ਹੁਕਮਨਾਮਾ ਸਾਹਿਬ
Hukamnama Sahib
Sunday, 04 December 2011
ਐਤਵਾਰ, ੧੯ ਮੱਘਰ (ਸੰਮਤ ੫੪੩ ਨਾਨਕਸ਼ਾਹੀ)
Ang 826 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
paarabraham prabh bhe kirapaal ||
ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥
kaaraj sagal savaare satigur jap jap saadhoo bhe nihaal ||1|| rahaau ||
ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥
a(n)geekaar keeaa prabh apanai dhokhee sagale bhe ravaal ||
ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥
ka(n)Th lai raakhe jan apane udhar le'ee lai apanai paal ||1||
ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
sahee salaamat mil ghar aae ni(n)dhak ke mukh hoe kaal ||
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
kahu naanak meraa satigur pooraa gur prasaadh prabh bhe nihaal ||2||27||113||
English Translation
BILAAVAL, FIFTH MEHL:
The Supreme Lord God has become Merciful. The True Guru has arranged all my affairs; chanting and meditating with the Holy Saints, I have become happy. || 1 || Pause ||
God has made me His own, and all my enemies have been reduced to dust. He hugs us close in His embrace, and protects His humble servants; attaching us to the hem of His robe, he saves us. || 1 ||
Safe and sound, we have returned home, while the slanderer’s face is blackened. Says Nanak, my True Guru is Perfect; by the Grace of God and Guru, I am so happy. || 2 || 27 || 113 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਗੁਰੂ ਉਹਨਾਂ ਦੇ ਸਾਰੇ ਕੰਮ ਸਿਰੇ ਚਾੜ੍ਹ ਦੇਂਦਾ ਹੈ । ਉਹ ਮਨੁੱਖ ਗੁਰੂ ਦੀ ਓਟ ਹਰ ਵੇਲੇ ਚਿਤਾਰ ਕੇ ਸਦਾ ਪ੍ਰਸੰਨ ਰਹਿੰਦੇ ਹਨ।੧।ਰਹਾਉ।
ਹੇ ਭਾਈ! ਪ੍ਰਭੂ ਨੇ (ਜਿਨ੍ਹਾਂ ਆਪਣੇ ਸੇਵਕਾਂ ਦੀ) ਸਹਾਇਤਾ ਕੀਤੀ, ਉਹਨਾਂ ਦੇ ਸਾਰੇ ਵੈਰੀ ਨਾਸ ਹੋ ਗਏ (ਵੈਰ-ਭਾਵ ਚਿਤਵਣੋਂ ਹਟ ਗਏ) । ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਸਦਾ) ਆਪਣੇ ਗਲ ਨਾਲ ਲਾ ਕੇ (ਉਹਨਾਂ ਦੀ) ਸਹਾਇਤਾ ਕੀਤੀ, ਉਹਨਾਂ ਨੂੰ ਆਪਣੇ ਲੜ ਲਾ ਕੇ (ਦੋਖੀਆਂ ਤੋਂ) ਬਚਾਇਆ।੧।
ਹੇ ਭਾਈ! (ਪ੍ਰਭੂ ਦੇ ਸੇਵਕ ਗੁਰੂ-ਚਰਨਾਂ ਵਿਚ) ਮਿਲ ਕੇ ਆਤਮਕ ਜੀਵਨ ਦੀ ਸਾਰੀ ਰਾਸ-ਪੂੰਜੀ ਸਮੇਤ ਹਿਰਦੇ-ਘਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਬਦਨਾਮੀ ਖੱਟਦੇ ਹਨ । ਹੇ ਨਾਨਕ! ਆਖ—ਮੇਰਾ ਗੁਰੂ ਸਾਰੀ ਸਮਰਥਾ ਵਾਲਾ ਹੈ, (ਗੁਰੂ ਦੇ ਦਰ ਤੇ ਆਏ ਵਡ-ਭਾਗੀਆਂ ਉਤੇ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਖ਼ੁਸ਼ ਰਹਿੰਦਾ ਹੈ।੨।੨੭।੧੧੩।
Source: SGPC Official; BaniDB · Read Ang 826 in Sri Guru Granth Sahib Ji