ਹੁਕਮਨਾਮਾ ਸਾਹਿਬ

Hukamnama Sahib

Thursday, 01 September 2011

ਵੀਰਵਾਰ, ੧੬ ਭਾਦੋਂ (ਸੰਮਤ ੫੪੩ ਨਾਨਕਸ਼ਾਹੀ)

Ang 742 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਬੈਕੁੰਠ ਨਗਰੁ ਜਹਾ ਸੰਤ ਵਾਸਾ ॥

baiku(n)Th nagar jahaa sa(n)t vaasaa ||

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

prabh charan kamal ridh maeh nivaasaa ||1||

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥

sun man tan tujh sukh dhikhalaavau ||

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥

har anik bi(n)jan tujh bhog bhu(n)chaavau ||1|| rahaau ||

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥

a(n)mirat naam bhu(n)ch man maahee ||

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥

acharaj saadh taa ke barane na jaahee ||2||

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥

lobh mooaa tirasanaa bujh thaakee ||

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

paarabraham kee saran jan taakee ||3||

ਜਨਮ ਜਨਮ ਕੇ ਭੈ ਮੋਹ ਨਿਵਾਰੇ ॥

janam janam ke bhai moh nivaare ||

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

naanak dhaas prabh kirapaa dhaare ||4||21||27||

English Translation

SOOHEE, FIFTH MEHL:

The city of heaven is where the Saints dwell. They enshrine the Lotus Feet of God within their hearts. || 1 ||

Listen, O my mind and body, and let me show you the way to find peace, so that you may eat and enjoy the various delicacies of the Lord || 1 || Pause ||

Taste the Ambrosial Nectar of the Naam, the Name of the Lord, within your mind. Its taste is wondrous — it cannot be described. || 2 ||

Your greed shall die, and your thirst shall be quenched. The humble beings seek the Sanctuary of the Supreme Lord God. || 3 ||

The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧।

ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ।

ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।

ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

Source: SGPC Official; BaniDB · Read Ang 742 in Sri Guru Granth Sahib Ji

On this day in earlier years

  • Wednesday, 01 September 2010 ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ Ang 701 · Raag Jaithsree
  • Tuesday, 01 September 2009 ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ Ang 708 · Raag Jaithsree
  • Monday, 01 September 2008 ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ Ang 602 · Raag Sorath
  • Saturday, 01 September 2007 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ Ang 689 · Raag Dhanaasree
  • Friday, 01 September 2006 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Thursday, 01 September 2005 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ Ang 651 · Raag Sorath