ਹੁਕਮਨਾਮਾ ਸਾਹਿਬ
Hukamnama Sahib
Monday, 17 October 2011
ਸੋਮਵਾਰ, ੧ ਕੱਤਕ (ਸੰਮਤ ੫੪੩ ਨਾਨਕਸ਼ਾਹੀ)
Ang 497 · Raag Gujri · Guru Arjan Dev Ji
ਗੁਰਮੁਖੀ (Gurmukhi)
ਗੂਜਰੀ ਮਹਲਾ ੫ ਪੰਚਪਦਾ ਘਰੁ ੨
goojaree mahalaa panjavaa pa(n)chapadhaa ghar doojaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥
prathame garabh maataa kai vaasaa uoohaa chhodd dharan meh aaiaa ||
ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥
chitr saal su(n)dhar baag ma(n)dhar sa(n)g na kachhahoo jaiaa ||1||
ਅਵਰ ਸਭ ਮਿਥਿਆ ਲੋਭ ਲਬੀ ॥
avar sabh mithiaa lobh labee ||
ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥
gur poorai dheeo har naamaa jeea kau ehaa vasat fabee ||1|| rahaau ||
ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥
eisaT meet ba(n)dhap sut bhaiee sa(n)g banitaa rach hasiaa ||
ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥
jab a(n)tee aausar aai banio hai un(h) pekhat hee kaal grasiaa ||2||
ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥
kar kar anarath bihaajhee sa(n)pai suinaa roopaa dhaamaa ||
ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥
bhaaRee kau oh bhaaRaa miliaa hor sagal bhio biraanaa ||3||
ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥
haivar gaivar rath sa(n)baahe gahu kar keene mere ||
ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥
jab te hoiee laa(n)mee dhaiee chaleh naahee ik paire ||4||
ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥
naam dhan naam sukh raajaa naam kuTa(n)b sahaiee ||
ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
naam sa(n)pat gur naanak kau dheeiee oh marai na aavai jaiee ||5||1||8||
English Translation
GUJRI, FIFTH MEHL, PANCH-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:
First, he came to dwell in his mother’s womb; leaving it, he came into the world. Splendid mansions, beautiful gardens and palaces — none of these shall go with him. || 1 ||
All other greeds of the greedy are false. The Perfect Guru has given me the Name of the Lord, which my soul has come to treasure. || 1 || Pause ||
Surrounded by dear friends, relatives, children, siblings and spouse, he laughs playfully. But when the very last moment arrives, Death seizes him, while they merely look on. || 2 ||
By continual oppression and exploitation, he accumulates wealth, gold, silver and money, but the load-bearer gets only paltry wages, while the rest of the money passes on to others. || 3 ||
He grabs and collects horses, elephants and chariots, and claims them as his own. But when he sets out on the long journey, they will not go even one step with him. || 4 ||
The Naam, the Name of the Lord, is my wealth; the Naam is my princely pleasure; the Naam is my family and helper. The Guru has given Nanak the wealth of the Naam; it neither perishes, nor comes or goes. || 5 || 1 || 8 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜੀਵ ਪਹਿਲਾਂ ਮਾਂ ਦੇ ਪੇਟ ਵਿਚ ਆ ਨਿਵਾਸ ਕਰਦਾ ਹੈ, (ਫਿਰ) ਉਹ ਥਾਂ ਛੱਡ ਕੇ ਧਰਤੀ ਤੇ ਆਉਂਦਾ ਹੈ । (ਇਥੇ) ਚਿਤ੍ਰੇ ਹੋਏ ਮਹਲ-ਮਾੜੀਆਂ ਤੇ ਸੋਹਣੇ ਬਾਗ਼ (ਵੇਖ ਵੇਖ ਕੇ ਖ਼ੁਸ਼ ਹੁੰਦਾ ਹੈ, ਪਰ ਇਹਨਾਂ ਵਿਚੋਂ) ਕੋਈ ਭੀ ਚੀਜ਼ (ਅਖ਼ੀਰ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ।੧।
ਹੇ ਭਾਈ! ਹੋਰ ਸਾਰੇ ਲੋਭ ਲਾਲਚ ਝੂਠੇ ਹਨ । (ਜੇ ਕਿਸੇ ਮਨੁੱਖ ਨੂੰ ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ, ਤਾਂ ਇਹ ਨਾਮ ਹੀ (ਉਸ ਦੀ) ਜਿੰਦ ਵਾਸਤੇ ਸੁਖਾਵੀਂ ਚੀਜ਼ ਹੈ।੧।ਰਹਾਉ।
ਹੇ ਭਾਈ! ਪਿਆਰੇ ਮਿੱਤਰ, ਰਿਸ਼ਤੇਦਾਰ, ਪੁੱਤਰ, ਭਰਾ, ਇਸਤ੍ਰੀ—ਇਹਨਾਂ ਨਾਲ ਗੂੜਾ ਪਿਆਰ ਪਾ ਕੇ ਜੀਵ ਹੱਸਦਾ-ਖੇਡਦਾ ਰਹਿੰਦਾ ਹੈ, ਪਰ ਜਿਸ ਵੇਲੇ ਅੰਤਲਾ ਸਮਾ ਆ ਪੁੱਜਦਾ ਹੈ, ਉਹਨਾਂ ਸਭਨਾਂ ਦੇ ਵੇਂਹਦਿਆਂ ਵੇਂਹਦਿਆਂ ਮੌਤ ਨੇ ਆ ਫੜਨਾ ਹੁੰਦਾ ਹੈ।੨।
(ਹੇ ਭਾਈ! ਸਾਰੀ ਉਮਰ) ਧੱਕੇ ਜ਼ੁਲਮ ਕਰ ਕਰ ਕੇ ਮਨੁੱਖ ਦੌਲਤ ਸੋਨਾ ਚਾਂਦੀ ਰੁਪਏ ਇਕੱਠੇ ਕਰਦਾ ਰਹਿੰਦਾ ਹੈ (ਜਿਵੇਂ ਕਿਸੇ) ਮਜ਼ਦੂਰ ਨੂੰ ਮਜ਼ਦੂਰੀ (ਮਿਲ ਜਾਂਦੀ ਹੈ ਤਿਵੇਂ, ਦੌਲਤ ਇਕੱਠੀ ਕਰਨ ਵਾਲੇ ਨੂੰ) ਉਹ (ਹਰ ਰੋਜ਼ ਦਾ ਖਾਣ-ਪੀਣ) ਮਜ਼ਦੂਰੀ ਮਿਲਦੀ ਰਹੀ, ਬਾਕੀ ਸਾਰਾ ਧਨ (ਮਰਨ ਵੇਲੇ) ਬਿਗਾਨਾ ਹੋ ਜਾਂਦਾ ਹੈ।੩।
ਹੇ ਭਾਈ! ਮਨੁੱਖ ਸੋਹਣੇ ਘੋੜੇ ਵਧੀਆ ਹਾਥੀ ਰਥ (ਆਦਿਕ) ਇਕੱਠੇ ਕਰਦਾ ਰਹਿੰਦਾ ਹੈ, ਪੂਰੇ ਧਿਆਨ ਨਾਲ ਇਹਨਾਂ ਨੂੰ ਆਪਣੀ ਮਲਕੀਅਤ ਬਣਾਂਦਾ ਰਹਿੰਦਾ ਹੈ, ਪਰ ਜਦੋਂ ਲੰਮਾ ਕੂਚ ਹੁੰਦਾ ਹੈ (ਇਹ ਘੋੜੇ ਆਦਿਕ) ਇਕ ਪੈਰ ਭੀ (ਮਨੁੱਖ ਦੇ ਨਾਲ) ਨਹੀਂ ਤੁਰਦੇ।੪।
ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਨੁੱਖ ਦਾ ਅਸਲ ਧਨ ਹੈ, ਨਾਮ ਹੀ ਸੁਖਦਾਤਾ ਹੈ, ਨਾਮ ਹੀ ਪਰਵਾਰ ਹੈ, ਨਾਮ ਹੀ ਸਾਥੀ ਹੈ । ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਹਰਿ-ਨਾਮ-ਦੌਲਤ ਹੀ ਦਿੱਤੀ ਹੈ । ਇਹ ਦੌਲਤ ਕਦੇ ਮੁੱਕਦੀ ਨਹੀਂ, ਕਦੇ ਗੁਆਚਦੀ ਨਹੀਂ।੫।੧।੮।
Source: SGPC Official; BaniDB · Read Ang 497 in Sri Guru Granth Sahib Ji