ਹੁਕਮਨਾਮਾ ਸਾਹਿਬ

Hukamnama Sahib

Friday, 10 June 2011

ਸ਼ੁੱਕਰਵਾਰ, ੨੭ ਜੇਠ (ਸੰਮਤ ੫੪੩ ਨਾਨਕਸ਼ਾਹੀ)

Ang 576 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪

raag vaddaha(n)s mahalaa panjavaa chha(n)t ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥

gur mil ladhaa jee raam piaaraa raam ||

ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥

eih tan man dhitaRaa vaaro vaaraa raam ||

ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥

tan man dhitaa bhavajal jitaa chookee kaa(n)n jamaanee ||

ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥

asathir theeaa a(n)mrit peeaa rahiaa aavan jaanee ||

ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥

so ghar ladhaa sahaj samadhaa har kaa naam adhaaraa ||

ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

kahu naanak sukh maane raleeaa(n) gur poore ka(n)au namasakaaraa ||1||

ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥

sun sajan jee maiddaRe meetaa raam ||

ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥

gur ma(n)tr sabadh sach dheetaa raam ||

ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥

sach sabadh dhiaaiaa ma(n)gal gaiaa chooke manahu adhesaa ||

ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥

so prabh paiaa kateh na jaiaa sadhaa sadhaa sa(n)g baisaa ||

ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥

prabh jee bhaanaa sachaa maanaa prabh har dhan sahaje dheetaa ||

ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥

kahu naanak tis jan balihaaree teraa dhaan sabhanee hai leetaa ||2||

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥

tau bhaanaa taa(n) tirapat aghaae raam ||

ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥

man theeaa Tha(n)ddaa sabh tirasan bujhaae raam ||

ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥

man theeaa Tha(n)ddaa chookee dda(n)jhaa paiaa bahut khajaanaa ||

ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥

sikh sevak sabh bhu(n)chan lage ha(n)au satagur kai kurabaanaa ||

ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥

nirabhau bhe khasam ra(n)g raate jam kee traas bujhaae ||

ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥

naanak dhaas sadhaa sa(n)g sevak teree bhagat kara(n)au liv laae ||3||

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥

pooree aasaa jee manasaa mere raam ||

ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥

moh niragun jeeau sabh gun tere raam ||

ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥

sabh gun tere Thaakur mere kit mukh tudh saalaahee ||

ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥

gun avagun meraa kichh na beechaariaa bakhas leeaa khin maahee ||

ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥

nau nidh paiee vajee vaadhaiee vaaje anahadh toore ||

ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥

kahu naanak mai var ghar paiaa mere laathe jee sagal visoore ||4||1||

English Translation

RAAG WADAHANS, FIFTH MEHL, CHHANT, FOURTH HOUSE:

ONE UNIVERSAL CREATOR GOD. BY THE GRACE OF THE TRUE GURU:

Meeting the Guru, I have found my Beloved Lord. I have made this body and mind a sacrifice, a sacrificial offering to the Lord. Dedicating my body and mind, I have crossed over the terrifying world-ocean, and shaken off the fear of death. Drinking in the Ambrosial Nectar, I have become immortal; my comings and goings have ceased. I have found that home of celestial Samaadhi; the Name of the Lord is my only Support. Says Nanak, I enjoy peace and pleasure; I bow in reverence to the Perfect Guru. || 1 ||

Listen, O my friend and companion — the Guru has given the Mantra of the Shabad, the True Word of God. Meditating on this True Shabad, I sing the songs of joy, and my mind is rid of anxiety. I have found that God, who never leaves; forever and ever, He sits with me. One who is pleasing to God receives true honor. The Lord God automatically blesses him with wealth. Says Nanak, I am a sacrifice to such a humble being. O Lord, You bless all with Your bountiful blessings. || 2 ||

When it pleases You, then I am satisfied and satiated. My mind is soothed and calmed, and all my thirst is quenched. My mind is soothed and calmed, the burning has ceased, and I have found all sorts of treasures. All the Sikhs and servants partake of them; I am a sacrifice to the True Guru. I have become fearless, imbued with the Love of my Lord and Master; I have shaken off the fear of death. Slave Nanak, Your humble servant, lovingly embraces Your meditation; O Lord, please be with me always. || 3 ||

My hopes and desires have been fulfilled, O my Lord. I am worthless, without virtue; all virtues are Yours, O Lord. All virtues are Yours, O my Lord and Master; with what mouth should I praise You? You did not consider my merits and demerits; you forgave me in an instant. I have obtained the nine treasures, congratulations are pouring in, and the unstruck melody resounds. Says Nanak, I have found my Husband Lord within my own home, and all my anxiety is forgotten. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ ! ਗੁਰੂ ਨੂੰ ਮਿਲ ਕੇ ਹੀ ਪਿਆਰਾ ਪ੍ਰਭੂ ਲੱਭਦਾ ਹੈ, ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ ਆਪਣਾ ਇਹ ਸਰੀਰ, ਇਹ ਮਨ ਗੁਰੂ ਦੇ ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਗੁਰੂ ਪਾਸੋਂ ਲੈ ਕੇ ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ ਪ੍ਰਭੂ ਦੇ ਚਰਨਾਂ ਵਿਚ ਟਿਕਾਣਾ ਮਿਲ ਜਾਂਦਾ ਹੈ ਜਿਸ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ- ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ। ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ, ਪੂਰੇ ਗੁਰੂ ਨੂੰ ਸਦਾ ਨਮਸਕਾਰ ਕਰਨੀ ਚਾਹੀਦੀ ਹੈ।੧।

ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, ਕਿਸੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਨੇ ਸਦਾ-ਥਿਰ ਦੀ ਸਿਫ਼ਤਿ ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ। ਉਹ ਮਨੁੱਖ ਪ੍ਰਭੂ ਨੂੰ ਸਦਾ ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ।੨।

ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ ਪੂਰੇ ਤੌਰ ਤੇ ਰੱਜ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ ਉਸ ਦੇ ਅੰਦਰੋਂ ਬੁੱਝ ਜਾਂਦੀ ਹੈ, ਗੁਰੂ ਦੀ ਰਾਹੀਂ ਉਹ ਵਡਾ ਨਾਮ ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆਂ ਦੇ ਸਹਮਾਂ ਵਲੋਂ ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਹੇ ਨਾਨਕ! ਆਖ- ਹੇ ਪ੍ਰਭੂ! ਮੇਹਰ ਕਰ, ਮੈਂ ਦਾਸ ਸਦਾ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਾਂ, ਗੁਰੂ ਦਾ ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ।੩।

ਹੇ ਪ੍ਰਭੂ ਜੀ! ਤੇਰੀ ਮੇਹਰ ਨਾਲ ਮੇਰੀ ਹਰੇਕ ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ, ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ, ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। ਤੇਰੀ ਮੇਹਰ ਨਾਲ ਮੈਂ, ਮਾਨੋ, ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ, ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੈਂ ਤੈਨੂੰ ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ।੪।੧।

Source: SGPC Official; BaniDB · Read Ang 576 in Sri Guru Granth Sahib Ji

On this day in earlier years

  • Thursday, 10 June 2010 ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ Ang 713 · Raag Todee
  • Wednesday, 10 June 2009 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Tuesday, 10 June 2008 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Sunday, 10 June 2007 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Saturday, 10 June 2006 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Ang 709 · Raag Jaithsree
  • Friday, 10 June 2005 ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ Ang 657 · Raag Sorath