ਹੁਕਮਨਾਮਾ ਸਾਹਿਬ
Hukamnama Sahib
Saturday, 03 December 2011
ਸ਼ਨੀਵਾਰ, ੧੮ ਮੱਘਰ (ਸੰਮਤ ੫੪੩ ਨਾਨਕਸ਼ਾਹੀ)
Ang 477 · Raag Aasaa · Bhagat Kabeer Ji
ਗੁਰਮੁਖੀ (Gurmukhi)
ਆਸਾ ॥
aasaa ||
ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥
hi(n)dhoo turak kahaa te aae kin eh raeh chalaiee ||
ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥
dhil meh soch bichaar kavaadhe bhisat dhojak kin paiee ||1||
ਕਾਜੀ ਤੈ ਕਵਨ ਕਤੇਬ ਬਖਾਨੀ ॥
kaajee tai kavan kateb bakhaanee ||
ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥
paRhat gunat aaise sabh maare kinahoo(n) khabar na jaanee ||1|| rahaau ||
ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥
sakat saneh kar su(n)nat kareeaai mai na badhaugaa bhaiee ||
ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥
jau re khudhai moh turak karaigaa aapan hee kaT jaiee ||2||
ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥
su(n)nat ke'ee turak je hoigaa aaurat kaa kiaa kareeaai ||
ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥
aradh sareeree naar na chhoddai taa te hi(n)dhoo hee raheeaai ||3||
ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥
chhaadd kateb raam bhaj baure julam karat hai bhaaree ||
ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥
kabeerai pakaree Tek raam kee turak rahe pachihaaree ||4||8||
English Translation
AASAA:
Where have the Hindus and Muslims come from? Who put them on their different paths? Think of this, and contemplate it within your mind, O men of evil intentions. Who will go to heaven and hell? || 1 ||
O Qazi, which book have you read? Such scholars and students have all died, and none of them have discovered the inner meaning. || 1 || Pause ||
Because of the love of woman, circumcision is done; I don’t believe in it, O Siblings of Destiny. If God wished me to be a Muslim, it would be cut off by itself. || 2 ||
If circumcision makes one a Muslim, then what about a woman? She is the other half of a man’s body, and she does not leave him, so he remains a Hindu. || 3 ||
Give up your holy books, and remember the Lord, you fool, and stop oppressing others so badly. Kabeer has grasped hold of the Lord’s Support, and the Muslims have utterly failed. || 4 || 8 ||
ਪੰਜਾਬੀ ਵਿਆਖਿਆ (Punjabi Explanation)
ਕੋਝੇ ਝਗੜਾਲੂ (ਆਪਣੇ ਮਤ ਨੂੰ ਸੱਚਾ ਸਾਬਤ ਕਰਨ ਲਈ ਬਹਿਸਾਂ ਕਰਨ ਦੇ ਥਾਂ, ਅਸਲੀਅਤ ਲੱਭਣ ਲਈ) ਆਪਣੇ ਦਿਲ ਵਿਚ ਸੋਚ ਤੇ ਵਿਚਾਰ ਕਰ ਕਿ ਹਿੰਦੂ ਤੇ ਮੁਸਲਮਾਨ (ਇਕ ਪਰਮਾਤਮਾ ਤੋਂ ਬਿਨਾ ਹੋਰ) ਕਿਥੋਂ ਪੈਦਾ ਹੋਏ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਨੇ ਇਹ ਰਸਤੇ ਤੋਰੇ; (ਜਦੋਂ ਦੋਹਾਂ ਮਤਾਂ ਦੇ ਬੰਦੇ ਰੱਬ ਨੇ ਹੀ ਪੈਦਾ ਕੀਤੇ ਹਨ, ਤਾਂ ਉਹ ਕਿਸ ਨਾਲ ਵਿਤਕਰਾ ਕਰ ਸਕਦਾ ਹੈ? ਸਿਰਫ਼ ਮੁਸਲਮਾਨ ਜਾਂ ਹਿੰਦੂ ਹੋਣ ਕਰਕੇ ਹੀ) ਕਿਸ ਨੇ ਬਹਿਸ਼ਤ ਲੱਭਾ ਤੇ ਕਿਸ ਨੇ ਦੋਜ਼ਕ? (ਭਾਵ, ਸਿਰਫ਼ ਮੁਸਲਮਾਨ ਅਖਵਾਉਣ ਨਾਲ ਬਹਿਸ਼ਤ ਨਹੀਂ ਮਿਲ ਜਾਂਦਾ, ਤੇ ਹਿੰਦੂ ਰਿਹਾਂ ਦੋਜ਼ਕ ਵਿਚ ਨਹੀਂ ਪਈਦਾ)।੧।
ਹੇ ਕਾਜ਼ੀ! ਤੂੰ ਕਿਹੜੀਆਂ ਕਿਤਾਬਾਂ ਵਿਚੋਂ ਦੱਸ ਰਿਹਾ ਹੈਂ (ਕਿ ਮੁਸਲਮਾਨ ਨੂੰ ਬਹਿਸ਼ਤ ਤੇ ਹਿੰਦੂ ਨੂੰ ਦੋਜ਼ਕ ਮਿਲੇਗਾ)? (ਹੇ ਕਾਜ਼ੀ!) ਤੇਰੇ ਵਰਗੇ ਪੜ੍ਹਨ ਤੇ ਵਿਚਾਰਨ ਵਾਲੇ (ਭਾਵ, ਜੋ ਮਨੁੱਖ ਤੇਰੇ ਵਾਂਗ ਤਅੱਸਬ ਦੀ ਪੱਟੀ ਅੱਖਾਂ ਅੱਗੇ ਬੰਨ੍ਹ ਕੇ ਮਜ਼ਹਬੀ ਕਿਤਾਬਾਂ ਪੜ੍ਹਦੇ ਹਨ) ਸਭ ਖ਼ੁਆਰ ਹੁੰਦੇ ਹਨ । ਕਿਸੇ ਨੂੰ ਅਸਲੀਅਤ ਦੀ ਸਮਝ ਨਹੀਂ ਪਈ।੧।ਰਹਾਉ।
(ਇਹ) ਸੁੰਨਤ (ਤਾਂ) ਔਰਤ ਦੇ ਪਿਆਰ ਦੀ ਖ਼ਾਤਰ ਕੀਤੀ ਜਾਂਦੀ ਹੈ । ਹੇ ਭਾਈ! ਮੈਂ ਨਹੀਂ ਮੰਨ ਸਕਦਾ (ਕਿ ਇਸ ਦਾ ਰੱਬ ਦੇ ਮਿਲਣ ਨਾਲ ਕੋਈ ਸੰਬੰਧ ਹੈ) । ਜੋ ਰੱਬ ਨੇ ਮੈਨੂੰ ਮੁਸਲਮਾਨ ਬਣਾਉਣਾ ਹੋਇਆ, ਤਾਂ ਮੇਰੀ ਸੁੰਨਤ ਆਪਣੇ ਆਪ ਹੀ ਹੋ ਜਾਇਗੀ।੨।
ਪਰ, ਜੇ ਸਿਰਫ਼ ਸੁੰਨਤ ਕੀਤਿਆਂ ਹੀ ਮੁਸਲਮਾਨ ਬਣ ਸਕੀਦਾ ਹੈ, ਤਾਂ ਔਰਤ ਦੀ ਸੁੰਨਤ ਤਾਂ ਹੋ ਹੀ ਨਹੀਂ ਸਕਦੀ । ਵਹੁਟੀ ਮਨੁੱਖ ਦੇ ਜੀਵਨ ਦੀ ਹਰ ਵੇਲੇ ਦੀ ਸਾਂਝੀਵਾਲ ਹੈ, ਇਹ ਤਾਂ ਕਿਸੇ ਵੇਲੇ ਸਾਥ ਛੱਡਦੀ ਨਹੀਂ । ਸੋ, (ਅਧਵਾਟੇ ਰਹਿਣ ਨਾਲੋਂ) ਹਿੰਦੂ ਟਿਕੇ ਰਹਿਣਾ ਹੀ ਚੰਗਾ ਹੈ।੩।
ਹੇ ਭਾਈ! ਮਜ਼ਹਬੀ ਕਿਤਾਬਾਂ ਦੀਆਂ ਬਹਿਸਾਂ ਛੱਡ ਕੇ ਪਰਮਾਤਮਾ ਦਾ ਭਜਨ ਕਰ, (ਬੰਦਗੀ ਛੱਡ ਕੇ, ਤੇ ਬਹਿਸਾਂ ਵਿਚ ਪੈ ਕੇ) ਤੂੰ ਆਪਣੇ ਆਪ ਉੱਤੇ ਬੜਾ ਜ਼ੁਲਮ ਕਰ ਰਿਹਾ ਹੈਂ । ਕਬੀਰ ਨੇ ਤਾਂ ਇਕ ਪਰਮਾਤਮਾ (ਦੇ ਸਿਮਰਨ) ਦਾ ਆਸਰਾ ਲਿਆ ਹੈ, (ਝਗੜਾਲੂ) ਮੁਸਲਮਾਨ (ਬਹਿਸਾਂ ਵਿਚ ਹੀ) ਖ਼ੁਆਰ ਹੋ ਰਹੇ ਹਨ।੪।੮।
Source: SGPC Official; BaniDB · Read Ang 477 in Sri Guru Granth Sahib Ji