ਹੁਕਮਨਾਮਾ ਸਾਹਿਬ
Hukamnama Sahib
Tuesday, 21 June 2011
ਮੰਗਲਵਾਰ, ੭ ਹਾੜ (ਸੰਮਤ ੫੪੩ ਨਾਨਕਸ਼ਾਹੀ)
Ang 616 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥
paarabraham hoaa sahaiee kathaa keeratan sukhadhaiee ||
ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥੧॥
gur poore kee baanee jap anadh karahu nit praanee ||1||
ਹਰਿ ਸਾਚਾ ਸਿਮਰਹੁ ਭਾਈ ॥
har saachaa simarahu bhaiee ||
ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥
saadhasa(n)g sadhaa sukh paieeaai har bisar na kabahoo jaiee || rahaau ||
ਅੰਮ੍ਰਿਤ ਨਾਮੁ ਪਰਮੇਸਰੁ ਤੇਰਾ ਜੋ ਸਿਮਰੈ ਸੋ ਜੀਵੈ ॥
a(n)mirat naam paramesar teraa jo simarai so jeevai ||
ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥
jis no karam paraapat hovai so jan niramal theevai ||2||
ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥
bighan binaasan sabh dhukh naasan gur charanee man laagaa ||
ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥੩॥
gun gaavat achut abinaasee anadhin har ra(n)g jaagaa ||3||
ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥
man ichhe seiee fal paae har kee kathaa suhelee ||
ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥੪॥੧੬॥੨੭॥
aadh a(n)t madh naanak kau so prabh hoaa belee ||4||16||27||
English Translation
SORAT’H, FIFTH MEHL:
The Supreme Lord God has become my helper and friend; His sermon and the Kirtan of His Praises have brought me peace. Chant the Word of the Perfect Guru’s Bani, and be ever in bliss, O mortal. || 1 ||
Remember the True Lord in meditation, O Siblings of Destiny. In the Saadh Sangat, the Company of the Holy, eternal peace is obtained, and the Lord is never forgotten. || Pause ||
Your Name, O Transcendent Lord, is Ambrosial Nectar; whoever meditates on it, lives. One who is blessed with God’s Grace — that humble servant becomes immaculate and pure. || 2 ||
Obstacles are removed, and all pains are eliminated; my mind is attached to the Guru’s feet. Singing the Glorious Praises of the immovable and imperishable Lord, one remains awake to the Lord’s Love, day and night. || 3 ||
He obtains the fruits of his mind’s desires, listening to the comforting sermon of the Lord. In the beginning, in the middle, and in the end, God is Nanak’s best friend. || 4 || 16 || 27 ||
ਪੰਜਾਬੀ ਵਿਆਖਿਆ (Punjabi Explanation)
ਹੇ ਪ੍ਰਾਣੀ! ਪੂਰੇ ਗੁਰੂ ਦੀ (ਸਿਫ਼ਤਿ-ਸਾਲਾਹ ਦੀ) ਬਾਣੀ ਸਦਾ ਪੜ੍ਹਿਆ ਕਰ, ਤੇ, ਆਤਮਕ ਆਨੰਦ ਮਾਣਿਆ ਕਰ । (ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ ਨਾਲ ਪਿਆਰ ਬਣਾਂਦਾ ਹੈ) ਪਰਮਾਤਮਾ (ਉਸ ਦਾ) ਮਦਦਗਾਰ ਬਣ ਜਾਂਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਕਰਦੀ ਹੈ।੧।
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰਦੇ ਰਿਹਾ ਕਰੋ, (ਸਿਮਰਨ ਦੀ ਬਰਕਤਿ ਨਾਲ) ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਮਾਣੀਦਾ ਹੈ, ਤੇ, ਪਰਮਾਤਮਾ ਕਦੇ ਭੁੱਲਦਾ ਨਹੀਂ।ਰਹਾਉ।
ਹੇ ਸਭ ਤੋਂ ਉੱਚੇ ਮਾਲਕ! (ਪਰਮੇਸਰ!) ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ । ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਹ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ । ਜਿਸ ਮਨੁੱਖ ਨੂੰ ਤੇਰੀ ਮੇਹਰ ਨਾਲ (ਹੇ ਪਰਮੇਸਰ!) ਤੇਰਾ ਨਾਮ ਹਾਸਲ ਹੁੰਦਾ ਹੈ, ਉਹ ਮਨੁੱਖ ਪਵਿੱਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ ਚਰਨ ਆਤਮਕ ਜੀਵਨ ਦੇ ਰਾਹ ਵਿਚੋਂ ਸਾਰੀਆਂ) ਰੁਕਾਵਟਾਂ ਨਾਸ ਕਰਨ ਵਾਲੇ ਹਨ, ਸਾਰੇ ਦੁੱਖ ਦੂਰ ਕਰਨ ਵਾਲੇ ਹਨ, ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਪਰਚਦਾ ਹੈ, ਉਹ ਮਨੁੱਖ ਹਰ ਵੇਲੇ ਅਬਿਨਾਸੀ ਤੇ ਅਟੱਲ ਪਰਮਾਤਮਾ ਦੇ ਗੁਣ ਗਾਂਦਾ ਗਾਂਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਲੀਨ ਹੋ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ।੩।
ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਆਤਮਕ ਆਨੰਦ ਦੇਣ ਵਾਲੀ ਹੈ (ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ) ਉਹੀ ਫਲ ਪ੍ਰਾਪਤ ਕਰ ਲੈਂਦਾ ਹੈ ਜਿਨ੍ਹਾਂ ਦੀ ਕਾਮਨਾ ਉਸ ਦਾ ਮਨ ਕਰਦਾ ਹੈ । ਹੇ ਭਾਈ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਪਰਮਾਤਮਾ ਨਾਨਕ ਵਾਸਤੇ ਸਦਾ ਦਾ ਮਦਦਗਾਰ ਬਣ ਗਿਆ ਹੈ।੪।੧੬।੨੭।
Source: SGPC Official; BaniDB · Read Ang 616 in Sri Guru Granth Sahib Ji