ਹੁਕਮਨਾਮਾ ਸਾਹਿਬ
Hukamnama Sahib
Friday, 22 July 2011
ਸ਼ੁੱਕਰਵਾਰ, ੭ ਸਾਵਣ (ਸੰਮਤ ੫੪੩ ਨਾਨਕਸ਼ਾਹੀ)
Ang 744 · Raag Soohee · Guru Arjan Dev Ji
ਗੁਰਮੁਖੀ (Gurmukhi)
ਸੂਹੀ ਮਹਲਾ ੫ ॥
soohee mahalaa panjavaa ||
ਘਰ ਕਾ ਕਾਜੁ ਨ ਜਾਣੀ ਰੂੜਾ ॥
ghar kaa kaaj na jaanee rooRaa ||
ਝੂਠੈ ਧੰਧੈ ਰਚਿਓ ਮੂੜਾ ॥੧॥
jhooThai dha(n)dhai rachio mooRaa ||1||
ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥
jit too(n) laaveh tit tit laganaa ||
ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥
jaa too(n) dheh teraa naau japanaa ||1|| rahaau ||
ਹਰਿ ਕੇ ਦਾਸ ਹਰਿ ਸੇਤੀ ਰਾਤੇ ॥
har ke dhaas har setee raate ||
ਰਾਮ ਰਸਾਇਣਿ ਅਨਦਿਨੁ ਮਾਤੇ ॥੨॥
raam rasain anadhin maate ||2||
ਬਾਹ ਪਕਰਿ ਪ੍ਰਭਿ ਆਪੇ ਕਾਢੇ ॥
baeh pakar prabh aape kaadde ||
ਜਨਮ ਜਨਮ ਕੇ ਟੂਟੇ ਗਾਢੇ ॥੩॥
janam janam ke TooTe gaadde ||3||
ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥
audhar suaamee prabh kirapaa dhaare ||
ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥
naanak dhaas har saran dhuaare ||4||29||35||
English Translation
SOOHEE, FIFTH MEHL:
The beautiful one does not know the work of his own home. The fool is engrossed in false attachments. || 1 ||
As You attach us, so we are attached. When You bless us with Your Name, we chant it. || 1 || Pause ||
The Lord’s slaves are imbued with the Love of the Lord. They are intoxicated with the Lord, night and day. || 2 ||
Reaching out to grasp hold of our arms, God lifts us up. Separated for countless incarnations, we are united with Him again. || 3 ||
Save me, O God, O my Lord and Master — shower me with Your Mercy. Slave Nanak seeks Sanctuary at Your Door, O Lord. || 4 || 29 || 35 ||
ਪੰਜਾਬੀ ਵਿਆਖਿਆ (Punjabi Explanation)
(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ।੧।
ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀ ਲੱਗਦੇ ਹਾਂ । ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ।੧।ਰਹਾਉ।
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ।੨।
ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ।੩।
ਹੇ ਦਾਸ ਨਾਨਕ! (ਆਖ—) ਹੇ ਮਾਲਕ ਪ੍ਰਭੂ! ਮੇਹਰ ਕਰ । (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ)।੪।੨੯।੩੫।
Source: SGPC Official; BaniDB · Read Ang 744 in Sri Guru Granth Sahib Ji