ਹੁਕਮਨਾਮਾ ਸਾਹਿਬ

Hukamnama Sahib

Thursday, 02 February 2012

ਵੀਰਵਾਰ, ੨੦ ਮਾਘ (ਸੰਮਤ ੫੪੩ ਨਾਨਕਸ਼ਾਹੀ)

Ang 527 · Raag Dayv Gandhaaree · Guru Raam Daas Ji

Reading: Permalink

ਗੁਰਮੁਖੀ (Gurmukhi)

ਦੇਵਗੰਧਾਰੀ ॥

dhevaga(n)dhaaree ||

ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥

mere man mukh har har har boleeaai ||

ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥

gurmukh ra(n)g chaloolai raatee har prem bheenee choleeaai ||1|| rahaau ||

ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥

hau firau dhivaanee aaval baaval tis kaaran har ddoleeaai ||

ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥

koiee melai meraa preetam piaaraa ham tis kee gul goleeaai ||1||

ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥

satigur purakh manaavahu apunaa har a(n)mrit pee jholeeaai ||

ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥

gur prasaadh jan naanak paiaa har laadhaa dheh Toleeaai ||2||3||

English Translation

Dayv-Gandhaaree:

O my mind, chant the Name of the Lord, Har, Har, Har.

The Gurmukh is imbued with the deep red color of the poppy. His shawl is saturated with the Lord's Love. ||1||Pause||

I wander around here and there, like a madman, bewildered, seeking out my Darling Lord.

I shall be the slave of the slave of whoever unites me with my Darling Beloved. ||1||

So align yourself with the Almighty True Guru; drink in and savor the Ambrosial Nectar of the Lord.

By Guru's Grace, servant Nanak has obtained the wealth of the Lord within. ||2||3||

ਪੰਜਾਬੀ ਵਿਆਖਿਆ (Punjabi Explanation)

ਦੇਵ ਗੰਧਾਰੀ।

ਹੇ ਮੇਰੇ ਮਨ! ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਨਾ ਚਾਹੀਦਾ ਹੈ ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਜੇਹੜੀ ਜੀਵ-ਇਸਤ੍ਰੀ (ਪ੍ਰਭੂ-ਪ੍ਰੇਮ ਦੇ) ਗੂੜ੍ਹੇ ਰੰਗ ਵਿਚ ਰੰਗੀ ਜਾਂਦੀ ਹੈ ਉਸ ਦੀ ਹਿਰਦਾ-ਚੋਲੀ ਪ੍ਰਭੂ-ਪ੍ਰੇਮ ਨਾਲ ਤਰੋ-ਤਰ ਰਹਿੰਦੀ ਹੈ ।੧।ਰਹਾਉ।

ਹੇ ਭਾਈ! ਮੈਂ ਉਸ ਪਿਆਰੇ ਹਰੀ-ਪ੍ਰਭੂ ਨੂੰ ਮਿਲਣ ਵਾਸਤੇ ਕਮਲੀ ਹੋਈ ਫਿਰਦੀ ਹਾਂ, ਝੱਲੀ ਹੋਈ ਫਿਰਦੀ ਹਾਂ ।

ਜੇ ਕੋਈ ਮੈਨੂੰ ਮੇਰਾ ਪਿਆਰਾ ਪ੍ਰੀਤਮ ਮਿਲਾ ਦੇਵੇ, ਤਾਂ ਮੈਂ ਉਸ ਦੀਆਂ ਗੋਲੀਆਂ ਦੀ ਗੋਲੀ (ਬਣਨ ਨੂੰ ਤਿਆਰ ਹਾਂ) ।੧।

(ਹੇ ਜਿੱਗਿਆਸੂ ਜੀਵ-ਇਸਤ੍ਰੀ!) ਤੂੰ ਆਪਣੇ ਗੁਰੂ ਸਤਪੁਰਖ ਨੂੰ ਪ੍ਰਸੰਨ ਕਰ ਲੈ (ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਸ਼ੁਰੂ ਕਰ, ਤੇ, ਉਸ ਦਾ ਦਿੱਤਾ ਹੋਇਆ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪ੍ਰੇਮ ਨਾਲ ਪੀਂਦੀ ਰਹੁ (ਇਹੀ ਤਰੀਕਾ ਹੈ ਢੋਲੇ-ਹਰੀ ਨੂੰ ਮਿਲਣ ਦਾ) ।

ਹੇ ਦਾਸ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਮਿਲਦਾ ਹੈ, ਤੇ ਮਿਲਦਾ ਹੈ ਆਪਣੇ ਹਿਰਦੇ ਵਿਚ ਹੀ ਭਾਲ ਕੀਤਿਆਂ ।੨।੩।

Source: BaniDB · Read Ang 527 in Sri Guru Granth Sahib Ji

On this day in earlier years

  • Wednesday, 02 February 2011 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Tuesday, 02 February 2010 ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ Ang 646 · Raag Sorath
  • Monday, 02 February 2009 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Saturday, 02 February 2008 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Friday, 02 February 2007 ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ Ang 540 · Raag Bihaagraa
  • Thursday, 02 February 2006 ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ Ang 718 · Raag Todee