ਹੁਕਮਨਾਮਾ ਸਾਹਿਬ
Hukamnama Sahib
Thursday, 01 December 2011
ਵੀਰਵਾਰ, ੧੬ ਮੱਘਰ (ਸੰਮਤ ੫੪੩ ਨਾਨਕਸ਼ਾਹੀ)
Ang 401 · Raag Aasaa · Guru Arjan Dev Ji
ਗੁਰਮੁਖੀ (Gurmukhi)
ਆਸਾ ਮਹਲਾ ੫ ॥
aasaa mahalaa panjavaa ||
ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥
a(n)tar gaavau baahar gaavau gaavau jaag savaaree ||
ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥
sa(n)g chalan kau tosaa dheen(h)aa gobi(n)dh naam ke biauhaaree ||1||
ਅਵਰ ਬਿਸਾਰੀ ਬਿਸਾਰੀ ॥
avar bisaaree bisaaree ||
ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥
naam dhaan gur poorai dheeo mai eho aadhaaree ||1|| rahaau ||
ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ ॥
dhookhan gaavau sukh bhee gaavau maarag pa(n)th sam(h)aaree ||
ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥
naam dhiraR gur man meh dheeaa moree tisaa bujhaaree ||2||
ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥
dhin bhee gaavau rainee gaavau gaavau saas saas rasanaaree ||
ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥
satasa(n)gat meh bisaas hoi har jeevat marat sa(n)gaaree ||3||
ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥
jan naanak kau ih dhaan dheh prabh paavau sa(n)t ren ur dhaaree ||
ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥
sravanee kathaa nain dharas pekhau masatak gur charanaaree ||4||2||122||
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਆਸਾ ਘਰੁ ੧੦ ਮਹਲਾ ੫ ॥
aasaa ghar dasvaa mahalaa panjavaa ||
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥
jis no too(n) asathir kar maaneh te paahun dho dhaahaa ||
ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥
putr kalatr gireh sagal samagree sabh mithiaa asanaahaa ||1||
ਰੇ ਮਨ ਕਿਆ ਕਰਹਿ ਹੈ ਹਾ ਹਾ ॥
re man kiaa kareh hai haa haa ||
ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥
dhirasaT dhekh jaise haricha(n)dhauree ik raam bhajan lai laahaa ||1|| rahaau ||
ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥
jaise basatar dheh oddaane dhin dhoi chaar bhoraahaa ||
ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥
bheet uoopare ketak dhaieeaai a(n)t orako aahaa ||2||
ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥
jaise a(n)bh ku(n)dd kar raakhio parat si(n)dh gal jaahaa ||
ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥
aavag aagiaa paarabraham kee uTh jaasee muhat chasaahaa ||3||
ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥
re man lekhai chaaleh lekhai baiseh lekhai laidhaa saahaa ||
ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
sadhaa keerat kar naanak har kee ubare satigur charan oTaahaa ||4||1||123||
English Translation
AASAA, TENTH HOUSE, FIFTH MEHL:
ONE UNIVERSAL CREATOR GOD. BY THE GRACE OF THE TRUE GURU:
That which you believe to be permanent, is a guest here for only a few days. Children, wives, homes, and all possessions — attachment to all of these is false. || 1 ||
O mind, why do you burst out laughing? See with your eyes, that these things are only mirages. So earn the profit of meditation on the One Lord. || 1 || Pause ||
It is like the clothes which you wear on your body — they wear off in a few days. How long can you run upon a wall? Ultimately, you come to its end. || 2 ||
It is like salt, preserved in its container; when it is put into water, it dissolves. When the Order of the Supreme Lord God comes, the soul arises, and departs in an instant. || 3 ||
O mind, your steps are numbered, your moments spent sitting are numbered, and the breaths you are to take are numbered. Sing forever the Praises of the Lord, O Nanak, and you shall be saved, under the Shelter of the Feet of the True Guru. || 4 || 1 || 123 ||
ਪੰਜਾਬੀ ਵਿਆਖਿਆ (Punjabi Explanation)
ਹੇ ਮਨ! ਜਿਸ ਪੁੱਤਰ ਨੂੰ ਜਿਸ ਇਸਤ੍ਰੀ ਨੂੰ ਜਿਸ ਘਰੋਗੇ ਸਾਮਾਨ ਨੂੰ ਤੁੂੰ ਸਦਾ ਕਾਇਮ ਰਹਿਣ ਵਾਲਾ ਮੰਨੀ ਬੈਠਾ ਹੈਂ, ਇਹ ਸਾਰੇ ਤਾਂ ਦੋ ਦਿਨਾਂ ਦੇ ਪ੍ਰਾਹੁਣੇ ਹਨ । ਪੁੱਤਰ, ਇਸਤ੍ਰੀ, ਘਰ ਦਾ ਸਾਰਾ ਸਾਮਾਨ—ਇਹਨਾਂ ਨਾਲ ਮੋਹ ਸਾਰਾ ਝੂਠਾ ਹੈ।੧।
ਹੇ ਮੇਰੇ ਮਨ! (ਮਾਇਆ ਦਾ ਪਸਾਰਾ ਵੇਖ ਕੇ ਕੀਹ ਖ਼ੁਸ਼ੀਆਂ ਮਨਾ ਰਿਹਾ ਹੈਂ ਤੇ) ਕੀਹ ਆਹਾ ਆਹਾ ਕਰਦਾ ਹੈਂ? ਧਿਆਨ ਨਾਲ ਵੇਖ, ਇਹ ਸਾਰਾ ਪਸਾਰਾ ਧੂੰਏਂ ਦੇ ਪਹਾੜ ਵਾਂਗ ਹੈ । ਪਰਮਾਤਮਾ ਦਾ ਭਜਨ ਕਰਿਆ ਕਰ, ਸਿਰਫ਼ ਇਹੀ (ਮਨੁੱਖਾ ਜੀਵਨ ਵਿਚ) ਲਾਭ (ਖੱਟਿਆ ਜਾ ਸਕਦਾ ਹੈ)।੧।ਰਹਾਉ।
ਹੇ ਮਨ! (ਇਹ ਜਗਤ-ਪਸਾਰਾ ਇਉਂ ਹੀ ਹੈ) ਜਿਵੇਂ ਸਰੀਰ ਉਤੇ ਪਹਿਨੇ ਹੋਏ ਕੱਪੜੇ ਦੋ ਚਾਰ ਦਿਨਾਂ ਵਿਚ ਪੁਰਾਣੇ ਹੋ ਜਾਂਦੇ ਹਨ । ਹੇ ਮਨ! ਕੰਧ ਉਤੇ ਕਿਥੋਂ ਤਕ ਦੌੜ ਸਕੀਦਾ ਹੈ? ਆਖ਼ਰ ਉਸ ਦਾ ਅਖ਼ੀਰਲਾ ਸਿਰਾ ਆ ਹੀ ਜਾਂਦਾ ਹੈ (ਜ਼ਿੰਦਗੀ ਦੇ ਗਿਣੇ-ਮਿਥੇ ਸੁਆਸ ਜ਼ਰੂਰ ਮੁੱਕ ਹੀ ਜਾਂਦੇ ਹਨ)।੨।
ਹੇ ਮਨ! (ਇਹ ਉਮਰ ਇਉਂ ਹੀ ਹੈ) ਜਿਵੇਂ ਪਾਣੀ ਦਾ ਹੌਜ਼ਾ ਬਣਾ ਰੱਖਿਆ ਹੋਵੇ, ਤੇ ਲੂਣ ਉਸ ਵਿਚ ਪੈਂਦਿਆਂ ਹੀ ਗਲ ਜਾਂਦਾ ਹੈ । ਹੇ ਮਨ! ਜਦੋਂ (ਜਿਸ ਨੂੰ) ਪਰਮਾਤਮਾ ਦਾ ਹੁਕਮ (ਸੱਦਾ) ਆਵੇਗਾ, ਉਹ ਉਸੇ ਵੇਲੇ ਉਠ ਕੇ ਤੁਰ ਪਏਗਾ।੩।
ਹੇ ਮੇਰੇ ਮਨ! ਤੂੰ ਆਪਣੇ ਗਿਣੇ-ਮਿਥੇ ਮਿਲੇ ਸੁਆਸਾਂ ਦੇ ਅੰਦਰ ਹੀ ਜਗਤ ਵਿਚ ਤੁਰਿਆ ਫਿਰਦਾ ਹੈਂ ਤੇ ਬੈਠਦਾ ਹੈਂ (ਗਿਣੇ-ਮਿਥੇ) ਲੇਖੇ ਅਨੁਸਾਰ ਹੀ ਤੂੰ ਸਾਹ ਲੈਂਦਾ ਹੈਂ, (ਇਹ ਆਖ਼ਰ ਮੁੱਕ ਜਾਣੇ ਹਨ) । ਹੇ ਨਾਨਕ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ । ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦਾ ਆਸਰਾ ਲੈਂਦੇ ਹਨ (ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ) ਉਹ (ਮਾਇਆ ਦੇ ਮੋਹ ਵਿਚ ਫਸਣੋਂ) ਬਚ ਜਾਂਦੇ ਹਨ।੪।੧।੧੨੩।
Source: SGPC Official; BaniDB · Read Ang 401 in Sri Guru Granth Sahib Ji