ਹੁਕਮਨਾਮਾ ਸਾਹਿਬ

Hukamnama Sahib

Saturday, 11 February 2012

ਸ਼ਨਿੱਚਰਵਾਰ, ੨੯ ਮਾਘ (ਸੰਮਤ ੫੪੩ ਨਾਨਕਸ਼ਾਹੀ)

Ang 742 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਬੈਕੁੰਠ ਨਗਰੁ ਜਹਾ ਸੰਤ ਵਾਸਾ ॥

baiku(n)Th nagar jahaa sa(n)t vaasaa ||

ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥

prabh charan kamal ridh maeh nivaasaa ||1||

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥

sun man tan tujh sukh dhikhalaavau ||

ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥

har anik bi(n)jan tujh bhog bhu(n)chaavau ||1|| rahaau ||

ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥

a(n)mirat naam bhu(n)ch man maahee ||

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥

acharaj saadh taa ke barane na jaahee ||2||

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥

lobh mooaa tirasanaa bujh thaakee ||

ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥

paarabraham kee saran jan taakee ||3||

ਜਨਮ ਜਨਮ ਕੇ ਭੈ ਮੋਹ ਨਿਵਾਰੇ ॥

janam janam ke bhai moh nivaare ||

ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥

naanak dhaas prabh kirapaa dhaare ||4||21||27||

English Translation

Soohee, Fifth Mehla:

The city of heaven is where the Saints dwell.

They enshrine the Lotus Feet of God within their hearts. ||1||

Listen, O my mind and body, and let me show you the way to find peace,

so that you may eat and enjoy the various delicacies of the Lord||1||Pause||

Taste the Ambrosial Nectar of the Naam, the Name of the Lord, within your mind.

Its taste is wondrous - it cannot be described. ||2||

Your greed shall die, and your thirst shall be quenched.

The humble beings seek the Sanctuary of the Supreme Lord God. ||3||

The Lord dispels the fears and attachments of countless incarnations.

God has showered His Mercy and Grace upon slave Nanak. ||4||21||27||

ਪੰਜਾਬੀ ਵਿਆਖਿਆ (Punjabi Explanation)

ਸੂਹੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ

ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧।

ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ

ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।

ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ

ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨।

ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ

ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩।

ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ

ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧।੨੭।

Source: BaniDB · Read Ang 742 in Sri Guru Granth Sahib Ji

On this day in earlier years

  • Friday, 11 February 2011 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Thursday, 11 February 2010 ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ Ang 570 · Raag Vadhans
  • Wednesday, 11 February 2009 ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ Ang 611 · Raag Sorath
  • Monday, 11 February 2008 ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ Ang 733 · Raag Soohee
  • Sunday, 11 February 2007 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ Ang 743 · Raag Soohee
  • Saturday, 11 February 2006 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree