ਹੁਕਮਨਾਮਾ ਸਾਹਿਬ

Hukamnama Sahib

Saturday, 25 February 2012

ਸ਼ਨਿੱਚਰਵਾਰ, ੧੩ ਫੱਗਣ (ਸੰਮਤ ੫੪੩ ਨਾਨਕਸ਼ਾਹੀ)

Ang 525 · Raag Gujri · Bhagat Ravi Daas Ji

Reading: Permalink

ਗੁਰਮੁਖੀ (Gurmukhi)

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

goojaree sree ravidhaas jee ke padhe ghar teejaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਦੂਧੁ ਤ ਬਛਰੈ ਥਨਹੁ ਬਿਟਾਰਿਓ ॥

dhoodh ta bachharai thanahu biTaario ||

ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

fool bhavar jal meen bigaario ||1||

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥

maiee gobi(n)dh poojaa kahaa lai charaavau ||

ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

avar na fool anoop na paavau ||1|| rahaau ||

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥

mailaagar berhe hai bhuia(n)gaa ||

ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

bikh a(n)mrit baseh ik sa(n)gaa ||2||

ਧੂਪ ਦੀਪ ਨਈਬੇਦਹਿ ਬਾਸਾ ॥

dhoop dheep nieebedheh baasaa ||

ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

kaise pooj kareh teree dhaasaa ||3||

ਤਨੁ ਮਨੁ ਅਰਪਉ ਪੂਜ ਚਰਾਵਉ ॥

tan man arapau pooj charaavau ||

ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

gur parasaadh nira(n)jan paavau ||4||

ਪੂਜਾ ਅਰਚਾ ਆਹਿ ਨ ਤੋਰੀ ॥

poojaa arachaa aaeh na toree ||

ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

keh ravidhaas kavan gat moree ||5||1||

English Translation

Goojaree, Padhay Of Ravi Daas Jee, Third House:

One Universal Creator God. By The Grace Of The True Guru:

The calf has contaminated the milk in the teats.

The bumble bee has contaminated the flower, and the fish the water. ||1||

O mother, where shall I find any offering for the Lord's worship?

I cannot find any other flowers worthy of the incomparable Lord. ||1||Pause||

The snakes encircle the sandalwood trees.

Poison and nectar dwell there together. ||2||

Even with incense, lamps, offerings of food and fragrant flowers,

how are Your slaves to worship You? ||3||

I dedicate and offer my body and mind to You.

By Guru's Grace, I attain the immaculate Lord. ||4||

I cannot worship You, nor offer You flowers.

Says Ravi Daas, what shall my condition be hereafter? ||5||1||

ਪੰਜਾਬੀ ਵਿਆਖਿਆ (Punjabi Explanation)

ਗੁਜਰੀ ਪੂਜਯ ਮਹਾਰਾਜ ਰਵਿਦਾਸ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਸਕਦਾ ਉਹ ਪਾਇਆ ਜਾਂਦਾ ਹੈ।

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ

ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧।

ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ?

ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ)

ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ)

(ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ

(ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪।

ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ)

ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

Source: BaniDB · Read Ang 525 in Sri Guru Granth Sahib Ji

On this day in earlier years

  • Friday, 25 February 2011 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree
  • Thursday, 25 February 2010 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ Ang 712 · Raag Todee
  • Wednesday, 25 February 2009 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Monday, 25 February 2008 ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ Ang 763 · Raag Soohee
  • Sunday, 25 February 2007 ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ Ang 572 · Raag Vadhans
  • Saturday, 25 February 2006 ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ Ang 790 · Raag Soohee