ਹੁਕਮਨਾਮਾ ਸਾਹਿਬ
Hukamnama Sahib
Friday, 28 October 2011
ਸ਼ੁਕਰਵਾਰ, ੧੨ ਕੱਤਕ (ਸੰਮਤ ੫੪੩ ਨਾਨਕਸ਼ਾਹੀ)
Ang 799 · Raag Bilaaval · Guru Raam Daas Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੪ ॥
bilaaval mahalaa chauthhaa ||
ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥
ham moorakh mugadh agiaan matee saranaagat purakh ajanamaa ||
ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥
kar kirapaa rakh levahu mere Thaakur ham paathar heen akaramaa ||1||
ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥
mere man bhaj raam naamai raamaa ||
ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥
gurmat har ras paieeaai hor tiaagahu nihafal kaamaa ||1|| rahaau ||
ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥
har jan sevak se har taare ham niragun raakh upamaa ||
ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥
tujh bin avar na koiee mere Thaakur har japeeaai vadde kara(n)maa ||2||
ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥
naamaheen dhirag jeevate tin vadd dhookh saha(n)maa ||
ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥
oi fir fir jon bhavaie'eeh ma(n)dhabhaagee mooR akaramaa ||3||
ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥
har jan naam adhaar hai dhur poorab likhe vadd karamaa ||
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥
gur satigur naam dhiraRaiaa jan naanak safal jana(n)maa ||4||2||
English Translation
BILAAVAL, FOURTH MEHL:
I am foolish, idiotic and ignorant; I seek Your Sanctuary, O Primal Being, O Lord beyond birth. Have Mercy upon me, and save me, O my Lord and Master; I am a lowly stone, with no good karma at all. || 1 ||
O my mind, vibrate and meditate on the Lord, the Name of the Lord. Under Guru’s Instructions, obtain the sublime, subtle essence of the Lord; renounce other fruitless actions. || 1 || Pause ||
The humble servants of the Lord are saved by the Lord; I am worthless — it is Your glory to save me. I have no other than You, O my Lord and Master; I meditate on the Lord, by my good karma. || 2 ||
Those who lack the Naam, the Name of the Lord, their lives are cursed, and they must endure terrible pain. They are consigned to reincarnation over and over again; they are the most unfortunate fools, with no good karma at all. || 3 ||
The Naam is the Support of the Lord’s humble servants; their good karma is pre-ordained. The Guru, the True Guru, has implanted the Naam within servant Nanak, and his life is fruitful. || 4 || 2 ||
ਪੰਜਾਬੀ ਵਿਆਖਿਆ (Punjabi Explanation)
ਹੇ ਸਰਬ-ਵਿਆਪਕ ਪ੍ਰਭੂ! ਹੇ ਜੂਨਾਂ ਤੋਂ ਰਹਿਤ ਪ੍ਰਭੂ! ਅਸੀ ਜੀਵ ਮੂਰਖ ਹਾਂ, ਬੜੇ ਮੂਰਖ ਹਾਂ, ਬੇ ਸਮਝ ਹਾਂ (ਪਰ) ਤੇਰੀ ਸਰਨ ਪਏ ਹਾਂ । ਹੇ ਮੇਰੇ ਠਾਕੁਰ! ਮੇਹਰ ਕਰ, ਸਾਡੀ ਰੱਖਿਆ ਕਰ, ਅਸੀ ਪੱਥਰ (-ਦਿਲ) ਹਾਂ, ਅਸੀ ਨਿਮਾਣੇ ਹਾਂ ਤੇ ਮੰਦ-ਭਾਗੀ ਹਾਂ।੧।
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ । (ਹੇ ਭਾਈ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੇ ਨਾਮ ਦਾ ਆਨੰਦ ਮਿਲਦਾ ਹੈ । ਛੱਡੋ ਹੋਰ ਕੰਮਾਂ ਦਾ ਮੋਹ, (ਜਿੰਦ ਨੂੰ ਉਹਨਾਂ ਤੋਂ) ਕੋਈ ਲਾਭ ਨਹੀਂ ਮਿਲੇਗਾ।੧।ਰਹਾਉ।
ਹੇ ਹਰੀ! ਜੇਹੜੇ ਮਨੁੱਖ ਤੇਰੇ (ਦਰ ਦੇ) ਸੇਵਕ ਬਣਦੇ ਹਨ ਤੂੰ ਉਹਨਾਂ ਨੂੰ ਪਾਰ ਲੰਘਾ ਲੈਂਦਾ ਹੈਂ । (ਪਰ) ਅਸੀ ਗੁਣ-ਹੀਨ ਹਾਂ, (ਗੁਣ-ਹੀਨਾਂ ਦੀ ਭੀ) ਰੱਖਿਆ ਕਰ (ਇਸ ਵਿਚ ਭੀ ਤੇਰੀ ਹੀ) ਸੋਭਾ ਹੋਵੇਗੀ । ਹੇ ਮੇਰੇ ਠਾਕੁਰ! ਤੈਥੋਂ ਬਿਨਾ ਮੇਰਾ ਕੋਈ (ਮਦਦਗਾਰ) ਨਹੀਂ । (ਹੇ ਭਾਈ!) ਵੱਡੀ ਕਿਸਮਤ ਨਾਲ ਹੀ ਪ੍ਰਭੂ ਦਾ ਨਾਮ ਜਪਿਆ ਜਾ ਸਕਦਾ ਹੈ।੨।
(ਹੇ ਭਾਈ!) ਜੇਹੜੇ ਮਨੁੱਖ ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੀ ਹੁੰਦਾ ਹੈ । ਉਹਨਾਂ ਨੂੰ ਬੜੇ ਦੁੱਖ ਸਹਿਮ (ਚੰਬੜੇ ਰਹਿੰਦੇ ਹਨ) । ਉਹ ਮਨੁੱਖ ਮੁੜ ਮੁੜ ਜੂਨਾਂ ਵਿਚ ਪਾਏ ਜਾਂਦੇ ਹਨ । ਉਹ ਮੂਰਖ ਬੰਦੇ ਕਰਮਹੀਣ ਹੀ ਰਹਿੰਦੇ ਹਨ, ਮੰਦ-ਭਾਗੀ ਹੀ ਰਹਿੰਦੇ ਹਨ।੩।
ਹੇ ਭਾਈ! ਪਰਮਾਤਮਾ ਦੇ ਭਗਤਾਂ ਨੂੰ ਪਰਮਾਤਮਾ ਦਾ ਨਾਮ (ਹੀ ਜੀਵਨ ਦਾ) ਸਹਾਰਾ ਹੈ । ਧੁਰ ਦਰਗਾਹ ਤੋਂ ਪੂਰਬਲੇ ਜਨਮ ਵਿਚ (ਉਹਨਾਂ ਦੇ ਮੱਥੇ ਉਤੇ) ਵੱਡੇ ਭਾਗ ਲਿਖੇ ਹੋਏ ਸਮਝੋ । ਹੇ ਦਾਸ ਨਾਨਕ! ਗੁਰੂ ਨੇ ਸਤਿਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਸਿਮਰਨ ਪੱਕਾ ਕਰ ਦਿੱਤਾ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।੪।੨।
Source: SGPC Official; BaniDB · Read Ang 799 in Sri Guru Granth Sahib Ji