ਹੁਕਮਨਾਮਾ ਸਾਹਿਬ

Hukamnama Sahib

Monday, 20 February 2012

ਸੋਮਵਾਰ, ੮ ਫੱਗਣ (ਸੰਮਤ ੫੪੩ ਨਾਨਕਸ਼ਾਹੀ)

Ang 549 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

man parateet na aaieeaa sahaj na lago bhaau ||

ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

sabadhai saadh na paio manahaTh kiaa gun gai ||

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

naanak aaiaa so paravaan hai j gurmukh sach samai ||1||

ਮਃ ੩ ॥

mahalaa teejaa ||

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

aapanaa aap na pachhaanai mooRaa avaraa aakh dhukhaae ||

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

mu(n)ddai dhee khasalat na gieeaa a(n)dhe vichhuR choTaa khaae ||

ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

satigur kai bhai bha(n)n na ghaRio rahai a(n)k samaae ||

ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥

anadhin sahasaa kadhe na chookai bin sabadhai dhukh paae ||

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

kaam karodh lobh a(n)tar sabalaa nit dha(n)dhaa karat vihaae ||

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

charan kar dhekhat sun thake dheh muke neRai aae ||

ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

sachaa naam na lago meeThaa jit naam nav nidh paae ||

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

jeevat marai marai fun jeevai taa(n) mokha(n)tar paae ||

ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

dhur karam na paio paraanee vin karamaa kiaa paae ||

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

gur kaa sabadh samaal too mooRe gat mat sabadhe paae ||

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

naanak satigur tadh hee paae jaa(n) vichahu aap gavaae ||2||

English Translation

Shalok, Third Mehla:

O mind, you have no faith, and you have not embraced love for the Celestial Lord;

you do not enjoy the sublime taste of the Word of the Shabad - what Praises of the Lord will you stubborn-mindedly sing?

O Nanak, his coming alone is approved, who, as Gurmukh, merges into the True Lord. ||1||

Third Mehla:

The fool does not understand his own self; he annoys others with his speech.

His underlying nature does not leave him; separated from the Lord, he suffers cruel blows.

Through the fear of the True Guru, he has not changed and reformed himself, so that he might merge in the lap of God.

Night and day, his doubts never stop; without the Word of the Shabad, he suffers in pain.

Sexual desire, anger and greed are so powerful within him; he passes his life constantly entangled in worldly affairs.

His feet, hands, eyes and ears are exhausted; his days are numbered, and his death is immanent.

The True Name does not seem sweet to him - the Name by which the nine treasures are obtained.

But if he remains dead while yet alive, then by so dying, he truly lives; thus, he attains liberation.

But if he is not blessed with such pre-ordained karma, then without this karma, what can he obtain?

Meditate in remembrance on the Word of the Guru's Shabad, you fool; through the Shabad, you shall obtain salvation and wisdom.

O Nanak, he alone finds the True Guru, who eliminates self-conceit from within. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਸ਼ਾਹੀ।

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ,

ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ?

ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧।

ਤੀਜੀ ਪਾਤਿਸ਼ਾਹੀ।

ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ,

(ਸਤਿਗੁਰੂ ਦੇ ਦਰ ਤੇ ਪਹੰੁਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੰੁਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ ।

ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ,

ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੰੁਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ ।

ਮੂਰਖ ਦੇ ਹਿਰਦੇ ਵਿਚ ਕਾਮ, ਕੋ੍ਰਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ,

ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ,

ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?)

(ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ ।

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ?

ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ ।

(ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨।

Source: BaniDB · Read Ang 549 in Sri Guru Granth Sahib Ji

On this day in earlier years

  • Sunday, 20 February 2011 ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ Ang 857 · Raag Bilaaval
  • Saturday, 20 February 2010 ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ Ang 737 · Raag Soohee
  • Friday, 20 February 2009 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Wednesday, 20 February 2008 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Tuesday, 20 February 2007 ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ Ang 780 · Raag Soohee
  • Monday, 20 February 2006 ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ Ang 615 · Raag Sorath