ਹੁਕਮਨਾਮਾ ਸਾਹਿਬ

Hukamnama Sahib

Sunday, 28 August 2011

ਐਤਵਾਰ, ੧੨ ਭਾਦੋਂ (ਸੰਮਤ ੫੪੩ ਨਾਨਕਸ਼ਾਹੀ)

Ang 856 · Raag Bilaaval · Bhagat Kabeer Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ॥

bilaaval ||

ਰਾਖਿ ਲੇਹੁ ਹਮ ਤੇ ਬਿਗਰੀ ॥

raakh leh ham te bigaree ||

ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥

seel dharam jap bhagat na keenee hau abhimaan Tedd pagaree ||1|| rahaau ||

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥

amar jaan sa(n)chee ieh kaiaa ieh mithiaa kaachee gagaree ||

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥

jineh nivaaj saaj ham ke'ee tiseh bisaar avar lagaree ||1||

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥

sa(n)dhik toh saadh nahee kaheeaau saran pare tumaree pagaree ||

ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

keh kabeer ieh binatee suneeahu mat ghaalahu jam kee khabaree ||2||6||

English Translation

BILAAVAL:

Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause ||

Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 ||

I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਮੇਰੀ ਲਾਜ ਰੱਖ ਲੈ । ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ । ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ।

ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ । ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।

(ਸੋ) ਕਬੀਰ ਆਖਦਾ ਹੈ—(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ । ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।

Source: SGPC Official; BaniDB · Read Ang 856 in Sri Guru Granth Sahib Ji

On this day in earlier years

  • Saturday, 28 August 2010 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Friday, 28 August 2009 ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ Ang 746 · Raag Soohee
  • Thursday, 28 August 2008 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Tuesday, 28 August 2007 ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ Ang 707 · Raag Jaithsree
  • Monday, 28 August 2006 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang
  • Sunday, 28 August 2005 ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ Ang 577 · Raag Vadhans