ਹੁਕਮਨਾਮਾ ਸਾਹਿਬ

Hukamnama Sahib

Tuesday, 06 December 2011

ਮੰਗਲਵਾਰ, ੨੧ ਮੱਘਰ (ਸੰਮਤ ੫੪੩ ਨਾਨਕਸ਼ਾਹੀ)

Ang 910 · Raag Raamkalee · Guru Amar Daas Ji

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੩ ॥

raamakalee mahalaa teejaa ||

ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥

ham kuchal kucheel at abhimaanee mil sabadhe mail utaaree ||1||

ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥

sa(n)tahu gurmukh naam nisataaree ||

ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥

sachaa naam vasiaa ghaT a(n)tar karatai aap savaaree ||1|| rahaau ||

ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥

paaras parase fir paaras hoe har jeeau apanee kirapaa dhaaree ||2||

ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥

eik bhekh kareh fireh abhimaanee tin jooaai baajee haaree ||3||

ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥

eik anadhin bhagat kareh dhin raatee raam naam ur dhaaree ||4||

ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥

anadhin raate sahaje maate sahaje haumai maaree ||5||

ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥

bhai bin bhagat na hoiee kab hee bhai bhai bhagat savaaree ||6||

ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥

maiaa moh sabadh jalaiaa giaan tat beechaaree ||7||

ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥

aape aap karaae karataa aape bakhas bha(n)ddaaree ||8||

ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥

tis kiaa gunaa kaa a(n)t na paiaa hau gaavaa sabadh veechaaree ||9||

ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥

har jeeau japee har jeeau saalaahee vichahu aap nivaaree ||10||

ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥

naam padhaarath gur te paiaa akhuT sache bha(n)ddaaree ||11||

ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥

apaniaa bhagataa no aape tuThaa apanee kirapaa kar kal dhaaree ||12||

ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥

tin saache naam kee sadhaa bhukh laagee gaavan sabadh veechaaree ||13||

ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

jeeau pi(n)dd sabh kichh hai tis kaa aakhan bikham beechaaree ||14||

ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥

sabadh lage seiee jan nisatare bhaujal paar utaaree ||15||

ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥

bin har saache ko paar na paavai boojhai ko veechaaree ||16||

ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥

jo dhur likhiaa soiee paiaa mil har sabadh savaaree ||17||

ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥

kaiaa ka(n)chan sabadhe raatee saachai nai piaaree ||18||

ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥

kaiaa a(n)mirat rahee bharapoore paieeaai sabadh veechaaree ||19||

ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥

jo prabh khojeh seiee paaveh hor fooT mooe aha(n)kaaree ||20||

ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥

baadhee binaseh sevak seveh gur kai het piaaree ||21||

ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥

so jogee tat giaan beechaare haumai tirasanaa maaree ||22||

ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥

satigur dhaataa tinai pachhaataa jis no kirapaa tumaaree ||23||

ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥

satigur na seveh maiaa laage ddoob mooe aha(n)kaaree ||24||

ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥

jichar a(n)dhar saas tichar sevaa keechai jai mileeaai raam muraaree ||25||

ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥

anadhin jaagat rahai dhin raatee apane pria preet piaaree ||26||

ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥

tan man vaaree vaar ghumaiee apane gur viTahu balihaaree ||27||

ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥

maiaa moh binas jaigaa ubare sabadh veechaaree ||28||

ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥

aap jagaae seiee jaage gur kai sabadh veechaaree ||29||

ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥

naanak seiee mooe j naam na cheteh bhagat jeeve veechaaree ||30||4||13||

English Translation

RAAMKALEE, THIRD MEHL:

I am filthy and polluted, proud and egotistical; receiving the Word of the Shabad, my filth is taken away. || 1 ||

O Saints, the Gurmukhs are saved through the Naam, the Name of the Lord. The True Name abides deep within their hearts. The Creator Himself embellishes them. || 1 || Pause ||

Touching the philosopher’s stone, they themselves become the philosopher’s stone; the Dear Lord Himself blesses them with His Mercy. || 2 ||

Some wear religious robes, and wander around in pride; they lose their life in the gamble. || 3 ||

Some worship the Lord in devotion, night and day; day and night, they keep the Lord’s Name enshrined in their hearts. || 4 ||

Those who are imbued with Him night and day, are spontaneously intoxicated with Him; they intuitively conquer their ego. || 5 ||

Without the Fear of God, devotional worship is never performed; through the Love and the Fear of God, devotional worship is embellished. || 6 ||

The Shabad burns away emotional attachment to Maya, and then one contemplates the essence of spiritual wisdom. || 7 ||

The Creator Himself inspires us to act; He Himself blesses us with His treasure. || 8 ||

The limits of His virtues cannot be found; I sing His Praises and contemplate the Word of the Shabad. || 9 ||

I chant the Lord’s Name, and praise my Dear Lord; egotism is eradicated from within me. || 10 ||

The treasure of the Naam is obtained from the Guru; the treasures of the True Lord are inexhaustible. || 11 ||

He Himself is pleased with His devotees; by His Grace, He infuses His strength within them. || 12 ||

They always feel hunger for the True Name; they sing and contemplate the Shabad. || 13 ||

Soul, body and everything are His; it is so difficult to speak of, and contemplate Him. || 14 ||

Those humble beings who are attached to the Shabad are saved; they cross over the terrifying world-ocean. || 15 ||

Without the True Lord, no one can cross over; how rare are those who contemplate and understand this. || 16 ||

We obtain only that which is pre-ordained; receiving the Lord’s Shabad, we are embellished. || 17 ||

Imbued with the Shabad, the body becomes golden, and loves only the True Name. || 18 ||

The body is then filled to overflowing with Ambrosial Nectar, obtained by contemplating the Shabad. || 19 ||

Those who seek God, find Him; others burst and die from their own egotism. || 20 ||

The debaters waste away, while the servants serve, with love and affection for the Guru. || 21 ||

He alone is a Yogi, who contemplates the essence of spiritual wisdom, and conquers egotism and thirsty desire. || 22 ||

The True Guru, the Great Giver, is revealed to those upon whom You bestow Your Grace, O Lord. || 23 ||

Those who do not serve the True Guru, and who are attached to Maya, are drowned; they die in their own egotism. || 24 ||

As long as there is breath within you, so long you should serve the Lord; then, you will go and meet the Lord. || 25 ||

Night and day, she remains awake and aware, day and night; she is the darling bride of her Beloved Husband Lord. || 26 ||

I offer my body and mind in sacrifice to my Guru; I am a sacrifice to Him. || 27 ||

Attachment to Maya will end and go away; only by contemplating the Shabad will you be saved. || 28 ||

They are awake and aware, whom the Lord Himself awakens; so contemplate the Word of the Guru’s Shabad. || 29 ||

O Nanak, those who do not remember the Naam are dead. The devotees live in contemplative meditation. || 30 || 4 || 13 ||

ਪੰਜਾਬੀ ਵਿਆਖਿਆ (Punjabi Explanation)

ਹੇ ਸੰਤ ਜਨੋ! ਅਸੀ ਸੰਸਾਰੀ-ਜੀਵ (ਆਮ ਤੌਰ ਤੇ) ਕੁਚੱਲਣੇ ਗੰਦੇ ਆਚਰਨ ਵਾਲੇ ਅਹੰਕਾਰੀ ਹੋਏ ਰਹਿੰਦੇ ਹਾਂ । (ਕਿਸੇ ਵਡਭਾਗੀ ਨੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮੈਲ ਆਪਣੇ ਮਨ ਤੋਂ ਉਤਾਰੀ ਹੁੰਦੀ ਹੈ।੧।

ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਦੇ ਨਾਮ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, (ਸਮਝੋ) ਕਰਤਾਰ ਨੇ ਆਪ ਹੀ ਉਸ ਦੀ ਇੱਜ਼ਤ ਰੱਖ ਲਈ।੧।ਰਹਾਉ।

ਜਿਸ ਮਨੁੱਖ ਉਤੇ ਪ੍ਰਭੂ ਜੀ ਆਪਣੀ ਕਿਰਪਾ ਕਰਦੇ ਹਨ, ਉਹ ਮਨੁੱਖ ਗੁਰੂ-ਪਾਰਸ ਨੂੰ ਛੁਹ ਕੇ ਆਪ ਭੀ ਪਾਰਸ ਬਣ ਜਾਂਦਾ ਹੈ।੨।

ਹੇ ਸੰਤ ਜਨੋ! ਜਿਹੜੇ ਅਨੇਕਾਂ ਜੀਵ ਧਾਰਮਿਕ ਬਾਣਾ ਪਾਈ ਫਿਰਦੇ ਹਨ ਤੇ ਉਸ ਭੇਖ ਦੇ ਕਾਰਨ ਅਹੰਕਾਰੀ ਹੋਏ ਫਿਰਦੇ ਹਨ, ਉਹਨਾਂ ਨੇ ਮਨੁੱਖਾ ਜਨਮ ਦੀ ਖੇਡ ਜੂਏ ਵਿਚ ਹਾਰ ਲਈ (ਜਾਣੋ)।੩।

ਪਰ, ਹੇ ਸੰਤ ਜਨੋ! ਕਈ ਬੰਦੇ ਐਸੇ ਹਨ ਜੋ ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ।੪।

ਜਿਹੜੇ ਮਨੁੱਖ ਹਰ ਵੇਲੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ।੫।

ਹੇ ਸੰਤ ਜਨੋ! ਪ੍ਰਭੂ ਦਾ ਡਰ-ਅਦਬ ਹਿਰਦੇ ਵਿਚ ਰੱਖਣ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ । ਡਰ-ਅਦਬ, ਪੇ੍ਰਮ ਅਤੇ ਭਗਤੀ ਵਿਚ ਟਿਕਣ ਵਾਲਿਆਂ ਨੇ ਆਪਣੀ ਜ਼ਿੰਦਗੀ ਸੋਹਣੀ ਬਣਾ ਲਈ।੬।

ਪ੍ਰਭੂ ਵਿਚ ਜੁੜ ਕੇ ਆਤਮਕ ਜੀਵਨ ਦੀ ਸੂਝ ਦੀ ਰਾਹੀਂ ਜਿਹੜੇ ਬੰਦੇ ਵਿਚਾਰਵਾਨ ਹੋ ਗਏ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਮਾਇਆ ਦਾ ਮੋਹ ਸਾੜ ਲਿਆ।੭।

ਪਰ ਹੇ ਸੰਤ ਜਨੋ! ਪ੍ਰਭੂ ਆਪ ਹੀ (ਜੀਵਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਆਪ ਹੀ ਭਗਤੀ ਦੇ ਖ਼ਜ਼ਾਨੇ ਬਖ਼ਸ਼ਦਾ ਹੈ।੮।

ਹੇ ਸੰਤ ਜਨੋ! ਮੈਂ ਉਸ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ । (ਉਸ ਦੀ ਮਿਹਰ ਨਾਲ ਹੀ) ਮੈਂ ਉਸ ਦੇ ਗੁਣ ਗਾਂਦਾ ਹਾਂ, ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕਰਦਾ ਹਾਂ।੯।

ਹੇ ਸੰਤ ਜਨੋ! (ਉਸ ਦੀ ਕਿਰਪਾ ਨਾਲ ਹੀ) ਮੈਂ ਉਸ ਦਾ ਨਾਮ ਜਪਦਾ ਹਾਂ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਅਤੇ ਆਪਣੇ ਅੰਦਰੋਂ ਹਉਮੈ ਦੂਰ ਕਰਦਾ ਹਾਂ।੧੦।

ਹੇ ਸੰਤ ਜਨੋ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ-ਖ਼ਜ਼ਾਨੇ ਕਦੇ ਮੁੱਕਣ ਵਾਲੇ ਨਹੀਂ ਹਨ, ਪਰ ਇਹ ਨਾਮ-ਪਦਾਰਥ ਗੁਰੂ ਪਾਸੋਂ ਮਿਲਦਾ ਹੈ।੧੧।

ਹੇ ਸੰਤ ਜਨੋ! ਆਪਣੇ ਭਗਤਾਂ ਉਤੇ ਪ੍ਰਭੂ ਆਪ ਹੀ ਦਇਆਵਾਨ ਹੁੰਦਾ ਹੈ ਅਤੇ ਉਹਨਾਂ ਦੇ ਅੰਦਰ ਆਪ ਹੀ ਕਿਰਪਾ ਕਰ ਕੇ (ਨਾਮ ਜਪਣ ਦੀ) ਸੱਤਿਆ ਟਿਕਾਈ ਰੱਖਦਾ ਹੈ।੧੨।

(ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਉਹਨਾਂ (ਭਗਤ ਜਨਾਂ) ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਦੀ ਸਦਾ ਭੁੱਖ ਲੱਗੀ ਰਹਿੰਦੀ ਹੈ, ਉਹ ਉੱਚੀ ਵਿਚਾਰ ਦੇ ਮਾਲਕ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ।੧੩।

ਹੇ ਸੰਤ ਜਨੋ! ਇਹ ਜਿੰਦ ਤੇ ਇਹ ਸਰੀਰ (ਜੀਵਾਂ ਨੂੰ) ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਉਸ ਦੀਆਂ ਬਖ਼ਸ਼ਸ਼ਾਂ ਦਾ) ਵਿਚਾਰ ਕਰਨਾ ਤੇ ਬਿਆਨ ਕਰਨਾ (ਬਹੁਤ) ਔਖਾ ਹੈ।੧੪।

ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦੇ ਹਨ, ਉਹੀ ਸੰਸਾਰ-ਸਮੁੰਦਰ ਤੋਂ ਤਰ ਜਾਂਦੇ ਹਨ, ਪਾਰ ਲੰਘ ਜਾਂਦੇ ਹਨ।੧੫।

ਹੇ ਸੰਤ ਜਨੋ! ਕੋਈ ਵਿਰਲਾ ਵਿਚਾਰਵਾਨ ਇਹ ਗੱਲ ਸਮਝਦਾ ਹੈ ਕਿ ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਹੋਰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ।੧੬।

(ਪਰ ਹੇ ਸੰਤ ਜਨੋ! ਇਹ ਨਾਮ ਦੀ ਦਾਤਿ ਜੀਵਾਂ ਦੇ ਵੱਸ ਦੀ ਖੇਡ ਨਹੀਂ ਹੈ, ਪ੍ਰਭੂ ਨੇ) ਧੁਰ-ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਜੋ ਲੇਖ ਲਿਖ ਦਿੱਤਾ ਉਹੀ ਪ੍ਰਾਪਤ ਹੁੰਦਾ ਹੈ, ਤੇ ਜੀਵ ਪ੍ਰਭੂ-ਚਰਨਾਂ ਵਿਚ ਜੁੜ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੰਵਾਰਦਾ ਹੈ।੧੭।

ਹੇ ਸੰਤ ਜਨੋ! ਜਿਹੜਾ ਸਰੀਰ ਗੁਰੂ ਦੇ ਸ਼ਬਦ-ਰੰਗ ਵਿਚ ਰੰਗਿਆ ਰਹਿੰਦਾ ਹੈ ਅਤੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਦਾ ਹੈ ਉਹ ਸਰੀਰ ਸੋਨਾ ਬਣ ਜਾਂਦਾ ਹੈ (ਸੁੱਧ ਸੋਨੇ ਵਰਗਾ ਵਿਕਾਰ-ਰਹਿਤ ਪਵਿੱਤਰ ਹੋ ਜਾਂਦਾ ਹੈ)।੧੮।

(ਹੇ ਸੰਤ ਜਨੋ! ਉਹ ਸਰੀਰ ਪਵਿੱਤਰ ਹੈ) ਜਿਹੜਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨਕ ਭਰਿਆ ਰਹਿੰਦਾ ਹੈ, ਪਰ ਇਹ ਨਾਮ-ਅੰਮ੍ਰਿਤ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਹੀ ਪ੍ਰਾਪਤ ਹੁੰਦਾ ਹੈ।੧੯।

(ਹੇ ਸੰਤ ਜਨੋ!) ਜਿਹੜੇ ਮਨੁੱਖ (ਆਪਣੇ ਇਸ ਸਰੀਰ ਵਿਚ ਹੀ) ਪ੍ਰਭੂ ਨੂੰ ਲੱਭਦੇ ਹਨ ਉਹੀ ਉਸ ਦਾ ਮਿਲਾਪ ਪ੍ਰਾਪਤ ਕਰ ਲੈਂਦੇ ਹਨ । (ਸਰੀਰ ਤੋਂ ਬਾਹਰ ਭਾਲਣ ਵਾਲੇ) ਹੋਰ ਬੰਦੇ (ਭੇਖ ਆਦਿਕ ਦੇ) ਮਾਣ ਵਿਚ ਆਫਰ ਆਫਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ।੨੦।

ਹੇ ਸੰਤ ਜਨੋ! ਨਿਰੀਆਂ ਫੋਕੀਆਂ ਗੱਲਾਂ ਕਰਨ ਵਾਲੇ ਮਨੁੱਖ ਆਤਮਕ ਤੌਰ ਤੇ ਮਰ ਜਾਂਦੇ ਹਨ, ਪਰ ਭਗਤ ਜਨ ਗੁਰੂ ਦੀ ਰਾਹੀਂ ਮਿਲੇ ਪ੍ਰੇਮ-ਪਿਆਰ ਨਾਲ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ।੨੧।

ਹੇ ਸੰਤ ਜਨੋ! ਉਹੀ ਮਨੁੱਖ ਜੋਗੀ ਹੈ (ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ ਹੈ) ਜੋ ਆਪਣੇ ਅੰਦਰੋਂ ਹਉਮੈ ਮਾਰ ਕੇ ਮਾਇਆ ਦੀ ਤਿ੍ਰਸ਼ਨਾ ਦੂਰ ਕਰ ਕੇ ਉੱਚੇ ਆਤਮਕ ਜੀਵਨ ਨਾਲ ਸਾਂਝ ਪਾਂਦਾ ਹੈ ਜਗਤ ਦੇ ਮੂਲ-ਪ੍ਰਭੂ ਦੇ ਗੁਣਾਂ ਨੂੰ ਵਿਚਾਰਦਾ ਰਹਿੰਦਾ ਹੈ।੨੨।

(ਹੇ ਪ੍ਰਭੂ! ਜੀਵਾਂ ਦੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਤੇਰੀ ਦਇਆ ਹੁੰਦੀ ਹੈ, ਉਸ ਨੇ ਇਹ ਗੱਲ ਸਮਝੀ ਹੁੰਦੀ ਹੈ ਕਿ ਗੁਰੂ (ਹੀ ਤੇਰੇ ਨਾਮ ਦੀ ਦਾਤਿ) ਦੇਣ ਵਾਲਾ ਹੈ।੨੩।

ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦਾ ਦਰ ਨਹੀਂ ਮੱਲਦੇ, ਉਹ ਮਨੁੱਖ ਮਾਇਆ (ਦੇ ਮੋਹ) ਵਿਚ ਫਸੇ ਰਹਿੰਦੇ ਹਨ, (ਮਾਇਆ ਦੇ ਕਾਰਨ) ਅਹੰਕਾਰੀ ਹੋਏ ਹੋਏ ਉਹ ਮਨੁੱਖ (ਮਾਇਆ ਦੇ ਮੋਹ ਵਿਚ) ਡੁੱਬ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ।੨੪।

ਹੇ ਸੰਤ ਜਨੋ! ਜਿਤਨਾ ਚਿਰ ਸਰੀਰ ਵਿਚ ਸਾਹ ਆ ਰਿਹਾ ਹੈ ਉਤਨਾ ਚਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਰਹਿਣਾ ਚਾਹੀਦਾ ਹੈ । (ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਹੀ) ਪ੍ਰਭੂ ਨੂੰ ਜਾ ਮਿਲੀਦਾ ਹੈ।੨੫।

ਹੇ ਸੰਤ ਜਨੋ! ਆਪਣੇ ਪਿਆਰੇ ਪ੍ਰਭੂ ਨਾਲ ਪ੍ਰੀਤ-ਪਿਆਰ ਦੀ ਰਾਹੀਂ ਮਨੁੱਖ ਦਿਨ ਰਾਤ ਵੇਲੇ (ਮਾਇਆ ਦੇ ਮੋਹ ਦੇ ਹੱਲਿਆਂ ਵਲੋਂ) ਸੁਚੇਤ ਰਹਿ ਸਕਦਾ ਹੈ।੨੬।

(ਹੇ ਸੰਤ ਜਨੋ! ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਗੁਰੂ ਤੋਂ ਆਪਣਾ ਤਨ ਮਨ ਕੁਰਬਾਨ ਕਰਦਾ ਹਾਂ, ਘੋਲਿ ਘੁਮਾਂਦਾ ਹਾਂ।੨੭।

ਹੇ ਸੰਤ ਜਨੋ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਾਲੇ ਬੰਦੇ (ਸੰਸਾਰ-ਸਮੁੰਦਰ ਤੋਂ) ਬਚ ਨਿਕਲਦੇ ਹਨ । (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਰਹਿੰਦਾ ਹੈ, ਉਸ ਦੇ ਅੰਦਰੋਂ) ਮਾਇਆ ਦਾ ਮੋਹ ਨਾਸ ਹੋ ਜਾਇਗਾ।੨੮।

(ਹੇ ਸੰਤ ਜਨੋ! ਇਹ ਕੋਈ ਸੌਖੀ ਖੇਡ ਨਹੀਂ ਹੈ । ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਉਹੀ ਮਨੁੱਖ ਜਾਗਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪ ਜਗਾਂਦਾ ਹੈ, ਅਜਿਹੇ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਵਿਚਾਰਵਾਨ ਹੋ ਜਾਂਦੇ ਹਨ।੨੯।

ਹੇ ਨਾਨਕ! (ਆਖ—ਹੇ ਸੰਤ ਜਨੋ!) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹੀ ਮਨੁੱਖ ਆਤਮਕ ਤੌਰ ਤੇ ਮਰੇ ਰਹਿੰਦੇ ਹਨ । ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਦਾ ਸਦਕਾ ਆਤਮਕ ਜੀਵਨ ਵਾਲੇ ਹੋ ਗਏ ਹਨ।੩੦।੪।੧੩।

Source: SGPC Official; BaniDB · Read Ang 910 in Sri Guru Granth Sahib Ji

On this day in earlier years

  • Monday, 06 December 2010 ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ Ang 597 · Raag Sorath
  • Sunday, 06 December 2009 ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ Ang 759 · Raag Soohee
  • Saturday, 06 December 2008 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Thursday, 06 December 2007 ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥ Ang 529 · Raag Dayv Gandhaaree
  • Wednesday, 06 December 2006 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Tuesday, 06 December 2005 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree