ਹੁਕਮਨਾਮਾ ਸਾਹਿਬ

Hukamnama Sahib

Monday, 05 December 2011

ਸੋਮਵਾਰ, ੨੦ ਮੱਘਰ (ਸੰਮਤ ੫੪੩ ਨਾਨਕਸ਼ਾਹੀ)

Ang 534 · Raag Dayv Gandhaaree · Guru Arjan Dev Ji

Reading: Permalink

ਗੁਰਮੁਖੀ (Gurmukhi)

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪

raag dhevaga(n)dhaaree mahalaa panjavaa ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥

karat fire ban bhekh mohan rahat niraar ||1|| rahaau ||

ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥

kathan sunaavan geet neeke gaavan man meh dharate gaar ||1||

ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥

at su(n)dhar bahu chatur siaane bidhiaa rasanaa chaar ||2||

ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥

maan moh mer ter bibarajit eh maarag kha(n)dde dhaar ||3||

ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥

kahu naanak tin bhavajal tareeale prabh kirapaa sa(n)t sa(n)gaar ||4||1||31||

English Translation

RAAG DAYV-GANDHAAREE, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

Some wander around the forests, wearing religious robes, but the Fascinating Lord remains distant from them. || 1 || Pause ||

They talk, preach, and sing their lovely songs, but within their minds, the filth of their sins remains. || 1 ||

They may be very beautiful, extremely clever, wise and educated, and they may speak very sweetly. || 2 ||

To forsake pride, emotional attachment, and the sense of ‘mine and yours’, is the path of the double-edged sword. || 3 ||

Says Nanak, they alone swim across the terrifying world-ocean, who, by God’s Grace, join the Society of the Saints. || 4 || 1 || 31 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਜੇਹੜੇ ਮਨੁੱਖ ਤਿਆਗੀ ਸਾਧੂਆਂ ਵਾਲੇ) ਭੇਖ ਕਰ ਕੇ ਜੰਗਲ ਵਿਚ ਤੁਰੇ ਫਿਰਦੇ ਹਨ, ਸੋਹਣਾ ਪ੍ਰਭੂ ਉਹਨਾਂ ਤੋਂ ਵੱਖਰਾ ਹੀ ਰਹਿੰਦਾ ਹੈ।੧।ਰਹਾਉ।

ਹੇ ਭਾਈ! ਜੇਹੜੇ ਮਨੁੱਖ ਹੋਰਨਾਂ ਨੂੰ ਉਪਦੇਸ਼ ਕਹਿਣ ਸੁਣਾਣ ਵਾਲੇ ਹਨ, ਜੇਹੜੇ ਸੋਹਣੇ ਸੋਹਣੇ ਗੀਤ ਭੀ ਗਾਣ ਵਾਲੇ ਹਨ ਉਹ (ਆਪਣੇ ਇਸ ਗੁਣ ਦਾ) ਮਨ ਵਿਚ ਅਹੰਕਾਰ ਬਣਾਈ ਰੱਖਦੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਰਹਿੰਦਾ ਹੈ)।੧।

ਹੇ ਭਾਈ! ਵਿੱਦਿਆ ਦੀ ਬਰਕਤਿ ਨਾਲ ਜਿਨ੍ਹਾਂ ਦੀ ਜੀਭ ਸੋਹਣੀ (ਬੋਲਣ ਵਾਲੀ ਬਣ ਜਾਂਦੀ) ਹੈ, ਜੋ ਵੇਖਣ ਨੂੰ ਬੜੇ ਸੋਹਣੇ ਹਨ, ਚਤੁਰ ਹਨ, ਸਿਆਣੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਹੀ ਰਹਿੰਦਾ ਹੈ)।੨।

(ਹੇ ਭਾਈ! ਮੋਹਨ ਪ੍ਰਭੂ ਉਹਨਾਂ ਦੇ ਹਿਰਦੇ ਵਿਚ ਵੱਸਦਾ ਹੈ ਜੇਹੜੇ ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ ਬਚੇ ਰਹਿੰਦੇ ਹਨ, ਪਰ) ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ, ਬਚੇ ਰਹਿਣਾ—ਇਹ ਰਸਤਾ ਖੰਡੇ ਦੀ ਧਾਰ ਵਰਗਾ ਬਰੀਕ ਹੈ (ਇਸ ਉਤੇ ਤੁਰਨਾ ਸੌਖੀ ਖੇਡ ਨਹੀਂ)।੩।

ਹੇ ਨਾਨਕ! ਉਸ ਮਨੁੱਖ ਨੇ ਸੰਸਾਰ-ਸਮੁੰਦਰ ਤਰ ਲਿਆ ਹੈ ਜੋ ਪ੍ਰਭੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ।੪।੧।੩੧।

Source: SGPC Official; BaniDB · Read Ang 534 in Sri Guru Granth Sahib Ji

On this day in earlier years

  • Sunday, 05 December 2010 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Saturday, 05 December 2009 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Friday, 05 December 2008 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Wednesday, 05 December 2007 ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ Ang 552 · Raag Bihaagraa
  • Tuesday, 05 December 2006 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath
  • Monday, 05 December 2005 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree