ਹੁਕਮਨਾਮਾ ਸਾਹਿਬ

Hukamnama Sahib

Thursday, 05 January 2012

ਵੀਰਵਾਰ, ੨੧ ਪੋਹ (ਸੰਮਤ ੫੪੩ ਨਾਨਕਸ਼ਾਹੀ)

Ang 800 · Raag Bilaaval · Guru Raam Daas Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥

raag bilaaval mahalaa chauthhaa paRataal ghar tayrvaa ||

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥

bolahu bhieeaa raam naam patit paavano ||

ਹਰਿ ਸੰਤ ਭਗਤ ਤਾਰਨੋ ॥

har sa(n)t bhagat taarano ||

ਹਰਿ ਭਰਿਪੁਰੇ ਰਹਿਆ ॥

har bharipure rahiaa ||

ਜਲਿ ਥਲੇ ਰਾਮ ਨਾਮੁ ॥

jal thale raam naam ||

ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥

nit gaieeaai har dhookh bisaarano ||1|| rahaau ||

ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥

har keeaa hai safal janam hamaaraa ||

ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥

har japiaa har dhookh bisaaranahaaraa ||

ਗੁਰੁ ਭੇਟਿਆ ਹੈ ਮੁਕਤਿ ਦਾਤਾ ॥

gur bheTiaa hai mukat dhaataa ||

ਹਰਿ ਕੀਈ ਹਮਾਰੀ ਸਫਲ ਜਾਤਾ ॥

har keeiee hamaaree safal jaataa ||

ਮਿਲਿ ਸੰਗਤੀ ਗੁਨ ਗਾਵਨੋ ॥੧॥

mil sa(n)gatee gun gaavano ||1||

ਮਨ ਰਾਮ ਨਾਮ ਕਰਿ ਆਸਾ ॥

man raam naam kar aasaa ||

ਭਾਉ ਦੂਜਾ ਬਿਨਸਿ ਬਿਨਾਸਾ ॥

bhaau dhoojaa binas binaasaa ||

ਵਿਚਿ ਆਸਾ ਹੋਇ ਨਿਰਾਸੀ ॥

vich aasaa hoi niraasee ||

ਸੋ ਜਨੁ ਮਿਲਿਆ ਹਰਿ ਪਾਸੀ ॥

so jan miliaa har paasee ||

ਕੋਈ ਰਾਮ ਨਾਮ ਗੁਨ ਗਾਵਨੋ ॥

koiee raam naam gun gaavano ||

ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

jan naanak tis pag laavano ||2||1||7||4||6||7||17||

English Translation

One Universal Creator God. By The Grace Of The True Guru:

Raag Bilaaval, Fourth Mehla, Partaal, Thirteenth House:

O Siblings of Destiny, chant the Name of the Lord, the Purifier of sinners.

The Lord emancipates his Saints and devotees.

The Lord is totally permeating and pervading everywhere;

the Name of the Lord is pervading the water and the land.

So sing continuously of the Lord, the Dispeller of pain. ||1||Pause||

The Lord has made my life fruitful and rewarding.

I meditate on the Lord, the Dispeller of pain.

I have met the Guru, the Giver of liberation.

The Lord has made my life's journey fruitful and rewarding.

Joining the Sangat, the Holy Congregation, I sing the Glorious Praises of the Lord. ||1||

O mortal, place your hopes in the Name of the Lord,

and your love of duality shall simply vanish.

One who, in hope, remains unattached to hope,

such a humble being meets with his Lord.

And one who sings the Glorious Praises of the Lord's Name

- servant Nanak falls at his feet. ||2||1||7||4||6||7||17||

ਪੰਜਾਬੀ ਵਿਆਖਿਆ (Punjabi Explanation)

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।

ਬਿਲਾਵਲ ਚੌਥੀ ਪਾਤਿਸ਼ਾਹੀ।

ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,

ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,

ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ । ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ,

ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,

ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ ।੧।ਰਹਾਉ।

(ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,

(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।

(ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,

(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ ।

(ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ ।੧।

ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ,

ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ ।

(ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ,

ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ ।

(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ,

ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ ।੨।੧।੭।੪।੬।੭।੧੭।

Source: BaniDB · Read Ang 800 in Sri Guru Granth Sahib Ji

On this day in earlier years

  • Wednesday, 05 January 2011 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 05 January 2010 ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ Ang 563 · Raag Vadhans
  • Monday, 05 January 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Saturday, 05 January 2008 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Friday, 05 January 2007 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath
  • Thursday, 05 January 2006 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ Ang 572 · Raag Vadhans