ਹੁਕਮਨਾਮਾ ਸਾਹਿਬ
Hukamnama Sahib
Wednesday, 31 August 2011
ਬੁੱਧਵਾਰ, ੧੫ ਭਾਦੋਂ (ਸੰਮਤ ੫੪੩ ਨਾਨਕਸ਼ਾਹੀ)
Ang 885 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਪਵਨੈ ਮਹਿ ਪਵਨੁ ਸਮਾਇਆ ॥
pavanai meh pavan samaiaa ||
ਜੋਤੀ ਮਹਿ ਜੋਤਿ ਰਲਿ ਜਾਇਆ ॥
jotee meh jot ral jaiaa ||
ਮਾਟੀ ਮਾਟੀ ਹੋਈ ਏਕ ॥
maaTee maaTee hoiee ek ||
ਰੋਵਨਹਾਰੇ ਕੀ ਕਵਨ ਟੇਕ ॥੧॥
rovanahaare kee kavan Tek ||1||
ਕਉਨੁ ਮੂਆ ਰੇ ਕਉਨੁ ਮੂਆ ॥
kaun mooaa re kaun mooaa ||
ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
braham giaanee mil karahu beechaaraa ih tau chalat bhiaa ||1|| rahaau ||
ਅਗਲੀ ਕਿਛੁ ਖਬਰਿ ਨ ਪਾਈ ॥
agalee kichh khabar na paiee ||
ਰੋਵਨਹਾਰੁ ਭਿ ਊਠਿ ਸਿਧਾਈ ॥
rovanahaar bh uooTh sidhaiee ||
ਭਰਮ ਮੋਹ ਕੇ ਬਾਂਧੇ ਬੰਧ ॥
bharam moh ke baa(n)dhe ba(n)dh ||
ਸੁਪਨੁ ਭਇਆ ਭਖਲਾਏ ਅੰਧ ॥੨॥
supan bhiaa bhakhalaae a(n)dh ||2||
ਇਹੁ ਤਉ ਰਚਨੁ ਰਚਿਆ ਕਰਤਾਰਿ ॥
eih tau rachan rachiaa karataar ||
ਆਵਤ ਜਾਵਤ ਹੁਕਮਿ ਅਪਾਰਿ ॥
aavat jaavat hukam apaar ||
ਨਹ ਕੋ ਮੂਆ ਨ ਮਰਣੈ ਜੋਗੁ ॥
neh ko mooaa na maranai jog ||
ਨਹ ਬਿਨਸੈ ਅਬਿਨਾਸੀ ਹੋਗੁ ॥੩॥
neh binasai abinaasee hog ||3||
ਜੋ ਇਹੁ ਜਾਣਹੁ ਸੋ ਇਹੁ ਨਾਹਿ ॥
jo ih jaanahu so ih naeh ||
ਜਾਨਣਹਾਰੇ ਕਉ ਬਲਿ ਜਾਉ ॥
jaananahaare kau bal jaau ||
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
kahu naanak gur bharam chukaiaa ||
ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
naa koiee marai na aavai jaiaa ||4||10||
English Translation
RAAMKALEE, FIFTH MEHL:
The wind merges into the wind. The light blends into the light. The dust becomes one with the dust. What support is there for the one who is lamenting? || 1 ||
Who has died? O, who has died? O God-realized beings, meet together and consider this. What a wondrous thing has happened! || 1 || Pause ||
No one knows what happens after death. The one who is lamenting will also arise and depart. Mortal beings are bound by the bonds of doubt and attachment. When life becomes a dream, the blind man babbles and grieves in vain. || 2 ||
The Creator Lord created this creation. It comes and goes, subject to the Will of the Infinite Lord. No one dies; no one is capable of dying. The soul does not perish; it is imperishable. || 3 ||
That which is known, does not exist. I am a sacrifice to the one who knows this. Says Nanak, the Guru has dispelled my doubt. No one dies; no one comes or goes. || 4 || 10 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਦੋਂ ਅਸੀ ਇਹ ਸਮਝਦੇ ਹਾਂ ਕਿ ਕੋਈ ਪ੍ਰਾਣੀ ਮਰ ਗਿਆ ਹੈ, ਅਸਲ ਵਿਚ ਇਹ ਹੁੰਦਾ ਹੈ ਕਿ ਉਸ ਦੇ ਪੰਜ-ਤੱਤੀ ਸਰੀਰ ਵਿਚੋਂ) ਸੁਆਸ ਹਵਾ ਵਿਚ ਮਿਲ ਜਾਂਦਾ ਹੈ, (ਸਰੀਰ ਦੀ) ਮਿੱਟੀ (ਧਰਤੀ ਦੀ) ਮਿੱਟੀ ਨਾਲ ਮਿਲ ਜਾਂਦੀ ਹੈ, ਜੀਵਾਤਮਾ (ਸਰਬ-ਵਿਆਪਕ) ਜੋਤਿ ਨਾਲ ਜਾ ਰਲਦਾ ਹੈ । (ਮੁਏ ਨੂੰ) ਰੋਣ ਵਾਲਾ ਭੁਲੇਖੇ ਦੇ ਕਾਰਨ ਹੀ ਰੋਂਦਾ ਹੈ।੧।
ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ । ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ।੧।ਰਹਾਉ।
(ਹੇ ਭਾਈ! ਕਿਸੇ ਦੇ ਸਰੀਰਕ ਵਿਛੋੜੇ ਤੇ ਰੋਣ ਵਾਲਾ ਪ੍ਰਾਣੀ ਉਸ ਵੇਲੇ) ਅਗਾਂਹ (ਸਦਾ) ਬੀਤਣ ਵਾਲੀ ਗੱਲ ਨਹੀਂ ਸਮਝਦਾ ਕਿ ਜੇਹੜਾ (ਹੁਣ ਕਿਸੇ ਦੇ ਵਿਛੋੜੇ ਤੇ) ਰੋ ਰਿਹਾ ਹੈ (ਆਖ਼ਰ) ਉਸ ਨੇ ਭੀ ਇਥੋਂ ਕੂਚ ਕਰ ਜਾਣਾ ਹੈ । (ਹੇ ਭਾਈ! ਜੀਵਾਂ ਨੂੰ) ਭਰਮ ਅਤੇ ਮੋਹ ਦੇ ਬੰਧਨ ਬੱਝੇ ਹੋਏ ਹਨ, (ਜੀਵਾਤਮਾ ਅਤੇ ਸਰੀਰ ਦਾ ਮਿਲਾਪ ਤਾਂ ਸੁਪਨੇ ਵਾਂਗ ਹੈ, ਇਹ ਆਖ਼ਰ) ਸੁਪਨਾ ਹੋ ਕੇ ਬੀਤ ਜਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ (ਵਿਅਰਥ ਹੀ) ਬਰੜਾਂਦਾ ਹੈ।੨।
ਹੇ ਭਾਈ! ਇਹ ਜਗਤ ਤਾਂ ਕਰਤਾਰ ਨੇ ਇਕ ਖੇਡ ਰਚੀ ਹੋਈ ਹੈ । ਉਸ ਕਰਤਾਰ ਦੇ ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਵਿਚ ਹੀ ਜੀਵ ਇਥੇ ਆਉਂਦੇ ਰਹਿੰਦੇ ਹਨ ਤੇ ਇਥੋਂ ਜਾਂਦੇ ਰਹਿੰਦੇ ਹਨ । ਉਂਞ ਕੋਈ ਭੀ ਜੀਵਾਤਮਾ ਕਦੇ ਮਰਦਾ ਨਹੀਂ ਹੈ, ਕਿਉਂਕਿ ਇਹ ਮਰਨ-ਜੋਗਾ ਹੀ ਨਹੀਂ । ਇਹ ਜੀਵਾਤਮਾ ਕਦੇ ਨਾਸ ਨਹੀਂ ਹੁੰਦਾ, ਇਸ ਦਾ ਅਸਲਾ ਜੁ ਸਦਾ ਕਾਇਮ ਰਹਿਣ ਵਾਲਾ ਹੀ ਹੋਇਆ।੩।
ਹੇ ਭਾਈ! ਤੁਸੀ ਇਸ ਜੀਵਾਤਮਾ ਨੂੰ ਜਿਹੋ ਜਿਹਾ ਸਮਝ ਰਹੇ ਹੋ, ਇਹ ਉਹੋ ਜਿਹਾ ਨਹੀਂ ਹੈ । ਮੈਂ ਉਸ ਮਨੁੱਖ ਤੋਂ ਕੁਰਬਾਨ ਹਾਂ, ਜਿਸ ਨੇ ਇਹ ਅਸਲੀਅਤ ਸਮਝ ਲਈ ਹੈ । ਹੇ ਨਾਨਕ! ਆਖ—ਗੁਰੂ ਨੇ ਜਿਸ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ।੪।੧੦।
Source: SGPC Official; BaniDB · Read Ang 885 in Sri Guru Granth Sahib Ji