ਹੁਕਮਨਾਮਾ ਸਾਹਿਬ

Hukamnama Sahib

Wednesday, 13 July 2011

ਬੁੱਧਵਾਰ, ੨੯ ਹਾੜ (ਸੰਮਤ ੫੪੩ ਨਾਨਕਸ਼ਾਹੀ)

Ang 871 · Raag Gond · Bhagat Kabeer Ji

Reading: Permalink

ਗੁਰਮੁਖੀ (Gurmukhi)

ਗੋਂਡ ॥

go(n)dd ||

ਖਸਮੁ ਮਰੈ ਤਉ ਨਾਰਿ ਨ ਰੋਵੈ ॥

khasam marai tau naar na rovai ||

ਉਸੁ ਰਖਵਾਰਾ ਅਉਰੋ ਹੋਵੈ ॥

aus rakhavaaraa aauro hovai ||

ਰਖਵਾਰੇ ਕਾ ਹੋਇ ਬਿਨਾਸ ॥

rakhavaare kaa hoi binaas ||

ਆਗੈ ਨਰਕੁ ਈਹਾ ਭੋਗ ਬਿਲਾਸ ॥੧॥

aagai narak ieehaa bhog bilaas ||1||

ਏਕ ਸੁਹਾਗਨਿ ਜਗਤ ਪਿਆਰੀ ॥

ek suhaagan jagat piaaree ||

ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

sagale jeea ja(n)t kee naaree ||1|| rahaau ||

ਸੋਹਾਗਨਿ ਗਲਿ ਸੋਹੈ ਹਾਰੁ ॥

sohaagan gal sohai haar ||

ਸੰਤ ਕਉ ਬਿਖੁ ਬਿਗਸੈ ਸੰਸਾਰੁ ॥

sa(n)t kau bikh bigasai sa(n)saar ||

ਕਰਿ ਸੀਗਾਰੁ ਬਹੈ ਪਖਿਆਰੀ ॥

kar seegaar bahai pakhiaaree ||

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥

sa(n)t kee ThiThakee firai bichaaree ||2||

ਸੰਤ ਭਾਗਿ ਓਹ ਪਾਛੈ ਪਰੈ ॥

sa(n)t bhaag oh paachhai parai ||

ਗੁਰ ਪਰਸਾਦੀ ਮਾਰਹੁ ਡਰੈ ॥

gur parasaadhee maarahu ddarai ||

ਸਾਕਤ ਕੀ ਓਹ ਪਿੰਡ ਪਰਾਇਣਿ ॥

saakat kee oh pi(n)dd parain ||

ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥

ham kau dhirasaT parai trakh ddain ||3||

ਹਮ ਤਿਸ ਕਾ ਬਹੁ ਜਾਨਿਆ ਭੇਉ ॥

ham tis kaa bahu jaaniaa bheau ||

ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥

jab hooe kirapaal mile gurdheau ||

ਕਹੁ ਕਬੀਰ ਅਬ ਬਾਹਰਿ ਪਰੀ ॥

kahu kabeer ab baahar paree ||

ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

sa(n)saarai kai a(n)chal laree ||4||4||7||

English Translation

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 ||

The world loves only the one bride, Maya. She is the wife of all beings and creatures. || 1 || Pause ||

With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 ||

She runs around, chasing after the Saints. She is afraid of being beaten by those blessed with the Guru’s Grace. She is the body, the breath of life, of the faithless cynics. She appears to me like a blood-thirsty witch. || 3 ||

I know her secrets well — in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

ਪੰਜਾਬੀ ਵਿਆਖਿਆ (Punjabi Explanation)

ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ ਮਨੁੱਖ ਆਖ਼ਰ ਮਰ ਜਾਂਦਾ ਹੈ, ਇਹ ਮਾਇਅ ਵਹੁਟੀ ਉਸ ਦੇ ਮਰਨ ਤੇ ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ ਖਸਮ ਕੋਈ ਧਿਰ ਹੋਰ ਬਣ ਜਾਂਦਾ ਹੈ ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। ਇਸ ਮਾਇਆ ਦਾ ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ ਵਿਚ ਮਸਤ ਰਹਿਣ ਕਰਕੇ ਅਗਾਂਹ ਆਪਣੇ ਲਈ ਨਰਕ ਸਹੇੜਦਾ ਹੈ।੧।

ਇਹ ਮਾਇਆ ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ, ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ।੧। ਰਹਾਉ।

ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੋਹਣੀ ਬਣੀ ਰਹਿੰਦੀ ਹੈ। ਇਸ ਨੂੰ ਵੇਖ ਵੇਖ ਕੇ ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ ਵਾਂਗ ਦਿੱਸਦੀ ਹੈ। ਵੇਸਵਾ ਵਾਂਗ ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ ਸੰਤਾਂ ਤੋਂ ਪਰੇ ਪਰੇ ਹੀ ਫਿਰਦੀ ਹੈ।੨।

ਇਹ ਮਾਇਆ ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ ਸੰਤਾਂ ਉੱਤੇ ਗੁਰੂ ਦੀ ਮਿਹਰ ਹੋਣ ਕਰਕੇ ਇਹ ਸੰਤਾਂ ਦੀ ਮਾਰ ਤੋਂ ਭੀ ਡਰਦੀ ਹੈ ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।

ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ- ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

Source: SGPC Official; BaniDB · Read Ang 871 in Sri Guru Granth Sahib Ji

On this day in earlier years

  • Tuesday, 13 July 2010 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653 · Raag Sorath
  • Monday, 13 July 2009 ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ Ang 746 · Raag Soohee
  • Sunday, 13 July 2008 ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ Ang 604 · Raag Sorath
  • Friday, 13 July 2007 ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ Ang 812 · Raag Bilaaval
  • Thursday, 13 July 2006 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Wednesday, 13 July 2005 ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ Ang 621 · Raag Sorath