ਹੁਕਮਨਾਮਾ ਸਾਹਿਬ

Hukamnama Sahib

Sunday, 01 January 2012

ਐਤਵਾਰ, ੧੭ ਪੋਹ (ਸੰਮਤ ੫੪੩ ਨਾਨਕਸ਼ਾਹੀ)

Ang 586 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥

satigur kee sevaa chaakaree sukhee hoo(n) sukh saar ||

ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥

aaithai milan vaddiaaieeaa dharageh mokh dhuaar ||

ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥

sachee kaar kamaavanee sach painan sach naam adhaar ||

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥

sachee sa(n)gat sach milai sachai nai piaar ||

ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥

sachai sabadh harakh sadhaa dhar sachai sachiaar ||

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

naanak satigur kee sevaa so karai jis no nadhar karai karataar ||1||

ਮਃ ੩ ॥

mahalaa teejaa ||

ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

hor viddaanee chaakaree dhirag jeevan dhirag vaas ||

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥

a(n)mrit chhodd bikh lage bikh khaTanaa bikh raas ||

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥

bikh khaanaa bikh painanaa bikh ke mukh giraas ||

ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥

aaithai dhukho dhukh kamaavanaa muiaa narak nivaas ||

ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥

manmukh muh mailai sabadh na jaananee kaam karodh vinaas ||

ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥

satigur kaa bhau chhoddiaa manahaTh ka(n)m na aavai raas ||

ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥

jam pur badhe maare'eh ko na sune aradhaas ||

ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥

naanak poorab likhiaa kamaavanaa gurmukh naam nivaas ||2||

ਪਉੜੀ ॥

pauRee ||

ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥

so satigur sevih saadh jan jin har har naam dhiraRaiaa ||

ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥

so satigur poojahu dhinas raat jin jaga(n)naath jagadhees japaiaa ||

ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥

so satigur dhekhahu ik nimakh nimakh jin har kaa har pa(n)th bataiaa ||

ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥

tis satigur kee sabh pagee pavahu jin moh a(n)dher chukaiaa ||

ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

so satagur kahahu sabh dha(n)n dha(n)n jin har bhagat bha(n)ddaar lahaiaa ||3||

English Translation

Shalok, Third Mehla:

Service to, and obedience to the True Guru, is the essence of comfort and peace.

Doing so, one obtains honor here, and the door of salvation in the Court of the Lord.

In this way, perform the tasks of Truth, wear Truth, and take the Support of the True Name.

Associating with Truth, obtain Truth, and love the True Name.

Through the True Word of the Shabad, be always happy, and you shall be acclaimed as True in the True Court.

O Nanak, he alone serves the True Guru, whom the Creator has blessed with His Glance of Grace. ||1||

Third Mehla:

Cursed is the life, and cursed is the dwelling, of those who serve another.

Abandoning the Ambrosial Nectar, they turn to poison; they earn poison, and poison is their only wealth.

Poison is their food, and poison is their dress; they fill their mouths with morsels of poison.

In this world, they earn only pain and suffering, and dying, they go to abide in hell.

The self-willed manmukhs have filthy faces; they do not know the Word of the Shabad; in sexual desire and anger they waste away.

They forsake the Fear of the True Guru, and because of their stubborn ego, their efforts do not come to fruition.

In the City of Death, they are bound and beaten, and no one hears their prayers.

O Nanak, they act according to their pre-ordained destiny; the Gurmukh abides in the Naam, the Name of the Lord. ||2||

Pauree:

Serve the True Guru, O Holy people; He implants the Name of the Lord, Har, Har, in our minds.

Worship the True Guru day and night; He leads us the meditate on the Lord of the Universe, the Master of the Universe.

Behold the True Guru, each and every moment; He shows us the Divine Path of the Lord.

Let everyone fall at the feet of the True Guru; He has dispelled the darkness of emotional attachment.

Let everyone hail and praise the True Guru, who has led us to find the treasure of the Lord's devotional worship. ||3||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ

(ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ ।

(ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ

ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੰੁਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ ।

(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ ।

ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ।੧।

ਤੀਜੀ ਪਾਤਿਸ਼ਾਹੀ।

(ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ

(ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ

ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖ਼ੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ

ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੰੁਦਾ ਹੈ ।

ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ

ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ

(ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) ।

ਪਰ, ਹੇ ਨਾਨਕ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ ।੨।

ਪਉੜੀ।

(ਹੇ ਭਾਈ!) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ

ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ ।

(ਹੇ ਭਾਈ!) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ

ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ ।

(ਹੇ ਭਾਈ!) ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ।੩।

Source: BaniDB · Read Ang 586 in Sri Guru Granth Sahib Ji

On this day in earlier years

  • Saturday, 01 January 2011 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Friday, 01 January 2010 ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ Ang 646 · Raag Sorath
  • Thursday, 01 January 2009 ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ Ang 510 · Raag Gujri
  • Tuesday, 01 January 2008 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Monday, 01 January 2007 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 626 · Raag Sorath
  • Saturday, 01 January 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree