 in Sri Guru Granth Sahib Ji

On this day in earlier years

  • Monday, 24 May 2010 ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ Ang 883 · Raag Raamkalee
  • Sunday, 24 May 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Saturday, 24 May 2008 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree
  • Thursday, 24 May 2007 ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ Ang 777 · Raag Soohee
  • Wednesday, 24 May 2006 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Tuesday, 24 May 2005 ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ Ang 728 · Raag Soohee