ਹੁਕਮਨਾਮਾ ਸਾਹਿਬ

Hukamnama Sahib

Tuesday, 07 June 2011

ਮੰਗਲਵਾਰ, ੨੪ ਜੇਠ (ਸੰਮਤ ੫੪੩ ਨਾਨਕਸ਼ਾਹੀ)

Ang 792 · Raag Soohee · Bhagat Kabeer Ji

Reading: Permalink

ਗੁਰਮੁਖੀ (Gurmukhi)

ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥

raag soohee baanee sree kabeer jeeau tathaa sabhanaa bhagataa kee ||

ਕਬੀਰ ਕੇ

kabeer ke

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਅਵਤਰਿ ਆਇ ਕਹਾ ਤੁਮ ਕੀਨਾ ॥

avatar aai kahaa tum keenaa ||

ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥

raam ko naam na kabahoo leenaa ||1||

ਰਾਮ ਨ ਜਪਹੁ ਕਵਨ ਮਤਿ ਲਾਗੇ ॥

raam na japahu kavan mat laage ||

ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥

mar jibe kau kiaa karahu abhaage ||1|| rahaau ||

ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥

dhukh sukh kar kai kuTa(n)b jeevaiaa ||

ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥

maratee baar ikasar dhukh paiaa ||2||

ਕੰਠ ਗਹਨ ਤਬ ਕਰਨ ਪੁਕਾਰਾ ॥

ka(n)Th gahan tab karan pukaaraa ||

ਕਹਿ ਕਬੀਰ ਆਗੇ ਤੇ ਨ ਸੰਮੑਾਰਾ ॥੩॥੧॥

keh kabeer aage te na sa(n)m(h)aaraa ||3||1||

English Translation

RAAG SOOHEE, THE WORD OF KABEER JEE, AND ALL THE DEVOTEES. OF KABEER:

ONE UNIVERSAL CREATOR GOD. BY THE GRACE OF THE TRUE GURU:

Since your birth, what have you done? You have never even chanted the Name of the Lord. || 1 ||

You have not meditated on the Lord; what thoughts are you attached to? What preparations are you making for your death, O unfortunate one? || 1 || Pause ||

Through pain and pleasure, you have taken care of your family. But at the time of death, you shall have to endure the agony all alone. || 2 ||

When you are seized by the neck, then you shall cry out. Says Kabeer, why didn’t you remember the Lord before this? || 3 || 1 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ!) ਤੂੰ ਪਰਮਾਤਮਾ ਦਾ ਨਾਮ (ਤਾਂ) ਕਦੇ ਸਿਮਰਿਆ ਨਹੀਂ, ਫਿਰ ਜਗਤ ਵਿਚ ਆ ਕੇ ਜਨਮ ਲੈ ਕੇ ਤੂੰ ਕੀਹ ਕੀਤਾ? (ਭਾਵ, ਤੂੰ ਕੁਝ ਭੀ ਨਾਹ ਖੱਟਿਆ)।੧।

ਹੇ ਭਾਗ-ਹੀਣ ਬੰਦੇ! ਤੂੰ ਮਰਨ ਦੇ ਵੇਲੇ ਲਈ ਕੀਹ ਤਿਆਰੀ ਕਰ ਰਿਹਾ ਹੈਂ? ਤੂੰ ਪ੍ਰਭੂ ਦਾ ਨਾਮ ਨਹੀਂ ਸਿਮਰਦਾ, ਕਿਹੜੀ (ਕੋਝੀ) ਮੱਤੇ ਲੱਗਾ ਹੋਇਆ ਹੈਂ?।ਰਹਾਉ।

ਕਈ ਤਰ੍ਹਾਂ ਦੀਆਂ ਔਖਿਆਈਆਂ ਸਹਾਰ ਕੇ ਤੂੰ (ਸਾਰੀ ਉਮਰ) ਕੁਟੰਬ ਹੀ ਪਾਲਦਾ ਰਿਹਾ, ਪਰ ਮਰਨ ਵੇਲੇ ਤੈਨੂੰ ਇਕੱਲਿਆਂ ਹੀ (ਆਪਣੀਆਂ ਗ਼ਲਤੀਆਂ ਬਦਲੇ) ਦੁੱਖ ਸਹਾਰਨਾ ਪਿਆ (ਭਾਵ, ਪਏਗਾ)।੨।

ਕਬੀਰ ਆਖਦਾ ਹੈ—(ਜਦੋਂ ਜਮਾਂ ਨੇ ਤੈਨੂੰ) ਗਲੋਂ ਆ ਫੜਿਆ (ਭਾਵ, ਜਦੋਂ ਮੌਤ ਸਿਰ ਤੇ ਆ ਗਈ), ਤਦੋਂ ਰੋਣ ਪੁਕਾਰਨ (ਤੋਂ ਕੋਈ ਲਾਭ ਨਹੀਂ ਹੋਵੇਗਾ); (ਉਹ ਵੇਲਾ ਆਉਣ ਤੋਂ) ਪਹਿਲਾਂ ਹੀ ਕਿਉਂ ਤੂੰ ਪਰਮਾਤਮਾ ਨੂੰ ਯਾਦ ਨਹੀਂ ਕਰਦਾ?।੩।੧।

Source: SGPC Official; BaniDB · Read Ang 792 in Sri Guru Granth Sahib Ji

On this day in earlier years

  • Monday, 07 June 2010 ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ Ang 830 · Raag Bilaaval
  • Sunday, 07 June 2009 ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ Ang 603 · Raag Sorath
  • Saturday, 07 June 2008 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Thursday, 07 June 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Wednesday, 07 June 2006 ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ Ang 748 · Raag Soohee
  • Tuesday, 07 June 2005 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ Ang 541 · Raag Bihaagraa