ਹੁਕਮਨਾਮਾ ਸਾਹਿਬ
Hukamnama Sahib
Friday, 29 July 2011
ਸ਼ੁੱਕਰਵਾਰ, ੧੪ ਸਾਵਣ (ਸੰਮਤ ੫੪੩ ਨਾਨਕਸ਼ਾਹੀ)
Ang 825 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਸੁਲਹੀ ਤੇ ਨਾਰਾਇਣ ਰਾਖੁ ॥
sulahee te naarain raakh ||
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
sulahee kaa haath kahee na pahuchai sulahee hoi mooaa naapaak ||1|| rahaau ||
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
kaadd kuThaar khasam sir kaaTiaa khin meh hoi giaa hai khaak ||
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
ma(n)dhaa chitavat chitavat pachiaa jin rachiaa tin dheenaa dhaak ||1||
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
putr meet dhan kichhoo na rahio su chhodd giaa sabh bhaiee saak ||
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
kahu naanak tis prabh balihaaree jin jan kaa keeno pooran vaak ||2||18||104||
English Translation
BILAAVAL, FIFTH MEHL:
The Lord saved me from Sulhi Khan. The emperor did not succeed in his plot, and he died in disgrace. || 1 || Pause ||
The Lord and Master raised His axe, and chopped off his head; in an instant, he was reduced to dust. || 1 ||
Plotting and planning evil, he was destroyed. The One who created him, gave him a push. Of his sons, friends and wealth, nothing remains; he departed, leaving behind all his brothers and relatives. Says Nanak, I am a sacrifice to God, who fulfilled the word of His slave. || 2 || 18 || 104 ||
ਪੰਜਾਬੀ ਵਿਆਖਿਆ (Punjabi Explanation)
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ । (ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ।੧।ਰਹਾਉ।
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ । ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ । ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ।੧।
ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ । ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ । ਹੇ ਨਾਨਕ! ਆਖ—ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ)।੨।੧੮।੧੦੪।
ਭਾਵ :—ਕੋਈ ਭੀ ਬਿਪਤਾ ਆਉਂਦੀ ਦਿੱਸੇ, ਪਰਮਾਤਮਾ ਦੇ ਦਰ ਤੇ ਹੀ ਅਰਜ਼ੋਈ ਕੀਤੀ ਫਬਦੀ ਹੈ ।
Source: SGPC Official; BaniDB · Read Ang 825 in Sri Guru Granth Sahib Ji