ਹੁਕਮਨਾਮਾ ਸਾਹਿਬ

Hukamnama Sahib

Tuesday, 23 August 2011

ਮੰਗਲਵਾਰ, ੭ ਭਾਦੋਂ (ਸੰਮਤ ੫੪੩ ਨਾਨਕਸ਼ਾਹੀ)

Ang 533 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

raag dhevaga(n)dhaaree mahalaa panjavaa ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੀਤਾ ਐਸੇ ਹਰਿ ਜੀਉ ਪਾਏ ॥

meetaa aaise har jeeau paae ||

ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

chhodd na jaiee sadh hee sa(n)ge anadhin gur mil gaae ||1|| rahaau ||

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

milio manohar sarab sukhainaa tiaag na katahoo jaae ||

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

anik anik bhaat bahu pekhe pria rom na samasar laae ||1||

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

ma(n)dhar bhaag sobh dhuaarai anahat run jhun laae ||

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

kahu naanak sadhaa ra(n)g maane gireh pria theete sadh thaae ||2||1||27||

English Translation

RAAG DAYV-GANDHAAREE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. || 1 || Pause ||

I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. || 1 ||

His palace is so beautiful! His gate is so wonderful! The celestial melody of the sound current resounds there. Says Nanak, I enjoy eternal bliss; I have obtained a permanent place in the home of my Beloved. || 2 || 1 || 27 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

Source: SGPC Official; BaniDB · Read Ang 533 in Sri Guru Granth Sahib Ji

On this day in earlier years

  • Monday, 23 August 2010 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Sunday, 23 August 2009 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Saturday, 23 August 2008 ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ Ang 752 · Raag Soohee
  • Thursday, 23 August 2007 ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ Ang 709 · Raag Jaithsree
  • Wednesday, 23 August 2006 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Tuesday, 23 August 2005 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree