ਹੁਕਮਨਾਮਾ ਸਾਹਿਬ
Hukamnama Sahib
Sunday, 19 February 2012
ਐਤਵਾਰ, ੭ ਫੱਗਣ (ਸੰਮਤ ੫੪੩ ਨਾਨਕਸ਼ਾਹੀ)
Ang 566 · Raag Vadhans · Guru Nanak Dev Ji
ਗੁਰਮੁਖੀ (Gurmukhi)
ਵਡਹੰਸੁ ਮਹਲਾ ੧ ॥
vaddaha(n)s mahalaa pehilaa ||
ਕਰਹੁ ਦਇਆ ਤੇਰਾ ਨਾਮੁ ਵਖਾਣਾ ॥
karahu dhiaa teraa naam vakhaanaa ||
ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥
sabh upaieeaai aap aape sarab samaanaa ||
ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
sarabe samaanaa aap toohai upai dha(n)dhai laieeaa ||
ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥
eik tujh hee ke'ee raaje ikanaa bhikh bhavaieeaa ||
ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥
lobh moh tujh keeaa meeThaa et bharam bhulaanaa ||
ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
sadhaa dhiaa karahu apanee taam naam vakhaanaa ||1||
ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥
naam teraa hai saachaa sadhaa mai man bhaanaa ||
ਦੂਖੁ ਗਇਆ ਸੁਖੁ ਆਇ ਸਮਾਣਾ ॥
dhookh giaa sukh aai samaanaa ||
ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥
gaavan sur nar sughaR sujaanaa ||
ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥
sur nar sughaR sujaan gaaveh jo terai man bhaavahe ||
ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥
maiaa mohe cheteh naahee ahilaa janam gavaavahe ||
ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥
eik mooR mugadh na cheteh moole jo aaiaa tis jaanaa ||
ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥
naam teraa sadhaa saachaa soi mai man bhaanaa ||2||
ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥
teraa vakhat suhaavaa a(n)mrit teree baanee ||
ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥
sevak seveh bhaau kar laagaa saau paraanee ||
ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥
saau praanee tinaa laagaa jinee a(n)mrit paiaa ||
ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥
naam terai joi raate nit chaReh savaiaa ||
ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥
eik karam dharam na hoi sa(n)jam jaam na ek pachhaanee ||
ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥
vakhat suhaavaa sadhaa teraa a(n)mirat teree baanee ||3||
ਹਉ ਬਲਿਹਾਰੀ ਸਾਚੇ ਨਾਵੈ ॥
hau balihaaree saache naavai ||
ਰਾਜੁ ਤੇਰਾ ਕਬਹੁ ਨ ਜਾਵੈ ॥
raaj teraa kabahu na jaavai ||
ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥
raajo ta teraa sadhaa nihachal eh kabahu na jaave ||
ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥
chaakar ta teraa soi hovai joi sahaj samaave ||
ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥
dhusaman ta dhookh na lagai moole paap neR na aave ||
ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
hau balihaaree sadhaa hovaa ek tere naave ||4||
ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥
jugeh juga(n)tar bhagat tumaare || keerat kareh suaamee terai dhuaare ||
ਜਪਹਿ ਤ ਸਾਚਾ ਏਕੁ ਮੁਰਾਰੇ ॥
japeh ta saachaa ek muraare ||
ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥
saachaa muraare taam jaapeh jaam ma(n)n vasaavahe ||
ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥
bharamo bhulaavaa tujheh keeaa jaam eh chukaavahe ||
ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥
gur parasaadhee karahu kirapaa leh jamahu ubaare ||
ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
jugeh juga(n)tar bhagat tumaare ||5||
ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
vadde mere saahibaa alakh apaaraa ||
ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥
kiau kar karau bena(n)tee hau aakh na jaanaa ||
ਨਦਰਿ ਕਰਹਿ ਤਾ ਸਾਚੁ ਪਛਾਣਾ ॥
nadhar kareh taa saach pachhaanaa ||
ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥
saacho pachhaanaa taam teraa jaam aap bujhaavahe ||
ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥
dhookh bhookh sa(n)saar ke'ee sahasaa eh chukaavahe ||
ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥
binava(n)t naanak jai sahasaa bujhai gur beechaaraa ||
ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
vaddaa saahib hai aap alakh apaaraa ||6||
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
tere ba(n)ke loin dha(n)t reesaalaa ||
ਸੋਹਣੇ ਨਕ ਜਿਨ ਲੰਮੜੇ ਵਾਲਾ ॥
sohane nak jin la(n)maRe vaalaa ||
ਕੰਚਨ ਕਾਇਆ ਸੁਇਨੇ ਕੀ ਢਾਲਾ ॥
ka(n)chan kaiaa suine kee ddaalaa ||
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
sova(n)n ddaalaa kirasan maalaa japahu tusee saheleeho ||
ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
jam dhuaar na hoh khaReeaa sikh sunahu maheleeho ||
ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
ha(n)s ha(n)saa bag bagaa lahai man kee jaalaa ||
ਬੰਕੇ ਲੋਇਣ ਦੰਤ ਰੀਸਾਲਾ ॥੭॥
ba(n)ke loin dha(n)t reesaalaa ||7||
ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
teree chaal suhaavee madhuraaRee baanee ||
ਕੁਹਕਨਿ ਕੋਕਿਲਾ ਤਰਲ ਜੁਆਣੀ ॥
kuhakan kokilaa taral juaanee ||
ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
taralaa juaanee aap bhaanee ichh man kee poore'e ||
ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
saara(n)g jiau pag dharai Thim Thim aap aap sa(n)dhoore ||
ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
sreera(n)g raatee firai maatee udhak ga(n)gaa vaanee ||
ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥
binava(n)t naanak dhaas har kaa teree chaal suhaavee madhuraaRee baanee ||8||2||
English Translation
Wadahans, First Mehla:
Show mercy to me, that I may chant Your Name.
You Yourself created all, and You are pervading among all.
You Yourself are pervading among all, and You link them to their tasks.
Some, You have made kings, while others go about begging.
You have made greed and emotional attachment seem sweet; they are deluded by this delusion.
Be ever merciful to me; only then can I chant Your Name. ||1||
Your Name is True, and ever pleasing to my mind.
My pains are dispelled, and I am permeated with peace.
The angels, the mortals and the silent sages sing of You.
The angels, the mortals and the silent sages sing of You; they are pleasing to Your Mind.
Enticed by Maya, they do not remember the Lord, and they waste away their lives in vain.
Some fools and idiots never think of the Lord; whoever has come, shall have to go.
Your Name is True, and ever pleasing to my mind. ||2||
Beauteous is Your time, O Lord; the Bani of Your Word is Ambrosial Nectar.
Your servants serve You with love; these mortals are attached to Your essence.
Those mortals are attached to Your essence, who are blessed with the Ambrosial Name.
Those who are imbued with Your Name, prosper more and more, day by day.
Some do not practice good deeds, or live righteously; nor do they practice self-restraint. They do not realize the One Lord.
Ever beauteous is Your time, O Lord; the Bani of Your Word is Ambrosial Nectar. ||3||
I am a sacrifice to the True Name.
Your rule shall never end.
Your rule is eternal and unchanging; it shall never come to an end.
He alone becomes Your servant, who contemplates You in peaceful ease.
Enemies and pains shall never touch him, and sin shall never draw near him.
I am forever a sacrifice to the One Lord, and Your Name. ||4||
Throughout the ages, Your devotees sing the Kirtan of Your Praises, O Lord Master, at Your Door.
They meditate on the One True Lord.
Only then do they meditate on the True Lord, when they enshrine Him in their minds.
Doubt and delusion are Your making; when these are dispelled,
then, by Guru's Grace, You grant Your Grace, and save them from the noose of Death.
Throughout the ages, they are Your devotees. ||5||
O my Great Lord and Master, You are unfathomable and infinite.
How should I make and offer my prayer? I do not know what to say.
If You bless me with Your Glance of Grace, I realize the Truth.
Only then do I come to realize the Truth, when You Yourself instruct me.
The pain and hunger of the world are Your making; dispel this doubt.
Prays Nanak, ones skepticism is taken away, when he understands the Guru's wisdom.
The Great Lord Master is unfathomable and infinite. ||6||
Your eyes are so beautiful, and Your teeth are delightful.
Your nose is so graceful, and Your hair is so long.
Your body is so precious, cast in gold.
His body is cast in gold, and He wears Krishna's mala; meditate on Him, O sisters.
You shall not have to stand at Death's door, O sisters, if you listen to these teachings.
From a crane, you shall be transformed into a swan, and the filth of your mind shall be removed.
Your eyes are so beautiful, and Your teeth are delightful. ||7||
Your walk is so graceful, and Your speech is so sweet.
You coo like a songbird, and your youthful beauty is alluring.
Your youthful beauty is so alluring; it pleases You, and it fulfills the heart's desires.
Like an elephant, You step with Your Feet so carefully; You are satisfied with Yourself.
She who is imbued with the Love of such a Great Lord, flows intoxicated, like the waters of the Ganges.
Prays Nanak, I am Your slave, O Lord; Your walk is so graceful, and Your speech is so sweet. ||8||2||
ਪੰਜਾਬੀ ਵਿਆਖਿਆ (Punjabi Explanation)
ਵਡਹੰਸ ਪਹਿਲੀ ਪਾਤਿਸ਼ਾਹੀ।
ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ । ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ ।
ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ।
ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ
ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ ।
ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ ।
ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ ।੧।
ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ ।
ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ ।
ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।
ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ।
ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ ।
ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ ।
ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ ।੨।
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ ।
ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ ।
ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ ।
ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ ।
ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ ।
ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ ।੩।
ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ ।
ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ ।
ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ ।
ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ ।
ਹੇ ਪ੍ਰਭੂ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ ।੪।
ਹੇ ਪ੍ਰਭੂ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੋ, ਹੇ ਸੁਆਮੀ!
ਤੇਰੇ ਦਰ ਤੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ।
ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ
ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ ।
ਹੇ ਪ੍ਰਭੂ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ ।
ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ ।੫।
ਹੇ ਮੇਰੇ ਵੱਡੇ ਮਾਲਕ! ਹੇ ਅਦ੍ਰਿਸ਼ਟ ਮਾਲਕ! ਹੇ ਬੇਅੰਤ ਮਾਲਕ!
ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂ? ਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ ।
ਜੇ ਤੂੰ ਆਪ (ਮੇਰੇ ਉਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਥਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ ।
ਤੇਰਾ ਸਦਾ-ਥਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖ਼ਸ਼ੇਂ
ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤ੍ਰਿਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ ।
ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ
ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾ) ਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉਤੇ) ਵੱਡਾ ਮਾਲਕ ਹੈ ।੬।
(ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ । ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ ।
ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ । ਸੋ) ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ
ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ) । ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ ।
ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ! ਤੁਸੀ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ ।
ਹੇ ਜੀਵ-ਇਸਤ੍ਰੀਓ! ਮੇਰੀ ਸਿੱਖਿਆ ਸੁਣੋ । (ਜੇ ਤੁਸੀ ਉਸ ਅਰੋਗ ਤੇ ਸੁਡੌਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋ ਗੀਆਂ, ਤਾਂ) ਤੁਸੀ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ ।
(ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ । (ਸਿਮਰਨ ਦੀ ਬਰਕਤਿ ਨਾਲ (ਮਹਾ ਪਾਖੰਡੀ ਬਗਲਿਆਂ ਤੋਂ ਸ੍ਰੇਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ) ।
ਹੇ ਸਹੇਲੀਹੋ! (ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਦੰਦ ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ) ।੭।
(ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ ।
ਹੇ ਪ੍ਰਭੂ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ । ਸੋ ਹੇ ਪ੍ਰਭੂ!) ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ ।
(ਤੇਰੀਆਂ ਹੀ ਪੈਦਾ ਕੀਤੀਆਂ) ਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ।
ਇਹ ਚੰਚਲ ਜੁਆਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀ, ਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ । (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ ।
(ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ) ।
ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ ।੮।੨।
Source: BaniDB · Read Ang 566 in Sri Guru Granth Sahib Ji