ਹੁਕਮਨਾਮਾ ਸਾਹਿਬ

Hukamnama Sahib

Tuesday, 14 June 2011

ਮੰਗਲਵਾਰ, ੩੧ ਜੇਠ (ਸੰਮਤ ੫੪੩ ਨਾਨਕਸ਼ਾਹੀ)

Ang 546 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ਛੰਤ ॥

bihaagaRaa mahalaa panjavaa chha(n)t ||

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

an kaae raataRiaa vaaT dhuhelee raam ||

ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥

paap kamaavadhiaa teraa koi na belee raam ||

ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥

koe na belee hoi teraa sadhaa pachhotaavahe ||

ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

gun gupaal na japeh rasanaa fir kadhahu se dheh aavahe ||

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

taravar vichhu(n)ne neh paat juRate jam mag gaun ikelee ||

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

binava(n)t naanak bin naam har ke sadhaa firat dhuhelee ||1||

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

too(n) valava(n)ch look kareh sabh jaanai jaanee raam ||

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

lekhaa dharam bhiaa til peeRe ghaanee raam ||

ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

kirat kamaane dhukh sahu paraanee anik jon bhramaiaa ||

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

mahaa mohanee sa(n)g raataa ratan janam gavaiaa ||

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

eikas har ke naam baajhahu aan kaaj siaanee ||

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

binava(n)t naanak lekh likhiaa bharam moh lubhaanee ||2||

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

beech na koi kare akirataghan vichhuR piaa ||

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

aae khare kaThin jamaka(n)kar pakaR liaa ||

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

pakaRe chalaiaa apanaa kamaiaa mahaa mohanee raatiaa ||

ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥

gun govi(n)dh gurmukh na japiaa tapat tha(n)m(h) gal laatiaa ||

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

kaam karodh aha(n)kaar mooThaa khoi giaan pachhutaapiaa ||

ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

binava(n)t naanak sa(n)jog bhoolaa har jaap rasan na jaapiaa ||3||

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

tujh bin ko naahee prabh raakhanahaaraa raam ||

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

patit udhaaran har biradh tumaaraa raam ||

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

patit udhaaran saran suaamee kirapaa nidh dhiaalaa ||

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

a(n)dh koop te udhar karate sagal ghaT pratipaalaa ||

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

saran teree kaT mahaa beRee ik naam dheh adhaaraa ||

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

binava(n)t naanak kar dhei raakhahu gobi(n)dh dheen dhiaaraa ||4||

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥

so dhin safal ganiaa har prabhoo milaiaa raam ||

ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥

sabh sukh paragaTiaa dhukh dhoor paraiaa raam ||

ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥

sukh sahaj anadh binodh sadh hee gun gupaal nit gaieeaai ||

ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥

bhaj saadhasa(n)ge mile ra(n)ge bahuR jon na dhaieeaai ||

ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥

geh ka(n)Th laae sahaj subhaae aadh a(n)kur aaiaa ||

ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥

binava(n)t naanak aap miliaa bahuR katahoo na jaiaa ||5||4||7||

English Translation

BIHAAGRAA, FIFTH MEHL, CHHANT:

Why are you imbued with the love of another? That path is very dangerous. You are committing sins — no one is your friend. No one shall be your friend; you shall regret and repent forever. You have not chanted with your tongue the Praises of the Lord of the World; when will these days come again? The leaf, once separated from the branch, shall not join with it again; all alone, it falls on its way to death. Prays Nanak, without the Lord’s Name, the soul wanders in suffering forever. || 1 ||

You are practicing deception secretly, but the Lord, the Knower, knows all. When the Righteous Judge of Dharma reads your account, you shall be squeezed like a sesame seed in the oil-press. For the actions you committed, you shall suffer in pain, O mortal being; you shall be consigned to countless reincarnations. Emotionally attached to Maya, the great enticer, you shall lose this jewel of human life. Except for the Name of the One Lord, you are clever in everything else. Prays Nanak, those who have such pre-ordained destiny are attracted to doubt and emotional attachment. || 2 ||

No one advocates for the ungrateful person, who is separated from the Lord. The hard-hearted Messengers of Death come and seize him. They seize him, and lead him away, to pay for his evil deeds; he was imbued with Maya, the great enticer. He was not Gurmukh — he did not chant the Glorious Praises of the Lord of the Universe; and now, the hot irons are put to his chest. He is ruined by sexual desire, anger and egotism; deprived of spiritual wisdom, he comes to regret. Prays Nanak, by his cursed destiny he has gone astray; with his tongue, he does not chant the Name of the Lord. || 3 ||

Without You, God, no one is our savior and protector. It is Your Nature, Lord, to save the sinners. O Savior of sinners, I have entered Your Sanctuary, O Lord and Master, Compassionate Ocean of Mercy. Please, save me from the deep, dark pit, O Creator, Cherisher of all hearts. I seek Your Sanctuary; please, cut away these heavy bonds, and give me the Support of the One Name. Prays Nanak, please give me Your Hand and save me, O Lord of the Universe, Merciful to the meek. || 4 ||

That day is judged to be fruitful, when I met with the Lord God. Total happiness was revealed, and pain was taken far away. Intuitive peace and poise, joy and eternal happiness come from constantly singing the Glorious Praises of the Lord of the World. Joining the Saadh Sangat, the Company of the Holy, I lovingly worship the Lord; I shall not wander again in reincarnation. He has hugged me close in His Loving Embrace, with intuitive ease, and the seed of my primal destiny has sprouted. Prays Nanak, He Himself has met me; He shall never leave me again. || 5 || 4 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! (ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ । (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ । ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ । (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ । ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ।੧।

(ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ । ਜਦੋਂ ਧਰਮਰਾਜ ਦਾ ਹਿਸਾਬ ਹੁੁੰਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ । ਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ । (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ । ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂ । ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ।੨।

ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ । (ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ । (ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ । ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ । ਕਾਮ ਵਿਚ, ਕੋ੍ਰਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈ । ਨਾਨਕ ਬੇਨਤੀ ਕਰਦਾ ਹੈ—ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ :—ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ}।੩।

ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ, ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ । ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ! ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈ । ਨਾਨਕ ਬੇਨਤੀ ਕਰਦਾ ਹੈ—ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ; ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖ਼ਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ।੪।

ਹੇ ਭਾਈ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ) । (ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ । ਹੇ ਭਾਈ! ਆਓ, ਜਗਤ-ਪਾਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਡੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਭਾਈ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ । ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ।੫।੪।੭।

Source: SGPC Official; BaniDB · Read Ang 546 in Sri Guru Granth Sahib Ji

On this day in earlier years

  • Monday, 14 June 2010 ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ Ang 724 · Raag Tilang
  • Sunday, 14 June 2009 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Saturday, 14 June 2008 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Thursday, 14 June 2007 ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ Ang 684 · Raag Dhanaasree
  • Wednesday, 14 June 2006 ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ Ang 701 · Raag Jaithsree
  • Tuesday, 14 June 2005 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree