ਹੁਕਮਨਾਮਾ ਸਾਹਿਬ

Hukamnama Sahib

Monday, 12 December 2011

ਸੋਮਵਾਰ, ੨੭ ਮੱਘਰ (ਸੰਮਤ ੫੪੩ ਨਾਨਕਸ਼ਾਹੀ)

Ang 729 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ॥

soohee mahalaa pehilaa ||

ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥

jin kau bhaa(n)ddai bhaau tinaa savaarasee ||

ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥

sookhee karai pasaau dhookh visaarasee ||

ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

sahasaa moole naeh sarapar taarasee ||1||

ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥

tin(h)aa miliaa gur aai jin kau leekhiaa ||

ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥

a(n)mrit har kaa naau dhevai dheekhiaa ||

ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

chaaleh satigur bhai bhaveh na bheekhiaa ||2||

ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

jaa kau mahal hajoor dhooje nivai kis ||

ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥

dhar dharavaanee naeh moole puchh tis ||

ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

chhuTai taa kai bol saahib nadhar jis ||3||

ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥

ghale aane aap jis naahee dhoojaa matai koi ||

ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥

ddaeh usaare saaj jaanai sabh soi ||

ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥

naau naanak bakhasees nadharee karam hoi ||4||3||5||

English Translation

SOOHEE, FIRST MEHL:

Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. || 1 ||

The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. || 2 ||

And one who lives in the Mansion of the Lord’s Presence, why should he bow down to any other? The gate-keeper at the Lord’s Gate shall not stop him to ask any questions. And one who is blessed with the Lord’s Glance of Grace — by his words, others are emancipated as well. || 3 ||

The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak, the Naam, the Name of the Lord is the blessing, given to those who receive His Mercy, and His Grace. || || 4 || 3 || 5 ||

ਪੰਜਾਬੀ ਵਿਆਖਿਆ (Punjabi Explanation)

(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ । ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।

ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ । ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩।

ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ । ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

Source: SGPC Official; BaniDB · Read Ang 729 in Sri Guru Granth Sahib Ji

On this day in earlier years

  • Sunday, 12 December 2010 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Saturday, 12 December 2009 ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ Ang 822 · Raag Bilaaval
  • Friday, 12 December 2008 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ Ang 633 · Raag Sorath
  • Wednesday, 12 December 2007 ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ Ang 434 · Raag Aasaa
  • Tuesday, 12 December 2006 ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ Ang 590 · Raag Vadhans
  • Monday, 12 December 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree